ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਬਠਿੰਡਾ » ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਸਤਾਰ੍ਹਵੇਂ ਦਿਨ ਵੀ ਜਾਰੀ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਸਤਾਰ੍ਹਵੇਂ ਦਿਨ ਵੀ ਜਾਰੀ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਸਤਾਰ੍ਹਵੇਂ ਦਿਨ ਵੀ ਜਾਰੀ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ
ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਸਤਾਰ੍ਹਵੇਂ ਦਿਨ ਵੀ ਜਾਰੀ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ

ਬਠਿੰਡਾ ਬਿਊਰੋ

            ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈ ਕੇ ਪੱਚੀ ਜੁਲਾਈ ਤੋਂ ਸ਼ੁਰੂ ਕੀਤੀ ਗਈ ਹੜਤਾਲ ਅੱਜ ਸਤਾਰ੍ਹਵੇਂ ਦਿਨ ਵੀ ਲਗਾਤਾਰ ਜਾਰੀ ਰਹੀ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਆਊਟਸੋਰਸਡ ਠੇਕਾ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਕਥਿਤ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਆਪਣੇ ਕੰਮਕਾਜ ਦਾ ਪੂਰੀ ਤਰ੍ਹਾਂ ਬਾਈਕਾਟ ਕੀਤਾ ਹੋਇਆ ਹੈ। ਧਰਨੇ ਦੌਰਾਨ ਹਾਜ਼ਰ ਮੁਲਾਜ਼ਮ ਆਗੂਆਂ ਲਛਮਣ ਰਾਮਪੁਰਾ, ਹਰਦੀਪ ਤੱਗੜ, ਰਮਜ਼ਾਨ ਖਾਨ, ਕੁਲਵਿੰਦਰ ਸੈਦੋ, ਜਸਕਰਨ ਜੱਸੀ, ਜਗਸੀਰ ਧੂਰਕੋਟ, ਗੁਰਪ੍ਰੀਤ ਸਿੰਘ, ਕ੍ਰਿਸ਼ਨ ਕੁਮਾਰ, ਪਰਮਜੀਤ ਮਹਿਰਾਜ, ਮੱਖਣ ਮਲੂਕਾ ਅਤੇ ਨਾਇਬ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਆਪਣੀਆਂ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਅੰਦੋਲਨ ਕੀਤਾ ਜਾ ਰਿਹਾ ਹੈ। ਪਰ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਜਾਂ ਪੱਕਾ ਕਰਨ ਸੰਬੰਧੀ ਕੋਈ ਵੀ ਠੋਸ ਨੀਤੀ ਨਹੀਂ ਬਣਾਈ ਗਈ, ਜਿਸ ਕਾਰਨ ਇਨ੍ਹਾਂ ਮੁਲਾਜ਼ਮਾਂ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਇਕੱਠ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਵੀ ਉਚੇਚੇ ਤੌਰ ’ਤੇ ਸੰਬੋਧਨ ਕੀਤਾ ਅਤੇ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦਾ ਪੂਰਨ ਸਮਰਥਨ ਕੀਤਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਤੁਰੰਤ ਪ੍ਰਭਾਵ ਨਾਲ ਰੱਦ ਕੀਤਾ ਜਾਵੇ ਅਤੇ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਦੇਰੀ ਦੇ ਵਿਭਾਗ ਵਿੱਚ ਮਰਜ਼ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 1
Users Today : 72
Users Yesterday : 59
Users Last 7 days : 292

ਰਾਸ਼ੀਫਲ

error: Content is protected !!