ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ ਵੱਲੋਂ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਬਰਸਾਤ ਦੇ ਮੌਸਮ ਦੌਰਾਨ ਸ਼ਹਿਰ ਦੀ ਸਫ਼ਾਈ ਅਤੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਜਗਦੀਪ ਸਿੰਘ ਜੱਗੀ ਵੱਲੋਂ ਸਫ਼ਾਈ ਕਰਮਚਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਬਰਨਾਲਾ ਬਿਊਰੋ 
 ਨਗਰ ਕੌਂਸਲ ਭਦੌੜ ਵਿਖੇ ਬਰਸਾਤੀ ਮੌਸਮ ਦੌਰਾਨ ਸਫ਼ਾਈ ਵਿਵਸਥਾ ਨੂੰ ਲੈ ਕੇ ਸਮੂਹ ਸਫ਼ਾਈ ਕਰਮਚਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕਰਦੇ ਹੋਏ ਪ੍ਰਧਾਨ ਜਗਦੀਪ ਸਿੰਘ ਜੱਗੀ।

    ਨਗਰ ਕੌਂਸਲ ਭਦੌੜ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ ਵੱਲੋਂ ਬਾਰਿਸ਼ਾਂ ਦੇ ਦਿਨਾਂ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਸਫ਼ਾਈ ਵਿਵਸਥਾ ਦੇ ਸੁਚਾਰੂ ਨਿਪਟਾਰੇ ਸਬੰਧੀ ਭਦੌੜ ਦੇ ਸਮੂਹ ਸਫ਼ਾਈ ਕਰਮਚਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਰਸਾਤ ਦੇ ਦਿਨ ਹੋਣ ਕਾਰਨ ਸ਼ਹਿਰ ਵਿੱਚ ਜਿੱਥੇ ਵੀ ਸਫ਼ਾਈ ਜਾਂ ਪਾਣੀ ਦੇ ਖੜ੍ਹਨ ਨਾਲ ਸਬੰਧਤ ਕੋਈ ਸ਼ਿਕਾਇਤ ਆਉਂਦੀ ਹੈ, ਤਾਂ ਉੱਥੇ ਆਪਣੀ ਇਖ਼ਲਾਕੀ ਅਤੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਤਾਂ ਜੋ ਆਉਣ-ਜਾਣ ਵਾਲੇ ਰਾਹਗੀਰਾਂ ਅਤੇ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਬਾਰਿਸ਼ ਦੇ ਪਾਣੀ ਨਾਲ ਆਮ ਤੌਰ ‘ਤੇ ਮੋਮੀ ਲਿਫ਼ਾਫ਼ੇ, ਪਲਾਸਟਿਕ ਅਤੇ ਹੋਰ ਕੂੜਾ-ਕਰਕਟ ਨਾਲੀਆਂ ਅਤੇ ਨਾਲਿਆਂ ਵਿੱਚ ਜਮ੍ਹਾਂ ਹੋ ਜਾਂਦਾ ਹੈ, ਜਿਸ ਨਾਲ ਪਾਣੀ ਦਾ ਲੰਘਣਾ ਬੰਦ ਹੋ ਜਾਂਦਾ ਹੈ। ਇਸ ਲਈ ਜਿੰਨਾ ਜਲਦੀ ਹੋ ਸਕੇ ਉਸ ਕੂੜੇ ਨੂੰ ਨਾਲੀਆਂ ਵਿੱਚੋਂ ਕੱਢਿਆ ਜਾਵੇ ਤਾਂ ਜੋ ਪਾਣੀ ਦੀ ਨਿਕਾਸੀ ਬਿਨਾਂ ਕਿਸੇ ਰੁਕਾਵਟ ਦੇ ਲਗਾਤਾਰ ਹੁੰਦੀ ਰਹੇ। ਪ੍ਰਧਾਨ ਨੇ ਆਖਿਆ ਕਿ ਪੂਰੇ ਭਦੌੜ ਸ਼ਹਿਰ ਅੰਦਰ ਨਵੀਆਂ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ, ਇਸ ਲਈ ਜੇਕਰ ਸੜਕਾਂ ਉੱਪਰ ਬਾਰਿਸ਼ ਦਾ ਪਾਣੀ ਲੰਮੇ ਸਮੇਂ ਤੱਕ ਖੜ੍ਹਾ ਰਹੇਗਾ ਤਾਂ ਇਹ ਸੜਕਾਂ ਜਲਦੀ ਟੁੱਟਣ ਦਾ ਕਾਰਨ ਬਣਦਾ ਹੈ, ਜਿਸ ਨਾਲ ਸਰਕਾਰੀ ਅਤੇ ਸਮਾਜਿਕ ਨੁਕਸਾਨ ਹੁੰਦਾ ਹੈ। ਇਸੇ ਕਰਕੇ ਸਾਰੇ ਸਫ਼ਾਈ ਕਰਮਚਾਰੀ ਮਿਲ ਕੇ ਪਾਣੀ ਦੀ ਸੁਚੱਜੀ ਨਿਕਾਸੀ ਦਾ ਪੱਕਾ ਹੱਲ ਕੱਢਣ ਦੀ ਪੂਰੀ ਕੋਸ਼ਿਸ਼ ਕਰਨ। ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਲਕੁਲ ਸਹੀ ਸਮੇਂ ‘ਤੇ ਆਪਣੀ ਡਿਊਟੀ ‘ਤੇ ਹਾਜ਼ਰ ਹੋਣ ਅਤੇ ਆਪਣੀ ਜੁੰਮੇਵਾਰੀ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਾ ਯਕੀਨੀ ਬਣਾਉਣ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਨ੍ਹਾਂ ਨੂੰ ਕੰਮ ਕਰਨ ਲਈ ਕਿਸੇ ਵੀ ਤਰ੍ਹਾਂ ਦੇ ਸਾਮਾਨ ਜਾਂ ਹੋਰ ਸੁਵਿਧਾ ਦੀ ਜਰੂਰਤ ਹੋਵੇ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਭਦੌੜ ਸ਼ਹਿਰ ਦੇ ਨਿਵਾਸੀਆਂ ਨੂੰ ਬਰਸਾਤਾਂ ਦੇ ਇਸ ਮੌਸਮ ਵਿੱਚ ਕਿਸੇ ਵੀ ਕਿਸਮ ਦੀ ਕੋਈ ਵੀ ਸਮੱਸਿਆ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਪ੍ਰਧਾਨ ਤਰਲੋਚਨ ਸਿੰਘ ਜੱਗਾ, ਕੌਂਸਲਰ ਕੁਲਵਿੰਦਰ ਸਿੰਘ ਕਿੰਦਾ, ਕੌਂਸਲਰ ਮੋਨੂ ਸ਼ਰਮਾ, ਕੌਂਸਲਰ ਗੁਰਦੀਪ ਸਿੰਘ ਆਦਿ ਤੋਂ ਇਲਾਵਾ ਨਗਰ ਕੌਂਸਲ ਦੇ ਸਮੂਹ ਸਫ਼ਾਈ ਕਰਮਚਾਰੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਸ਼ਿਵਾਲਾ ਮੰਦਿਰ ਬੱਸ ਸਟੈਂਡ ਭਦੌੜ ਵਿਖੇ ਸਾਵਨ ਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 4 2 3
Users Today : 43
Users Yesterday : 51
Users Last 7 days : 380

ਰਾਸ਼ੀਫਲ

error: Content is protected !!