ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਐਂਲ.ਏ.ਡੀ.ਸੀ. ਨੀਤੀ ਦਾ ਵਿਰੋਧ: ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਠੱਪ

ਐਂਲ.ਏ.ਡੀ.ਸੀ. ਨੀਤੀ ਦਾ ਵਿਰੋਧ: ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਠੱਪ

 ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕੀਤੀ ਗਈ। ਸਵੇਰੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਵਕੀਲ ਇਕੱਠੇ ਹੋਏ ਅਤੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਵਕੀਲਾਂ ਨੇ ਐਂਲ.ਏ.ਡੀ.ਸੀ. ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ
   ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਨੀਤਨ ਬਾਂਸਲ,ਤਾਰੁਸ ਗੋਇਲ, ਰਜਨੀਸ਼ ਕੁਮਾਰ ,ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ,ਐਡਵੋਕੇਟ ਪੁਲਕਿਤ ਗਰਗ,ਐਡਵੋਕੇਟ ਪਾਰਸਦੀਪ ਕੁਮਾਰ,ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ

ਐਂਲ.ਏ.ਡੀ.ਸੀ. ਨੀਤੀ ਦਾ ਵਿਰੋਧ: ਬਰਨਾਲਾ ਦੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਠੱਪ

ਬੇਅੰਤ ਬਰਨਾਲਾ

ਪੰਜਾਬ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਮੁਕੰਮਲ ਹੜਤਾਲ ਕੀਤੀ ਗਈ। ਸਵੇਰੇ ਜ਼ਿਲ੍ਹਾ ਅਦਾਲਤ ਕੰਪਲੈਕਸ, ਬਰਨਾਲਾ ਵਿਖੇ ਵੱਡੀ ਗਿਣਤੀ ਵਿੱਚ ਵਕੀਲ ਇਕੱਠੇ ਹੋਏ ਅਤੇ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਆਪਣਾ ਰੋਸ ਪ੍ਰਗਟਾਇਆ। ਇਸ ਦੌਰਾਨ ਵਕੀਲਾਂ ਨੇ ਐਂਲ.ਏ.ਡੀ.ਸੀ. ਪ੍ਰਣਾਲੀ ਨੂੰ ਖਤਮ ਕਰਕੇ ਪਹਿਲਾਂ ਵਾਲੀ ਪ੍ਰਣਾਲੀ ਮੁੜ ਬਹਾਲ ਕਰਨ ਦੀ ਮੰਗ ਕੀਤੀ, ਜਿਸ ਅਧੀਨ ਜ਼ਿਲ੍ਹਾ ਬਾਰ ਐਸੋਸੀਏਸ਼ਨਾਂ ਰਾਹੀਂ ਵਕੀਲਾਂ ਦੀ ਪੈਨਲਮੈਂਟ ਕੀਤੀ ਜਾਂਦੀ ਸੀ। ਵਕੀਲ ਭਾਈਚਾਰੇ ਦਾ ਕਹਿਣਾ ਹੈ ਕਿ ਮੌਜੂਦਾ ਐਂਲ.ਏ.ਡੀ.ਸੀ. ਨੀਤੀ ਵਿੱਚ ਕਈ ਖਾਮੀਆਂ ਹਨ, ਜਿਸ ਕਾਰਨ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ ਅਤੇ ਹਿੱਤ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਮੌਜੂਦਾ ਪ੍ਰਣਾਲੀ ਪਾਰਦਰਸ਼ੀ ਨਹੀਂ ਹੈ ਅਤੇ ਇਸ ਵਿੱਚ ਸੁਧਾਰ ਦੀ ਸਖ਼ਤ ਲੋੜ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਨੇ ਮੰਗ ਕੀਤੀ ਕਿ ਭਾਰਤ ਦੇ ਮਾਨਯੋਗ ਮੁੱਖ ਨਿਆਂਧੀਸ਼, ਐਂਨ.ਏ.ਐਂੱਲ.ਐਂਸ.ਏ. ਅਤੇ ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਟੀ ਤੁਰੰਤ ਮੌਜੂਦਾ ਐਂਲ.ਏ.ਡੀ.ਸੀ. ਨੀਤੀ ਨੂੰ ਰੱਦ ਕਰਕੇ ਪਹਿਲਾਂ ਵਾਲੀ ਪੈਨਲ ਪ੍ਰਣਾਲੀ ਬਹਾਲ ਕਰਨ। ਬਾਰ ਐਸੋਸੀਏਸ਼ਨ ਦੇ ਮਤੇ ਅਨੁਸਾਰ ਅੱਜ ਤੋਂ ਸ਼ੁਰੂ ਹੋਈ ਇਹ ਮੁਕੰਮਲ ਹੜਤਾਲ ਜੁਆਇੰਟ ਐਕਸ਼ਨ ਕਮੇਟੀ ਦੇ ਅਗਲੇ ਫੈਸਲੇ ਤੱਕ ਜਾਰੀ ਰਹੇਗੀ। ਇਸ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਬਰਨਾਲਾ ਦਾ ਕੋਈ ਵੀ ਮੈਂਬਰ ਕਿਸੇ ਵੀ ਅਦਾਲਤ, ਟ੍ਰਿਬਿਊਨਲ ਜਾਂ ਹੋਰ ਅਥਾਰਟੀ ਅੱਗੇ ਪੇਸ਼ ਨਹੀਂ ਹੋਵੇਗਾ। ਵਕੀਲਾਂ ਨੇ ਕਿਹਾ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਵਿਰੁੱਧ ਨਹੀਂ, ਸਗੋਂ ਵਕੀਲ ਭਾਈਚਾਰੇ ਦੀ ਪੇਸ਼ੇਵਰ ਮਰਿਆਦਾ, ਸੁਤੰਤਰਤਾ ਅਤੇ ਨਿਆਂ ਪ੍ਰਣਾਲੀ ਦੀ ਪਾਰਦਰਸ਼ਤਾ ਦੀ ਰੱਖਿਆ ਲਈ ਲੜਿਆ ਜਾ ਰਿਹਾ ਹੈ।

ਐਡਵੋਕੇਟ ਹਰਿੰਦਰਪਾਲ ਸਿੰਘ ਰਾਣੂ, ਐਡਵੋਕੇਟ ਜਤਿੰਦਰਪਾਲ ਸਿੰਘ ਗਿੱਲ, ਐਡਵੋਕੇਟ ਗੁਰਕਮਲਵੀਰ ਮਾਨ, ਐਡਵੋਕੇਟ ਦਲਜਿੰਦਰ ਜੋਹਲ, ਐਡਵੋਕੇਟ ਗੁਰਤੇਜ ਮਾਨ, ਐਡਵੋਕੇਟ ਦੇਵਿੰਦਰ ਸਿੰਘ, ਐਡਵੋਕੇਟ ਮੁਨੀਸ਼ ਕੁਮਾਰ ਗਰਗ, ਐਡਵੋਕੇਟ ਧੀਰਜ ਕੁਮਾਰ, ਨੀਤਨ ਬਾਂਸਲ,ਤਾਰੁਸ ਗੋਇਲ, ਰਜਨੀਸ਼ ਕੁਮਾਰ ,ਐਡਵੋਕੇਟ ਪਰਨਵ, ਐਡਵੋਕੇਟ ਹਰਮਨਦੀਪ ਸਿੰਘ, ਐਡਵੋਕੇਟ ਚੰਦਰ ਬਾਂਸਲ, ਐਡਵੋਕੇਟ ਜਗਦੀਪ ਸਿੰਘ ਸੰਧੂ, ਐਡਵੋਕੇਟ ਗੁਰਪ੍ਰੀਤਪਾਲ ਸਿੰਘ,ਐਡਵੋਕੇਟ ਪੁਲਕਿਤ ਗਰਗ,ਐਡਵੋਕੇਟ ਪਾਰਸਦੀਪ ਕੁਮਾਰ,ਐਡਵੋਕੇਟ ਵਿਸ਼ਾਲ ਸ਼ਰਮਾ, ਐਡਵੋਕੇਟ ਗੁਰਮੀਤ ਸਰਾਓ

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ     ਭਾਰਤ ਸਰਕਾਰ ਦਾ ਅੱਤਵਾਦ ਖ਼ਿਲਾਫ਼ ਸਭ ਤੋਂ ਵੱਡਾ ਐਕਸ਼ਨ: ਕੇਂਦਰੀ ਗ੍ਰਹਿ ਮੰਤਰਾਲੇ ਨੇ ਤੇਈ ਵਿਅਕਤੀਆਂ ਨੂੰ ਅਧਿਕਾਰਤ ਤੌਰ ‘ਤੇ ਅੱਤਵਾਦੀ ਐਲਾਨਿਆ, ਦੇਸ਼ ਵਿਰੋਧੀ ਨੈੱਟਵਰਕ ਦੀ ਤੋੜੀ ਕਮਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 0
Users Today : 101
Users Yesterday : 59
Users Last 7 days : 321

ਰਾਸ਼ੀਫਲ

error: Content is protected !!