ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਅਗਨੀਵੀਰ ਫੌਜ ਭਰਤੀ ਲਈ ਪੰਜਾਬ ਦੇ ਨੌਜਵਾਨਾਂ ਵਾਸਤੇ ਮੁਫ਼ਤ ਸਿਖਲਾਈ ਕੈਂਪ, ਸਰੀਰਕ ਪ੍ਰੀਖਿਆ ਦੀ ਤਿਆਰੀ ਸਤਾਰਾਂ ਅਗਸਤ ਤੋਂ ਸ਼ੁਰੂ

ਅਗਨੀਵੀਰ ਫੌਜ ਭਰਤੀ ਲਈ ਪੰਜਾਬ ਦੇ ਨੌਜਵਾਨਾਂ ਵਾਸਤੇ ਮੁਫ਼ਤ ਸਿਖਲਾਈ ਕੈਂਪ, ਸਰੀਰਕ ਪ੍ਰੀਖਿਆ ਦੀ ਤਿਆਰੀ ਸਤਾਰਾਂ ਅਗਸਤ ਤੋਂ ਸ਼ੁਰੂ

 ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇ ਬਹਿਤਰੀਨ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਪੁਲਿਸ ਅਤੇ ਭਾਰਤੀ ਫੌਜ ਵਿੱਚ ਭਰਤੀ
ਅਗਨੀਵੀਰ ਫੌਜ ਭਰਤੀ ਲਈ ਪੰਜਾਬ ਦੇ ਨੌਜਵਾਨਾਂ ਵਾਸਤੇ ਮੁਫ਼ਤ ਸਿਖਲਾਈ ਕੈਂਪ, ਸਰੀਰਕ ਪ੍ਰੀਖਿਆ ਦੀ ਤਿਆਰੀ ਸਤਾਰਾਂ ਅਗਸਤ ਤੋਂ ਸ਼ੁਰੂ

ਬਰਨਾਲਾ ਬਿਊਰੋ

         ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇ ਬਹਿਤਰੀਨ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਪੁਲਿਸ ਅਤੇ ਭਾਰਤੀ ਫੌਜ ਵਿੱਚ ਭਰਤੀ ਹੋਣ ਦੇ ਚਾਹਵਾਨਾਂ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੰਤਵ ਲਈ ਵਿਭਾਗ ਵੱਲੋਂ ਸੀ-ਪਾਈਟ ਕੈਂਪ ਸਥਾਪਿਤ ਕੀਤੇ ਗਏ ਹਨ, ਜਿੱਥੇ ਨੌਜਵਾਨਾਂ ਨੂੰ ਬਿਲਕੁਲ ਮੁਫ਼ਤ ਸਿਖਲਾਈ ਦੇ ਕੇ ਸਰੀਰਕ ਪ੍ਰੀਖਿਆ ਦੀ ਤਿਆਰੀ ਕਰਵਾਈ ਜਾ ਰਹੀ ਹੈ। ਮੋਗਾ ਦੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਫੌਜ ਵੱਲੋਂ ਅਗਨੀਵੀਰ ਫੌਜ ਭਰਤੀ ਦੀ ਲਿਖਤੀ ਪ੍ਰੀਖਿਆ ਲਈ ਗਈ ਸੀ, ਜਿਸ ਦਾ ਨਤੀਜਾ ਘੋਸ਼ਿਤ ਕੀਤਾ ਜਾ ਚੁੱਕਾ ਹੈ। ਜਿਹੜੇ ਉਮੀਦਵਾਰ ਇਸ ਲਿਖਤੀ ਪ੍ਰੀਖਿਆ ਵਿੱਚ ਸਫ਼ਲ ਰਹੇ ਹਨ, ਉਹ ਆਪਣੇ ਸਰੀਰਕ ਪ੍ਰੀਖਿਆ ਦੀ ਤਿਆਰੀ ਸੀ-ਪਾਈਟ ਕੈਂਪ ਰਾਹੀਂ ਬਿਨ੍ਹਾਂ ਕਿਸੇ ਖਰਚੇ ਦੇ ਕਰ ਸਕਦੇ ਹਨ। ਮੋਗਾ ਜ਼ਿਲ੍ਹੇ ਦੇ ਚਾਹਵਾਨ ਨੌਜਵਾਨਾਂ ਲਈ ਸਰੀਰਕ ਪ੍ਰੀਖਿਆ ਦੀ ਤਿਆਰੀ ਸਬੰਧੀ ਵਿਸ਼ੇਸ਼ ਸਿਖਲਾਈ ਸਤਾਰਾਂ ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਫੌਜ ਭਰਤੀ ਦੀ ਅਗਲੀ ਪ੍ਰਕਿਰਿਆ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਨੌਜਵਾਨਾਂ ਨੂੰ ਇਸ ਮੁਫ਼ਤ ਸਿਖਲਾਈ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਚਾਹਵਾਨ ਉਮੀਦਵਾਰ ਕੈਂਪ ਵਿੱਚ ਆਉਣ ਸਮੇਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਦੀ ਕਾਪੀ, ਦਸਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਪ੍ਰਮਾਣ ਪੱਤਰ, ਜਾਤੀ ਪ੍ਰਮਾਣ ਪੱਤਰ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ ਪਾਸਪੋਰਟ ਆਕਾਰ ਦੀਆਂ ਫੋਟੋਆਂ ਜ਼ਰੂਰ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਦਾ ਦਾਖਲਾ ਬਿਨ੍ਹਾਂ ਕਿਸੇ ਦੇਰੀ ਤੋਂ ਕੀਤਾ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪਿੰਡ ਕੁਰੜ ਵਿਖੇ ਦੂਸਰਾ ਕਬੱਡੀ ਖੇਡ ਮੇਲਾ ਧੂਮ-ਧਾਮ ਨਾਲ ਸੰਪੰਨ, 55 ਕਿਲੋ ਵਰਗ ‘ਚ ਹਰਿਆਣਾ ਅਤੇ 35 ਕਿਲੋ ਵਰਗ ‘ਚ ਗਿਰਜੇਵਾਲ ਦੀ ਟੀਮ ਨੇ ਮਾਰੀ ਬਾਜ਼ੀ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 2 0
Users Today : 40
Users Yesterday : 51
Users Last 7 days : 377

ਰਾਸ਼ੀਫਲ

error: Content is protected !!