ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਚੰਡੀਗੜ੍ਹ » ਜ਼ੀਰਕਪੁਰ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ, ਛਿਆਲੀ ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਨੋਇਡਾ ਤੋਂ ਮੁੱਖ ਦੋਸ਼ੀ ਕਾਬੂ

ਜ਼ੀਰਕਪੁਰ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ, ਛਿਆਲੀ ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਨੋਇਡਾ ਤੋਂ ਮੁੱਖ ਦੋਸ਼ੀ ਕਾਬੂ

ਜ਼ੀਰਕਪੁਰ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਮਿਲੀ ਵੱਡੀ ਸਫ਼ਲਤਾ, ਛਿਆਲੀ ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਨੋਇਡਾ ਤੋਂ ਮੁੱਖ ਦੋਸ਼ੀ ਕਾਬੂ
 ਨੋਇਡਾ ਤੋਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਅਤੇ ਉਸ ਦੀ ਨਿਸ਼ਾਨਦੇਹੀ 'ਤੇ ਬਰਾਮਦ ਕੀਤੇ ਗਏ ਹਜ਼ਾਰਾਂ ਨਸ਼ੀਲੇ ਕੈਪਸੂਲਾਂ ਦੀ ਖੇਪ ਸਮੇਤ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਜ਼ੀਰਕਪੁਰ ਪੁਲਿਸ ਦੇ ਥਾਣਾ ਮੁਖੀ ਅਤੇ ਹੋਰ ਮੁਲਾਜ਼ਮ.

ਚੰਡੀਗੜ੍ਹ ਬਿਊਰੋ

            ਜ਼ੀਰਕਪੁਰ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਬਹੁਤ ਵੱਡੀ ਕਾਮਯਾਬੀ ਹਾਸਲ ਕਰਦਿਆਂ ਨੋਇਡਾ ਤੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ ਛਿਆਲੀ ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ. ਇਸ ਸਬੰਧੀ ਜ਼ੀਰਕਪੁਰ ਥਾਣੇ ਵਿੱਚ ਕੀਤੀ ਗਈ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਕੁਝ ਦਿਨ ਪਹਿਲਾਂ ਨਾਕਾਬੰਦੀ ਦੌਰਾਨ ਸੰਜੇ ਨਾਮਕ ਇੱਕ ਵਿਅਕਤੀ ਨੂੰ ਚੌਵੀ ਸੌ ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਸੀ. ਰਿਮਾਂਡ ਦੌਰਾਨ ਹੋਈ ਸਖ਼ਤ ਪੁੱਛਗਿੱਛ ਵਿੱਚ ਉਕਤ ਵਿਅਕਤੀ ਨੇ ਰਵੀ ਕੁਸ਼ਵਾਹਾ ਵਾਸੀ ਨੋਇਡਾ ਦਾ ਨਾਮ ਲਿਆ, ਜੋ ਕਿ ਉੱਥੇ ਹੀ ਇੱਕ ਕੈਮਿਸਟ ਦੀ ਦੁਕਾਨ ‘ਤੇ ਕੰਮ ਕਰਦਾ ਹੈ. ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਦੀ ਨਿਸ਼ਾਨਦੇਹੀ ‘ਤੇ ਨੋਇਡਾ ਸਥਿਤ ਉਸ ਕੈਮਿਸਟ ਦੀ ਦੁਕਾਨ ਅਤੇ ਘਰ ‘ਤੇ ਛਾਪੇਮਾਰੀ ਕੀਤੀ ਗਈ, ਜਿੱਥੋਂ ਵੱਡੀ ਗਿਣਤੀ ਵਿੱਚ ਪ੍ਰੋਕਸੀਵਨ ਦੇ ਨਸ਼ੀਲੇ ਕੈਪਸੂਲ ਬਰਾਮਦ ਹੋਏ. ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਥਾਵਾਂ ਤੋਂ ਕੁੱਲ ਛਿਆਲੀ ਹਜ਼ਾਰ ਕੈਪਸੂਲ ਜ਼ਬਤ ਕੀਤੇ ਗਏ ਹਨ. ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਸ਼ੀ ਨੋਇਡਾ ਤੋਂ ਇਹ ਨਸ਼ੀਲੇ ਕੈਪਸੂਲ ਲਿਆ ਕੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਵੇਚਣ ਦਾ ਗੈਰ-ਕਾਨੂੰਨੀ ਧੰਦਾ ਕਰਦੇ ਸਨ. ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਨਵੇਂ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ. ਇਸ ਰਿਮਾਂਡ ਦੌਰਾਨ ਦੋਸ਼ੀ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ੀਲੇ ਕੈਪਸੂਲ ਪਿੱਛੋਂ ਕਿਸ ਕੋਲੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਇਸ ਕਾਲੇ ਕਾਰੋਬਾਰ ਦੇ ਨੈੱਟਵਰਕ ਵਿੱਚ ਕੌਣ-ਕੌਣ ਲੋਕ ਸ਼ਾਮਿਲ ਹਨ.

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆ ਅੱਖਾਂ  ਟਨਕਪੁਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਨਵੀਂ ਹਫ਼ਤਾਵਾਰੀ ਰੇਲ ਸੇਵਾ ਸ਼ੁਰੂ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿਖਾਈ ਹਰੀ ਝੰਡੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 9 2
Users Today : 83
Users Yesterday : 59
Users Last 7 days : 303

ਰਾਸ਼ੀਫਲ

error: Content is protected !!