ਬਰਨਾਲਾ ਬਿਊਰੋ
ਕਸਬਾ ਭਦੌੜ ਵਿਖੇ ਆਮ ਲੋਕਾਂ ਨੂੰ ਰਸੋਈ ਗੈਸ ਸਿਲੰਡਰ ਪ੍ਰਾਪਤ ਕਰਨ ਲਈ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਗੈਸ ਏਜੰਸੀਆਂ ਬਾਹਰ ਲੋਕਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਸਿਲੰਡਰ ਪ੍ਰਾਪਤ ਕਰਨ ਲਈ ਆਮ ਖਪਤਕਾਰਾਂ ਨੂੰ ਘੰਟਿਆਂਬੱਧੀ ਲਾਈਨਾਂ ਵਿੱਚ ਖੜ੍ਹਨਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਸਮਾਂ ਅਤੇ ਦਿਹਾੜੀ ਖ਼ਰਾਬ ਹੋ ਰਹੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਵੀ ਗੈਸ ਸਿਲੰਡਰਾਂ ਦੀ ਕਥਿਤ ਬਲੈਕ ਹੋਣ ਦੇ ਦੋਸ਼ ਲਗਾ ਕੇ ਗੈਸ ਏਜੰਸੀ ਮਾਲਕਾਂ ‘ਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਜੇ ਤੱਕ ਕੋਈ ਸਰਕਾਰੀ ਜਾਂ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ, ਪਰ ਲੋਕਾਂ ਵਿੱਚ ਇਸ ਪ੍ਰਬੰਧ ਨੂੰ ਲੈ ਕੇ ਗਹਿਰਾ ਰੋਸ ਪਾਇਆ ਜਾ ਰਹਾ ਹੈ। ਭਦੌੜ ਵਾਸੀਆਂ ਦਾ ਤਰਕ ਹੈ ਕਿ ਜੇਕਰ ਨਿਯਮਾਂ ਅਨੁਸਾਰ ਗੈਸ ਸਿਲੰਡਰਾਂ ਦੀ ਘਰ-ਘਰ ਤੱਕ ਹੋਮ ਡਲਿਵਰੀ ਦੀ ਸਹੂਲਤ ਮੌਜੂਦ ਹੈ, ਤਾਂ ਆਮ ਜਨਤਾ ਨੂੰ ਸਿਲੰਡਰ ਪ੍ਰਾਪਤ ਕਰਨ ਲਈ ਅਜਿਹੀ ਪਰੇਸ਼ਾਨੀ ਕਿਉਂ ਝੱਲਣੀ ਪੈ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਗੈਸ ਸਿਲੰਡਰ ਲੈਣ ਲਈ ਉਨ੍ਹਾਂ ਨੂੰ ਆਪਣੇ ਜ਼ਰੂਰੀ ਕੰਮਕਾਰ ਛੱਡ ਕੇ ਲਾਈਨਾਂ ਵਿੱਚ ਲੱਗਣਾ ਪੈਂਦਾ ਹੈ, ਜਿਸ ਨਾਲ ਬਜ਼ੁਰਗਾਂ ਅਤੇ ਔਰਤਾਂ ਨੂੰ ਸਭ ਤੋਂ ਵੱਧ ਤਕਲੀਫ਼ ਹੁੰਦੀ ਹੈ। ਇਲਾਕਾ ਨਿਵਾਸੀਆਂ ਨੇ ਸਬੰਧਤ ਵਿਭਾਗ ਅਤੇ ਗੈਸ ਏਜੰਸੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦਾ ਤੁਰੰਤ ਨੋਟਿਸ ਲਿਆ ਜਾਵੇ, ਸਿਲੰਡਰਾਂ ਦੀ ਪੂਰੀ ਉਪਲਬਧਤਾ ਯਕੀਨੀ ਬਣਾਈ ਜਾਵੇ ਅਤੇ ਹੋਮ ਡਲਿਵਰੀ ਸੇਵਾ ਨੂੰ ਸੁਚਾਰੂ ਢੰਗ ਨਾਲ ਮੁੜ ਚਾਲੂ ਕੀਤਾ ਜਾਵੇ। ਭਦੌੜ ਵਾਸੀਆਂ ਦੀ ਇੱਕੋ ਆਵਾਜ਼ ਹੈ ਕਿ ਉਨ੍ਹਾਂ ਨੂੰ ਸਿਲੰਡਰ ਲਈ ਲਾਈਨਾਂ ਦੀ ਥਾਂ ਘਰ ਤੱਕ ਡਲਿਵਰੀ ਮਿਲਣੀ ਚਾਹੀਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋੋ। ਖੁੱਲ੍ਹੀਆਂ ਅੱਖਾਂ
| ਫਾਰਮੇਸੀ ਅਫਸਰਾਂ ਦੀ ਭਰਤੀ ‘ਚ ਕਥਿਤ ਪ੍ਰਸ਼ਨ ਪੱਤਰ ਲੀਕ ਮਾਮਲਾ: ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ 454 ਅਸਾਮੀਆਂ ਦੀ ਨਿਯੁਕਤੀ ਪ੍ਰਕਿਰਿਆ ‘ਤੇ ਅਗਲੀ ਸੁਣਵਾਈ ਤੱਕ ਰੋਕ |









Users Today : 110
Users Yesterday : 59
Users Last 7 days : 330