ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਦਾ ਹਾਂ-ਪੱਖੀ ਹੁੰਗਾਰਾ, ਮਾਸਟਰ ਕੇਡਰ ਪ੍ਰਮੋਸ਼ਨ ਕੋਟਾ ਵਧਾਉਣ ਦਾ ਮਿਲਿਆ ਭਰੋਸਾ

ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਦਾ ਹਾਂ-ਪੱਖੀ ਹੁੰਗਾਰਾ, ਮਾਸਟਰ ਕੇਡਰ ਪ੍ਰਮੋਸ਼ਨ ਕੋਟਾ ਵਧਾਉਣ ਦਾ ਮਿਲਿਆ ਭਰੋਸਾ

 ਪੰਜਾਬ ਸਿਵਲ ਸੱਕਤਰੇਤ ਚੰਡੀਗੜ੍ਹ ਵਿਖੇ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ 'ਤੇ ਬਾਰੀਕੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਵੱਲੋਂ ਗੈਰ-ਅਧਿਆਪਨ ਸਟਾਫ਼ ਤੋਂ ਮਾਸਟਰ ਕੇਡਰ
ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਦੀਆਂ ਮੰਗਾਂ ‘ਤੇ ਪੰਜਾਬ ਸਰਕਾਰ ਦਾ ਹਾਂ-ਪੱਖੀ ਹੁੰਗਾਰਾ, ਮਾਸਟਰ ਕੇਡਰ ਪ੍ਰਮੋਸ਼ਨ ਕੋਟਾ ਵਧਾਉਣ ਦਾ ਮਿਲਿਆ ਭਰੋਸਾ

ਚੰਡੀਗੜ੍ਹ ਬਿਊਰੋ

                   ਪੰਜਾਬ ਸਿਵਲ ਸੱਕਤਰੇਤ ਚੰਡੀਗੜ੍ਹ ਵਿਖੇ ਟੈੱਟ ਪਾਸ ਨਾਨ-ਟੀਚਿੰਗ ਸਟਾਫ਼ ਯੂਨੀਅਨ ਪੰਜਾਬ ਦੇ ਇੱਕ ਉੱਚ ਪੱਧਰੀ ਵਫ਼ਦ ਦੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਬੇਹੱਦ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ‘ਤੇ ਬਾਰੀਕੀ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਵੱਲੋਂ ਗੈਰ-ਅਧਿਆਪਨ ਸਟਾਫ਼ ਤੋਂ ਮਾਸਟਰ ਕੇਡਰ ਵਿੱਚ ਪਦਉੱਨਤੀ ਕੋਟਾ ਵਧਾਉਣ ਦੀ ਮੁੱਖ ਮੰਗ ਨੂੰ ਪੂਰੇ ਅੰਕੜਿਆਂ ਅਤੇ ਠੋਸ ਦਲੀਲਾਂ ਸਹਿਤ ਵਿੱਤ ਮੰਤਰੀ ਸਾਹਮਣੇ ਮਜ਼ਬੂਤੀ ਨਾਲ ਪੇਸ਼ ਕੀਤਾ ਗਿਆ। ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸੰਧੂ ਨੇ ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਥੇਬੰਦੀ ਦੀਆਂ ਦਲੀਲਾਂ ਤੋਂ ਕਾਫ਼ੀ ਪ੍ਰਭਾਵਿਤ ਹੋਏ ਅਤੇ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਉਂਦੇ ਹੋਏ ਇਸ ਗੰਭੀਰ ਮਸਲੇ ਦਾ ਜਲਦ ਹੀ ਕੋਈ ਯੋਗ ਅਤੇ ਸਾਰਥਕ ਹੱਲ ਕੱਢਣ ਦਾ ਪੂਰਨ ਭਰੋਸਾ ਦਿਵਾਇਆ। ਇਸ ਦੇ ਨਾਲ ਹੀ ਜਥੇਬੰਦੀ ਵੱਲੋਂ ਵਿਭਾਗ ਵਿੱਚ ਪਹਿਲਾਂ ਤੋਂ ਹੀ ਪਦਉੱਨਤ ਹੋ ਚੁੱਕੇ ਮੁਲਾਜ਼ਮਾਂ ਨੂੰ ਲੰਬੀ ਉਡੀਕ ਤੋਂ ਰਾਹਤ ਦਿੰਦਿਆਂ ਉਨ੍ਹਾਂ ਲਈ ਜਲਦ ਤੋਂ ਜਲਦ ਸਟੇਸ਼ਨ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਮੰਗ ਵੀ ਰੱਖੀ ਗਈ ਤਾਂ ਜੋ ਉਹ ਆਪਣੇ ਨਵੇਂ ਅਹੁਦਿਆਂ ‘ਤੇ ਸੁਚਾਰੂ ਰੂਪ ਨਾਲ ਕੰਮ ਸ਼ੁਰੂ ਕਰ ਸਕਣ, ਜਿਸ ‘ਤੇ ਸਰਕਾਰ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ। ਇਸ ਅਹਿਮ ਮੌਕੇ ਯੂਨੀਅਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਖਿਆਲੀਵਾਲਾ, ਮਨਵਿੰਦਰ ਪਾਲ, ਲਖਵਿੰਦਰ ਸਿੰਘ ਮੌੜ, ਦਰਸ਼ਨ ਸਿੰਘ ਮਾਨਸਾ, ਪ੍ਰਦੀਪ ਕੌਰ ਬਰਾੜ ਅਤੇ ਕਰਮਜੀਤ ਕੌਰ ਮੋਗਾ ਸਮੇਤ ਹੋਰ ਕਈ ਮੁਲਾਜ਼ਮ ਆਗੂ ਹਾਜ਼ਰ ਸਨ ਅਤੇ ਜਥੇਬੰਦੀ ਨੇ ਉਮੀਦ ਜਤਾਈ ਹੈ ਕਿ ਇਸ ਸਕਾਰਾਤਮਕ ਮੀਟਿੰਗ ਤੋਂ ਬਾਅਦ ਹੁਣ ਨਾਨ-ਟੀਚਿੰਗ ਵਰਗ ਨੂੰ ਜਲਦ ਹੀ ਇਨਸਾਫ਼ ਮਿਲੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਹਿਕਾਰੀ ਸਭਾਵਾਂ ਦਾ ਸਹਾਇਕ ਰਜਿਸਟਰਾਰ ਵਿਜੀਲੈਂਸ ਦੇ ਅੜਿੱਕੇ, ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 4
Users Today : 24
Users Yesterday : 37
Users Last 7 days : 298

ਰਾਸ਼ੀਫਲ

error: Content is protected !!