ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਠਿੰਡਾ » ਅੰਬਾਲਾ ਦੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਤੋਂ ਪਰਤ ਰਹੇ ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ ‘ਤੇ ਭੀੜ ਵੱਲੋਂ ਕਾਤਲਾਨਾ ਹਮਲਾ; ਗੱਡੀ ਦੀ ਕੀਤੀ ਤੋੜ-ਭੰਨ

ਅੰਬਾਲਾ ਦੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਤੋਂ ਪਰਤ ਰਹੇ ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ ‘ਤੇ ਭੀੜ ਵੱਲੋਂ ਕਾਤਲਾਨਾ ਹਮਲਾ; ਗੱਡੀ ਦੀ ਕੀਤੀ ਤੋੜ-ਭੰਨ

ਅੰਬਾਲਾ ਦੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਤੋਂ ਪਰਤ ਰਹੇ ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ 'ਤੇ ਭੀੜ ਵੱਲੋਂ ਕਾਤਲਾਨਾ ਹਮਲਾ; ਗੱਡੀ ਦੀ ਕੀਤੀ ਤੋੜ-ਭੰਨ
 ਅੰਬਾਲਾ ਦੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਬਾਹਰ ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ 'ਤੇ ਹੋਏ ਹਮਲੇ ਤੋਂ ਬਾਅਦ ਤੋੜ-ਭੰਨ ਕੀਤੀ ਗਈ ਗੱਡੀ ਅਤੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਦੀ ਹੋਈ ਪੁਲਿਸ।

ਅੰਬਾਲਾ ਬਿਊਰੋ

              ਗੈਂਗਸਟਰਾਂ ਅਤੇ ਖਾਲਿਸਤਾਨ ਸਮਰਥਕਾਂ ਵਿਰੁੱਧ ਲਗਾਤਾਰ ਬਿਆਨਬਾਜ਼ੀ ਕਰਨ ਵਾਲੇ ਅਤੇ ਆਪਣੇ ਚਰਚਿਤ ਬਿਆਨਾਂ ਕਰਕੇ ਅਕਸਰ ਸੁਰਖੀਆਂ ਵਿੱਚ ਰਹਿਣ ਵਾਲੇ ਹਿੰਦੂ ਨੇਤਾ ਗੁਰਸਿਮਰਨ ਸਿੰਘ ਮੰਡ ‘ਤੇ ਅੰਬਾਲਾ ਵਿਖੇ ਇੱਕ ਵੱਡਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਘਟਨਾ ਉਸ ਵੇਲੇ ਵਾਪਰੀ ਜਦੋਂ ਮੰਡ ਅੰਬਾਲਾ ਸਥਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਗੁਰੂਘਰ ਵਿੱਚ ਨਤਮਸਤਕ ਹੋ ਕੇ ਜਿਵੇਂ ਹੀ ਉਹ ਬਾਹਰ ਨਿਕਲੇ, ਤਾਂ ਪਹਿਲਾਂ ਤੋਂ ਹੀ ਤਾਕ ਵਿੱਚ ਬੈਠੀ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ‘ਤੇ ਸਿੱਧਾ ਹਮਲਾ ਕਰ ਦਿੱਤਾ ਗਿਆ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਘਟਨਾ ਦੀ ਆਪਬੀਤੀ ਦੱਸਦਿਆਂ ਗੁਰਸਿਮਰਨ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਹ ਹਰ ਸਾਲ ਨਿਯਮਿਤ ਤੌਰ ‘ਤੇ ਗੁਰਦੁਆਰਾ ਸ਼੍ਰੀ ਪੰਜੋਖੜਾ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ, ਪ੍ਰੰਤੂ ਇਸ ਵਾਰ ਕੁਝ ਸ਼ਰਾਰਤੀ ਅਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਪੂਰੀ ਯੋਜਨਾਬੰਦੀ ਤਹਿਤ ਉਨ੍ਹਾਂ ‘ਤੇ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਮਲਾਵਰਾਂ ਨੇ ਨਾ ਸਿਰਫ਼ ਉਨ੍ਹਾਂ ਨਾਲ ਹਾਥਾਪਾਈ ਅਤੇ ਕੁੱਟਮਾਰ ਕੀਤੀ, ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭਾਰੀ ਤੋੜ-ਭੰਨ ਕੀਤੀ। ਘਟਨਾ ਦੌਰਾਨ ਮੌਕੇ ‘ਤੇ ਕਾਫ਼ੀ ਦੇਰ ਤੱਕ ਹੰਗਾਮਾ ਹੁੰਦਾ ਰਿਹਾ ਅਤੇ ਮਾਹੌਲ ਬੇਹੱਦ ਤਣਾਅਪੂਰਨ ਬਣ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ। ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਆਸ-ਪਾਸ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਅਤੇ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਅਨੁਸਾਰ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਖਾਤੇ ਵਿੱਚ ਗੈਸ ਸਬਸਿਡੀ ਆ ਰਹੀ ਹੈ ਜਾਂ ਨਹੀਂ, ਹੁਣ ਘਰ ਬੈਠੇ ਮੋਬਾਈਲ ਰਾਹੀਂ ਤੁਰੰਤ ਕਰੋ ਚੈੱਕ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!