ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਲੋਕ-ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਯਾਦ ‘ਚ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ, ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਵੰਡੀ ਗਈ ਯਾਦਗਾਰੀ ਸਕਾਲਰਸ਼ਿਪ

ਲੋਕ-ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਯਾਦ ‘ਚ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ, ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਵੰਡੀ ਗਈ ਯਾਦਗਾਰੀ ਸਕਾਲਰਸ਼ਿਪ

  ਅਗਾਂਹਵਧੂ ਸਾਹਿਤ ਨੂੰ ਘਰ-ਘਰ ਪਹੁੰਚਾਉਣ ਵਾਲੇ ਅਤੇ ਲੋਕ ਘੋਲ਼ਾਂ ਦੇ ਨਿਧੱੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਚੌਥੀ ਬਰਸੀ ਮੌਕੇ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ
 ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਕਾਮਰੇਡ ਪ੍ਰੀਤਮ ਸਿੰਘ ਦਰਦੀ ਯਾਦਗਾਰੀ ਸਕਾਲਰਸ਼ਿਪ ਵੰਡਣ ਸਮੇਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ, ਦਰਦੀ ਪਰਿਵਾਰ ਦੇ ਮੈਂਬਰ ਅਤੇ ਸਕੂਲ ਦਾ ਸਟਾਫ਼।

ਬਰਨਾਲਾ ਬਿਊਰੋ

            ਅਗਾਂਹਵਧੂ ਸਾਹਿਤ ਨੂੰ ਘਰ-ਘਰ ਪਹੁੰਚਾਉਣ ਵਾਲੇ ਅਤੇ ਲੋਕ ਘੋਲ਼ਾਂ ਦੇ ਨਿਧੱੜਕ ਜਰਨੈਲ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੀ ਚੌਥੀ ਬਰਸੀ ਮੌਕੇ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਪਰਿਵਾਰਕ ਮੈਂਬਰਾਂ ਦੇ ਵਿਸ਼ੇਸ਼ ਉੱਦਮ ਨਾਲ ਸਾਲ 2024 ਵਿੱਚ ਸ਼ੁਰੂ ਕੀਤੀ ਗਈ ਕਾਮਰੇਡ ਪ੍ਰੀਤਮ ਸਿੰਘ ਦਰਦੀ ਯਾਦਗਾਰੀ ਸਕਾਲਰਸ਼ਿਪ ਬਹੁਤ ਹੀ ਉਤਸ਼ਾਹਪੂਰਵਕ ਮਾਹੌਲ ਵਿੱਚ ਤਕਸੀਮ ਕੀਤੀ ਗਈ। ਇਸ ਯਾਦਗਾਰੀ ਸਮਾਗਮ ਦੌਰਾਨ ਸੈਸ਼ਨ 2025-26 ਦੌਰਾਨ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਵਿੱਚੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਸੱਤ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਯਾਦਗਾਰੀ ਚਿੰਨ੍ਹ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਹ ਸਕਾਲਰਸ਼ਿਪ ਗੈਰ-ਰਿਹਾਇਸ਼ੀ ਭਾਰਤੀ ਜਗਦੀਪ ਸਿੰਘ ਅਣਖੀ, ਬੀਬੀ ਰਮਨਦੀਪ ਕੌਰ ਆਸਟ੍ਰੇਲੀਆ ਅਤੇ ਸਮੂਹ ਪਰਿਵਾਰ ਦੇ ਸਹਿਯੋਗ ਨਾਲ ਦਿੱਤੀ ਗਈ ਹੈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਕਾਮਰੇਡ ਦਰਦੀ ਦੇ ਨੇੜਲੇ ਸਾਥੀ ਕਾਮਰੇਡ ਸੁਰਿੰਦਰ ਸਿੰਘ ਜਲਾਲਦੀਵਾਲ ਨੇ ਉਨ੍ਹਾਂ ਦੀਆਂ ਲੋਕ-ਪੱਖੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਕਾਮਰੇਡ ਪ੍ਰੀਤਮ ਸਿੰਘ ਦਰਦੀ ਇੱਕ ਅਜਿਹੇ ਨਿਧੱੜਕ ਆਗੂ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੱਬੇ-ਕੁਚਲੇ ਤੇ ਹਾਸ਼ੀਏ ‘ਤੇ ਧੱਕੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਅਤੇ ਅਗਾਂਹਵਧੂ ਸਾਹਿਤ ਦੇ ਚਾਨਣ ਨੂੰ ਘਰ-ਘਰ ਪਹੁੰਚਾਉਣ ਲੇਖੇ ਲਾਈ। ਸਮਾਜ ਸੇਵੀ ਮੰਗਤ ਸਿੰਘ ਸਿੱਧੂ ਅਤੇ ਭਾਈ ਜਗਸੀਰ ਸਿੰਘ ਖ਼ਾਲਸਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਕਾਮਰੇਡ ਦਰਦੀ ਹਮੇਸ਼ਾਂ ਚੜ੍ਹਦੀਕਲਾ ਵਿੱਚ ਰਹਿਣ ਵਾਲੇ ਇੱਕ ਸੰਸਥਾ-ਰੂਪੀ ਮਨੁੱਖ ਸਨ, ਜਿਨ੍ਹਾਂ ਨੇ ਆਪਣੀ ਸਮੁੱਚੀ ਹਯਾਤੀ ਅਗਾਂਹਵਧੂ ਸਾਹਿਤ ਦੇ ਗੂੜ੍ਹ ਅਧਿਐਨ ਅਤੇ ਸਮਾਜ ਨੂੰ ਚੇਤਨ ਕਰਨ ਦੇ ਲੇਖੇ ਲਾਈ। ਉਨ੍ਹਾਂ ਕਿਹਾ ਕਿ ਕਾਮਰੇਡ ਦਰਦੀ ਦੇ ਜੀਵਨ-ਫ਼ਲਸਫ਼ੇ ਤੋਂ ਪ੍ਰੇਰਨਾ ਲੈ ਕੇ ਅੱਜ ਦੇ ਵਿਦਿਆਰਥੀਆਂ ਨੂੰ ਨਿਰੰਤਰ ਗਿਆਨ ਹਾਸਲ ਕਰਨਾ ਚਾਹੀਦਾ ਹੈ

 ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਕਾਮਰੇਡ ਪ੍ਰੀਤਮ ਸਿੰਘ ਦਰਦੀ ਯਾਦਗਾਰੀ ਸਕਾਲਰਸ਼ਿਪ ਵੰਡਣ ਸਮੇਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ, ਦਰਦੀ ਪਰਿਵਾਰ ਦੇ ਮੈਂਬਰ ਅਤੇ ਸਕੂਲ ਦਾ ਸਟਾਫ਼।
ਸਕੂਲ ਆਫ਼ ਐਮੀਨੈਂਸ ਮਹਿਲ ਕਲਾਂ ਵਿਖੇ ਕਾਮਰੇਡ ਪ੍ਰੀਤਮ ਸਿੰਘ ਦਰਦੀ ਯਾਦਗਾਰੀ ਸਕਾਲਰਸ਼ਿਪ ਵੰਡਣ ਸਮੇਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮਹਿਮਾਨ, ਦਰਦੀ ਪਰਿਵਾਰ ਦੇ ਮੈਂਬਰ ਅਤੇ ਸਕੂਲ ਦਾ ਸਟਾਫ਼।

ਅਤੇ ਸਖ਼ਤ ਮਿਹਨਤ ਦੇ ਬਲਬੂਤੇ ਉੱਚੀਆਂ ਬੁਲੰਦੀਆਂ ਨੂੰ ਛੂਹ ਕੇ ਆਪਣੇ ਪਰਿਵਾਰ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨਾ ਚਾਹੀਦਾ ਹੈ। ਪ੍ਰੈੱਸ ਕਲੱਬ ਰਜਿਸਟਰਡ ਮਹਿਲ ਕਲਾਂ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਨੇ ਦਰਦੀ ਪਰਿਵਾਰ ਦੇ ਇਸ ਉੱਦਮ ਲਈ ਧੰਨਵਾਦ ਕਰਦਿਆਂ ਪੰਜਾਬ ਦੇ ਉਪ ਸਪੀਕਰ ਜੈਕ੍ਰਿਸ਼ਨ ਸਿੰਘ ਰੋੜੀ ਵੱਲੋਂ ਕਾਮਰੇਡ ਦਰਦੀ ਦੇ ਸ਼ਰਧਾਂਜਲੀ ਸਮਾਗਮ ਦੌਰਾਨ ਉਨ੍ਹਾਂ ਦੀ ਯਾਦਗਾਰ ਬਣਾਉਣ ਦੇ ਕੀਤੇ ਗਏ ਐਲਾਨ ਨੂੰ ਜਲਦ ਤੋਂ ਜਲਦ ਅਮਲੀ ਜਾਮਾ ਪਹਿਨਾਉਣ ਦੀ ਪੁਰਜ਼ੋਰ ਮੰਗ ਕੀਤੀ। ਸਕੂਲ ਦੇ ਪ੍ਰਿੰਸੀਪਲ ਰਾਜਿੰਦਰਪਾਲ ਸਿੰਘ ਨੇ ਦਰਦੀ ਪਰਿਵਾਰ ਦੇ ਇਸ ਬਿਹਤਰੀਨ ਤੇ ਪ੍ਰੇਰਨਾਦਾਇਕ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਾਮਰੇਡ ਪ੍ਰੀਤਮ ਸਿੰਘ ਦਰਦੀ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਅਣਖੀ, ਅਰੁਣ ਕੁਮਾਰ ਬਾਂਸਲ, ਆੜ੍ਹਤੀਆ ਸਰਬਜੀਤ ਸਿੰਘ ਸਰਬੀ, ਆੜ੍ਹਤੀਆ ਗੁਰੀ ਔਲਖ, ਜਗਦੀਪ ਸਿੰਘ ਮਠਾੜੂ, ਸਹਾਇਕ ਥਾਣੇਦਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਅਣਖੀ, ਨਿੰਦੀ ਪਾਸੀ, ਪਰਮਜੀਤ ਸਿੰਘ ਦਰਦੀ, ਪ੍ਰਬੰਧਕੀ ਪ੍ਰਧਾਨ ਸਰਬਜੀਤ ਸਿੰਘ, ਪੰਚ ਮਨਜੀਤ ਸਿੰਘ, ਗੁਰਸੇਵਕ ਸਿੰਘ, ਪ੍ਰਬੰਧਕ ਸੂਬੇਦਾਰ ਅਮਰੀਕ ਸਿੰਘ, ਗੁਰਮੀਤ ਸਿੰਘ ਮੀਤਾ, ਸੁਖਦੇਵ ਸਿੰਘ ਰਾਗੀ, ਗੋਲਡੀ ਜਗਦੇ, ਤੇਜਿੰਦਰ ਸਿੰਘ ਛਾਪਾ, ਹਰਦੇਵ ਸਿੰਘ ਹੈਪੀ, ਮੈਡਮ ਪਰਮਿੰਦਰ ਕੌਰ, ਲੈਕਚਰਾਰ ਜਗਦੀਪ ਸਿੰਘ, ਗੁਰਪ੍ਰੀਤ ਕੌਰ, ਜਸਵੀਰ ਕੌਰ, ਬਲਵਿੰਦਰ ਸਿੰਘ, ਸਰੀਰਕ ਸਿੱਖਿਆ ਅਧਿਆਪਕ ਸੰਸਾਰ ਸਿੰਘ ਸਮੇਤ ਸਕੂਲ ਦਾ ਸਮੂਹ ਅਧਿਆਪਕ ਵਰਗ, ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸ੍ਰੀ ਸ਼ਿਵਾਲਾ ਮੰਦਿਰ ਬੱਸ ਸਟੈਂਡ ਭਦੌੜ ਵਿਖੇ ਸਾਵਨ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 2 3
Users Today : 43
Users Yesterday : 51
Users Last 7 days : 380

ਰਾਸ਼ੀਫਲ

error: Content is protected !!