ਪਟਿਆਲਾ ਬਿਊਰੋ
ਪੰਜਾਬ ਵਿੱਚ ਅਧਿਆਪਕ ਜਥੇਬੰਦੀਆਂ ਅਤੇ ਸੂਬਾ ਸਰਕਾਰ ਵਿਚਾਲੇ ਚੱਲ ਰਿਹਾ ਟਕਰਾਅ ਉਸ ਵੇਲੇ ਬੇਹੱਦ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਰੁੱਧ ਭੰਡੀ ਪ੍ਰਚਾਰ ਕਰਨ ਪਹੁੰਚੇ ਅਧਿਆਪਕਾਂ ਨੂੰ ਕੁਝ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਬੰਦ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਤੀ ਸੌ ਚਾਰ ਅਧਿਆਪਕ ਯੂਨੀਅਨ ਪੰਜਾਬ ਅਤੇ ਇੱਕ ਸੌ ਅੱਸੀ ਈਟੀਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਦੇ ਸੱਦੇ ‘ਤੇ ਅਧਿਆਪਕਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਸਹਿਯੋਗ ਨਾਲ ਬੀਤੀ ਸ਼ਨੀਵਾਰ ਵੀਸ ਜੂਨ ਦੋ ਹਜ਼ਾਰ ਛੱਬੀ ਨੂੰ ਹਲਕਾ ਦਿੜ੍ਹਬਾ ਦੇ ਪਿੰਡ ਕੌਹਰੀਆਂ ਅਤੇ ਸ਼ਾਦੀਹਰੀ ਵਿਖੇ ਵਿੱਤ ਮੰਤਰੀ ਖ਼ਿਲਾਫ਼ ਪੈਦਲ ਘਰ-ਘਰ ਪ੍ਰਚਾਰ ਰੈਲੀ ਕਰਨ ਦੀ ਯੋਜਨਾ ਉਲੀਕੀ ਗਈ ਸੀ। ਇਸ ਤਹਿਤ ਵੱਡੀ ਗਿਣਤੀ ਵਿੱਚ ਅਧਿਆਪਕ ਆਪਣੇ ਪਰਿਵਾਰਾਂ ਸਮੇਤ ਪਿੰਡ ਕੌਹਰੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ ਸਨ ਤਾਂ ਜੋ ਹਲਕਾ ਨਿਵਾਸੀਆਂ ਦੇ ਘਰਾਂ ਵਿੱਚ ਜਾ ਕੇ ਵਿੱਤ ਮੰਤਰੀ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਜਿਵੇਂ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ, ਬੇਰੁਜ਼ਗਾਰਾਂ ਨੂੰ ਪੱਕੀਆਂ ਨੌਕਰੀਆਂ ਦੇਣ ਅਤੇ ਕਿਸਾਨਾਂ ਨੂੰ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿਵਾਉਣ ਸਬੰਧੀ ਲਾਰੇਬਾਜ਼ੀ ਦੀ ਪੋਲ ਖੋਲ੍ਹਣ ਵਾਲੇ ਪੈਂਫਲਿਟ ਅਤੇ ਪੋਸਟਰ ਵੰਡੇ ਜਾ ਸਕਣ। ਪ੍ਰੰਤੂ ਜਿਵੇਂ ਹੀ ਅਧਿਆਪਕਾਂ ਨੇ ਇਹ ਕਾਰਵਾਈ ਸ਼ੁਰੂ ਕਰਨੀ ਚਾਹੀ ਤਾਂ ਕਥਿਤ ਤੌਰ ‘ਤੇ ਕੁਝ ਸ਼ਰਾਰਤੀ ਅਨਸਰਾਂ ਅਤੇ ਵਿੱਤ ਮੰਤਰੀ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਹੀ ਰੋਕ ਲਿਆ ਅਤੇ ਮੁੱਖ ਗੇਟ ਬੰਦ ਕਰਕੇ ਉਨ੍ਹਾਂ ਨੂੰ ਉੱਥੇ ਬੰਧਕ ਬਣਾ ਦਿੱਤਾ ਜਿਸ ਕਾਰਨ ਮੌਕੇ ‘ਤੇ ਸਥਿਤੀ ਬੇਹੱਦ ਤਣਾਅਪੂਰਨ ਬਣ ਗਈ। ਸੰਤੀ ਸੌ ਚਾਰ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਅਤੇ ਇੱਕ ਸੌ ਅੱਸੀ ਯੂਨੀਅਨ ਦੇ ਸੂਬਾ ਪ੍ਰਧਾਨ ਕਮਲ ਠਾਕੁਰ ਸਮੇਤ ਆਗੂ ਗੌਰਵ ਕਾਂਤ ਅਤੇ ਜੀਵਨਜੋਤ ਸਿੰਘ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਵੱਲੋਂ ਉਨ੍ਹਾਂ ਦੇ ਮਸਲਿਆਂ ‘ਤੇ ਲੰਬੇ ਸਮੇਂ ਤੋਂ ਸਿਰਫ਼ ਲਾਰੇਬਾਜ਼ੀ ਕਰਕੇ ਸਮਾਂ ਟੱਪਾਇਆ ਜਾ ਰਿਹਾ ਹੈ, ਜਦੋਂ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੇ ਹੱਕ ਵਿੱਚ ਬਕਾਇਦਾ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ। ਇਸ ਰੋਸ ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ, ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ, ਮਿਸ਼ਰਾ ਸਿੰਘ ਨਿਹਾਲਗੜ੍ਹ, ਮੇਜਰ ਸਿੰਘ ਕੌਹਰੀਆਂ, ਜੋਗਿੰਦਰ ਸਿੰਘ ਖੇੜੀ ਅਤੇ ਇਕਾਈ ਪ੍ਰਧਾਨ ਰਘਵੀਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਅਧਿਆਪਕ ਅਤੇ ਕਿਸਾਨ ਆਗੂਆਂ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਉਹ ਆਪਣੀਆਂ ਹੱਕੀ ਮੰਗਾਂ ਦਾ ਸਥਾਈ ਹੱਲ ਕਰਵਾਏ ਬਿਨਾਂ ਅਤੇ ਇਸ ਖ਼ੇਤਰ ਵਿੱਚ ਆਪਣੀ ਰੈਲੀ ਮੁਕੰਮਲ ਕੀਤੇ ਬਿਨਾਂ ਹਲਕੇ ਵਿੱਚੋਂ ਬਿਲਕੁਲ ਵਾਪਸ ਨਹੀਂ ਜਾਣਗੇ ਅਤੇ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਨਜਾਇਜ਼ ਸ਼ਰਾਬ ਦੀ ਤਸਕਰੀ ਦੇ ਦੋਸ਼ ਹੇਠ ਇੱਕ ਵਿਅਕਤੀ ਗ੍ਰਿਫ਼ਤਾਰ, ਪੰਦਰਾਂ ਲੀਟਰ ਲਾਹਣ ਬਰਾਮਦ









Users Today : 5
Users Yesterday : 25
Users Last 7 days : 301