ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਗਰਚਾ ਰੋਡ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ, ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਗਰਚਾ ਰੋਡ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ, ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ

ਗਰਚਾ ਰੋਡ 'ਤੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ 'ਤੇ ਰੱਖੇ ਗਏ
ਬਰਨਾਲਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਸਮਾਗਮ ਦੌਰਾਨ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

 ਬਰਨਾਲਾ ਬਿਊਰੋ

              ਗਰਚਾ ਰੋਡ ‘ਤੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਅਰਜਨ ਦੇਵ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਪ੍ਰੀਤਮ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਹੇਠ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ‘ਤੇ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਭਾਈ ਡਿੰਪਲ ਸਿੰਘ ਫਰਵਾਹੀ ਵਾਲਿਆਂ ਦੇ ਕੀਰਤਨੀ ਜੱਥੇ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੰਤ ਪ੍ਰੀਤਮ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜਨ, ਸੁੰਦਰ ਦਸਤਾਰਾਂ ਸਜਾਉਣ ਅਤੇ ਗੁਰੂ ਸਾਹਿਬਾਨ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਲਈ ਵਿਸ਼ੇਸ਼ ਤੌਰ ‘ਤੇ ਪ੍ਰੇਰਿਤ ਕੀਤਾ। ਇਸ ਸਮੇਂ ਪ੍ਰਬੰਧਕ ਕਮੇਟੀ ਵੱਲੋਂ ਪਹੁੰਚੀਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਸ਼ੇਖ ਫ਼ਰੀਦ ਉੱਚ ਵਿਦਿਆਲਿਆ ਦੇ ਨਿਰਦੇਸ਼ਕ ਜਸਵੀਰ ਸਿੰਘ ਸਿੱਧੂ, ਕੌਂਸਲਰ ਜਗਸੀਰ ਸਿੰਘ ਗਰੇਵਾਲ, ਪ੍ਰਧਾਨ ਰਣਜੀਤ ਸਿੰਘ, ਦਰਸ਼ਨ ਸਿੰਘ, ਚਿਕਿਤਸਕ ਬਲਬੀਰ ਸਿੰਘ ਜੋਗਾ, ਸੇਵਾਮੁਮਕਤ ਸਹਾਇਕ ਥਾਣੇਦਾਰ ਜੁਗਰਾਜ ਸਿੰਘ, ਮੁੱਖ ਅਧਿਆਪਕ ਹਰਪਿੰਦਰ ਸਿੰਘ, ਖ਼ਜ਼ਾਨਚੀ ਮੇਜਰ ਸਿੰਘ, ਅਧਿਆਪਕ ਰਘੁਵੀਰ ਸਿੰਘ, ਭਾਈ ਕੁਲਦੀਪ ਸਿੰਘ ਧਾਲੀਵਾਲ, ਮੁੱਖ ਗ੍ਰੰਥੀ ਗੁਰਸੇਵਕ ਸਿੰਘ, ਬਲਵਿੰਦਰ ਸਿੰਘ, ਪਿਆਰਾ ਸਿੰਘ, ਸੁਖਪਾਲ ਸਿੰਘ ਢਿੱਲੋਂ, ਅਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ।ਥ ਖੁੱਲ੍ਹੀਆਂ ਅੱਖਾਂ  ਚੰਗੀ ਸਿਹਤ ਅਤੇ ਤੰਦਰੁਸਤੀ ਨੂੰ ਬਣਾਈ ਰੱਖਣ ਲਈ ਯੋਗ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ: ਕੇਂਦਰ ਸੰਚਾਲਿਕਾ ਬ੍ਰਹਮਾਕੁਮਾਰੀ ਊਸ਼ਾ ਦੀਦੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 4 5
Users Today : 17
Users Yesterday : 48
Users Last 7 days : 402

ਰਾਸ਼ੀਫਲ

error: Content is protected !!