ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਡੋਰੀ ਵਿਖੇ ਕਰਵਾਏ ਗਏ ਸ਼ਾਨਦਾਰ ਦਸਤਾਰ ਮੁਕਾਬਲੇ

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਡੋਰੀ ਵਿਖੇ ਕਰਵਾਏ ਗਏ ਸ਼ਾਨਦਾਰ ਦਸਤਾਰ ਮੁਕਾਬਲੇ

ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਰਣਜੀਤ ਸਿੰਘ ਗਰੇਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਿੱਖਾਂ ਦੇ ਪੰਜਵੇਂ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ

ਬਰਨਾਲਾ ਬਿਊਰੋ

                   ਭਾਈ ਘਨੱਈਆ ਜੀ ਯੁਵਕ ਸੇਵਾਵਾਂ ਕਲੱਬ ਪੰਡੋਰੀ ਵੱਲੋਂ ਰਣਜੀਤ ਸਿੰਘ ਗਰੇਵਾਲ ਦੇ ਵਿਸ਼ੇਸ਼ ਸਹਿਯੋਗ ਨਾਲ ਸਿੱਖਾਂ ਦੇ ਪੰਜਵੇਂ ਗੁਰੂ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਵਿਸ਼ੇਸ਼ ਦਸਤਾਰ ਮੁਕਾਬਲੇ ਸਫ਼ਲਤਾਪੂਰਵਕ ਸੰਪੰਨ ਹੋ ਗਏ ਹਨ।

ਪੰਡੋਰੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲਿਆਂ ਦੌਰਾਨ ਸੁੰਦਰ ਦਸਤਾਰਾਂ ਸਜਾ ਕੇ ਸਨਮਾਨ ਹਾਸਲ ਕਰਨ ਵਾਲੇ ਜੇਤੂ ਬੱਚੇ, ਨੌਜਵਾਨ ਅਤੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਸੱਜਣ।
ਪੰਡੋਰੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲਿਆਂ ਦੌਰਾਨ ਸੁੰਦਰ ਦਸਤਾਰਾਂ ਸਜਾ ਕੇ ਸਨਮਾਨ ਹਾਸਲ ਕਰਨ ਵਾਲੇ ਜੇਤੂ ਬੱਚੇ, ਨੌਜਵਾਨ ਅਤੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਸੱਜਣ।

ਇਨ੍ਹਾਂ ਮੁਕਾਬਲਿਆਂ ਵਿੱਚ ਜਿੱਥੇ ਸਥਾਨਕ ਨਗਰ ਪੰਡੋਰੀ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ, ਉੱਥੇ ਹੀ ਦੂਰ-ਦੁਰਾਡੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਬੱਚਿਆਂ ਨੇ ਵੀ ਆਪਣੀ ਦਸਤਾਰ ਸਜਾਉਣ ਦੀ ਕਲਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਵੱਖ-ਵੱਖ ਉਮਰ ਵਰਗਾਂ ਦੇ ਆਧਾਰ ‘ਤੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਸਭ ਤੋਂ ਘੱਟ ਉਮਰ ਦੇ ਬੱਚਿਆਂ ਦੇ ਸਮੂਹ ਵਿੱਚੋਂ ਅੰਸਮੀਤ ਸਿੰਘ ਨੇ ਪਹਿਲਾ, ਅਵੀਰਾਜ ਸਿੰਘ ਨੇ ਦੂਜਾ ਅਤੇ ਪਰਮਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਗਿਆਰਾਂ ਸਾਲ ਦੇ ਬੱਚਿਆਂ ਦੇ ਵਰਗ ਵਿੱਚੋਂ ਪਰਮਵੀਰ ਸਿੰਘ ਨੇ ਪਹਿਲਾ, ਗੁਰਵਿੰਦਰ ਸਿੰਘ ਨੇ ਦੂਜਾ ਅਤੇ ਰਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ,

ਪੰਡੋਰੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲਿਆਂ ਦੌਰਾਨ ਸੁੰਦਰ ਦਸਤਾਰਾਂ ਸਜਾ ਕੇ ਸਨਮਾਨ ਹਾਸਲ ਕਰਨ ਵਾਲੇ ਜੇਤੂ ਬੱਚੇ, ਨੌਜਵਾਨ ਅਤੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਸੱਜਣ।
ਪੰਡੋਰੀ ਵਿਖੇ ਕਰਵਾਏ ਗਏ ਦਸਤਾਰ ਮੁਕਾਬਲਿਆਂ ਦੌਰਾਨ ਸੁੰਦਰ ਦਸਤਾਰਾਂ ਸਜਾ ਕੇ ਸਨਮਾਨ ਹਾਸਲ ਕਰਨ ਵਾਲੇ ਜੇਤੂ ਬੱਚੇ, ਨੌਜਵਾਨ ਅਤੇ ਕਲੱਬ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਸਮੇਤ ਹੋਰ ਪਤਵੰਤੇ ਸੱਜਣ।

ਜਦਕਿ ਬਾਰਾਂ ਸਾਲ ਦੇ ਬੱਚਿਆਂ ਦੇ ਮੁਕਾਬਲੇ ਵਿੱਚੋਂ ਪਿੰਡ ਕਲਸੀਆਂ ਦੇ ਏਮ ਵਰਮਾ ਨੇ ਪਹਿਲਾ, ਅਰਮਾਨ ਸਿੰਘ ਨੇ ਦੂਜਾ ਅਤੇ ਗੁਰਨੂਰ ਸਿੰਘ ਨੇ ਤੀਜਾ ਸਥਾਨ ਝਟਕਿਆ। ਸਭ ਤੋਂ ਵੱਡੀ ਉਮਰ ਦੇ ਨੌਜਵਾਨਾਂ ਦੇ ਸਖ਼ਤ ਮੁਕਾਬਲੇ ਵਿੱਚੋਂ ਮਲੇਰਕੋਟਲਾ ਦੇ ਪਿੰਡ ਕੋਹਲੀ ਦੇ ਗੁਰਇੰਦਰ ਸਿੰਘ ਨੇ ਪਹਿਲਾ ਸਥਾਨ ਮੱਲਿਆ, ਜਦਕਿ ਸੁਖਰਾਜ ਸਿੰਘ ਨੇ ਦੂਜਾ ਅਤੇ ਪੰਡੋਰੀ ਦੇ ਦਵਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਨਗਰ ਦਾ ਨਾਮ ਰੌਸ਼ਨ ਕੀਤਾ। ਕਲੱਬ ਦੇ ਸਤਿਕਾਰਯੋਗ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਨੇ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਪ੍ਰਤੀਯੋਗੀਆਂ, ਜੇਤੂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਦਿਲੋਂ ਧੰਨਵਾਦ ਕਰਦਿਆਂ ਸਮੂਹ ਸੰਗਤ ਨੂੰ ਗੁਰੂਆਂ ਦੇ ਦੱਸੇ ਹੋਏ ਸੱਚ ਦੇ ਮਾਰਗ ‘ਤੇ ਚੱਲਣ ਅਤੇ ਆਪਣੀ ਅਮੀਰ ਵਿਰਾਸਤ ਸੰਭਾਲਣ ਦੀ ਪ੍ਰੇਰਨਾ ਦਿੱਤੀ। ਇਸ ਧਾਰਮਿਕ ਮੌਕੇ ‘ਤੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਕਲੱਬ ਦੇ ਮੈਂਬਰਾਂ ਅਤੇ ਪਤਵੰਤੇ ਸੱਜਣਾਂ ਜਿਨ੍ਹਾਂ ਵਿੱਚ ਬਲਜੀਤ ਸਿੰਘ ਸਿੱਧੂ, ਨਵਦੀਪ ਸਿੰਘ ਬਾਠ, ਜਸਪਾਲ ਸਿੰਘ ਪਾਲ ਫੌਜੀ, ਜੋਗਾ ਸਿੰਘ, ਬੰਤ ਸਿੰਘ ਮਹਿਰਾ, ਭੋਲਾ ਸਿੰਘ ਮਹਿਰਾ ਅਤੇ ਪੰਕਜ ਸਿੰਘ ਸ਼ਾਮਲ ਸਨ, ਨੇ ਵੀ ਇਸ ਸ਼ਲਾਘਾਯੋਗ ਉਪਰਾਲੇ ਲਈ ਸਾਰਿਆਂ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ।

ਹੋਰ ਪੜ੍ਹੋ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 4 3
Users Today : 15
Users Yesterday : 48
Users Last 7 days : 400

ਰਾਸ਼ੀਫਲ

error: Content is protected !!