ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਰਨਾਲਾ » ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਛੱਡ 20 ਪਰਿਵਾਰ ‘ਆਪ’ ਵਿੱਚ ਸ਼ਾਮਲ

ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਛੱਡ 20 ਪਰਿਵਾਰ ‘ਆਪ’ ਵਿੱਚ ਸ਼ਾਮਲ

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤੱਲੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬੀਸ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੱਡਾ ਐਲਾਨ ਕੀਤਾ ਹੈ। ਇਹ ਵਿਸ਼ੇਸ਼ ਸ਼ਮੂਲੀਅਤ ਪਿੰਡ ਦੇ ਸਰਪੰਚ
ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਅਤੇ ਕਾਂਗਰਸ ਛੱਡ 20 ਪਰਿਵਾਰ 'ਆਪ' ਵਿੱਚ ਸ਼ਾਮਲ

ਬਰਨਾਲਾ ਬਿਊਰੋ

          ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਤੱਲੇ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਬੀਸ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਵੱਡਾ ਐਲਾਨ ਕੀਤਾ ਹੈ। ਇਹ ਵਿਸ਼ੇਸ਼ ਸ਼ਮੂਲੀਅਤ ਪਿੰਡ ਦੇ ਸਰਪੰਚ ਜਗਬੀਰ ਸਿੰਘ ਦੀ ਪ੍ਰੇਰਨਾ ਸਦਕਾ ਸੰਭਵ ਹੋਈ, ਜਿਸ ਦੌਰਾਨ ਰਣਜਿੰਦਰ ਸਿੰਘ ਪ੍ਰਭ ਦੀ ਅਗਵਾਈ ਹੇਠ ਵੱਖ-ਵੱਖ ਪਰਿਵਾਰਾਂ ਨੇ ਵਿਰੋਧੀ ਧਿਰਾਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਖ਼ਾਸ ਮੌਕੇ ਹਲਕਾ ਇੰਚਾਰਜ ਸੋਨੀਆ ਮਾਨ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੇ ਮਫ਼ਲਰ ਪਹਿਨਾ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਆਪਣੇ ਸੰਬੋਧਨ ਦੌਰਾਨ ਸੋਨੀਆ ਮਾਨ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਅਤੇ ਸੁਧਾਰ ਲਈ ਕੀਤੇ ਜਾ ਰਹੇ ਬੇਮਿਸਾਲ ਕੰਮਾਂ ਅਤੇ ਲੋਕ ਹਿਤੈਸ਼ੀ ਨੀਤੀਆਂ ਸਦਕਾ ਆਮ ਆਦਮੀ ਪਾਰਟੀ ਪ੍ਰਤੀ ਆਮ ਜਨਤਾ ਦਾ ਭਰੋਸਾ ਦਿਨ-ਬ-ਦਿਨ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਰਬਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜਿਸ ਨਾਲ ਪਾਰਟੀ ਦਾ ਜਥੇਬੰਦਕ ਢਾਂਚਾ ਹੋਰ ਮਜ਼ਬੂਤ ਹੋ ਰਿਹਾ ਹੈ। ਪਾਰਟੀ ਦਾ ਪੱਲਾ ਫੜਨ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਮਲਕੀਤ ਸਿੰਘ, ਬਲਕਾਰ ਸਿੰਘ, ਦਲਜੀਤ ਸਿੰਘ, ਸਲਵਿੰਦਰ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ, ਮੱਖਣ ਸਿੰਘ, ਮੰਗਲਜੀਤ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ ਅਤੇ ਬਲਦੇਵ ਸਿੰਘ ਨੰਬਰਦਾਰ ਸਮੇਤ ਹੋਰ ਕਈ ਪ੍ਰਮੁੱਖ ਪਰਿਵਾਰ ਸ਼ਾਮਲ ਹਨ। ਇਸ ਸ਼ਮੂਲੀਅਤ ਸਮਾਗਮ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ, ਚੇਅਰਮੈਨ ਪਰਮਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਸਰਪੰਚ ਗੁਰਭੇਜ ਸਿੰਘ, ਲਛਮਣ ਸਿੰਘ, ਕਸ਼ਮੀਰ ਸਿੰਘ ਠੇਕੇਦਾਰ ਅਤੇ ਸੋਸ਼ਲ ਮੀਡੀਆ ਇੰਚਾਰਜ ਅਮਿਤੋਜ ਸਿੰਘ ਸਮੇਤ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਅਤੇ ਅਹੁਦੇਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਖਾਤੇ ਵਿੱਚ ਗੈਸ ਸਬਸਿਡੀ ਆ ਰਹੀ ਹੈ ਜਾਂ ਨਹੀਂ, ਹੁਣ ਘਰ ਬੈਠੇ ਮੋਬਾਈਲ ਰਾਹੀਂ ਤੁਰੰਤ ਕਰੋ ਚੈੱਕ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 9
Users Today : 80
Users Yesterday : 59
Users Last 7 days : 300

ਰਾਸ਼ੀਫਲ

error: Content is protected !!