ਨਬਾਰਡ ਅਧੀਨ ਅਧੂਰੀਆਂ ਗ੍ਰਾਂਟਾਂ ਆਉਣ ਕਾਰਨ ਸਕੂਲ ਅਧਿਆਪਕ ਭਾਰੀ ਮਾਨਸਿਕ ਪਰੇਸ਼ਾਨੀ ਦੇ ਸ਼ਿਕਾਰ, ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਤਿੱਖੇ ਸੰਘਰਸ਼ ਦੀ ਚੇਤਾਵਨੀ
ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਦਿੱਤੇ ਗਏ ਵੱਡੇ ਨਾਅਰਿਆਂ ਦੇ ਉਲਟ ਅੱਜ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਕੂਲਾਂ ਦੀ ਹਾਲਤ ਬੇਹੱਦ ਚਿੰਤਾਜਨਕ ਬਣੀ ਹੋਈ ਹੈ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਅਧੂਰੀਆਂ ਗ੍ਰਾਂਟਾਂ ਨੇ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਭਾਰੀ ਮੁਸ਼ਕਲਾਂ ਵਿੱਚ ਪਾ ਦਿੱਤਾ ਹੈ। ਇਸ ਗੰਭੀਰ ਮਾਮਲੇ ਸਬੰਧੀ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ



