ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਚੰਡੀਗੜ੍ਹ » ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪ੍ਰਮੁੱਖ ਪੰਥਕ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਲ, ਪੰਥਕ ਏਕਤਾ ਦਾ ਦਿੱਤਾ ਸੁਨੇਹਾ

ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪ੍ਰਮੁੱਖ ਪੰਥਕ ਆਗੂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਵਿੱਚ ਸ਼ਾਮਲ, ਪੰਥਕ ਏਕਤਾ ਦਾ ਦਿੱਤਾ ਸੁਨੇਹਾ

ਪੰਜਾਬ ਦੀ ਰਾਜਨੀਤੀ ਅਤੇ ਪੰਥਕ ਹਲਕਿਆਂ ਵਿੱਚ ਇੱਕ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਹੈ, ਜਿੱਥੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪ੍ਰਮੁੱਖ ਪੰਥਕ ਆਗੂਆਂ ਨੇ ਰਸਮੀ ਤੌਰ 'ਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿੱਚ ਸ਼ਮੂਲੀਅਤ ਕਰ ਲਈ ਹੈ। ਜਲੰਧਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਯੋਗ ਅਗਵਾਈ ਹੇਠ
ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪ੍ਰਮੁੱਖ ਪੰਥਕ ਆਗੂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਿੱਚ ਸ਼ਾਮਲ, ਪੰਥਕ ਏਕਤਾ ਦਾ ਦਿੱਤਾ ਸੁਨੇਹਾ

ਚੰਡੀਗੜ੍ਹ ਬਿਊਰੋ

       ਪੰਜਾਬ ਦੀ ਰਾਜਨੀਤੀ ਅਤੇ ਪੰਥਕ ਹਲਕਿਆਂ ਵਿੱਚ ਇੱਕ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ ਹੈ, ਜਿੱਥੇ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਸਮੇਤ ਕਈ ਪ੍ਰਮੁੱਖ ਪੰਥਕ ਆਗੂਆਂ ਨੇ ਰਸਮੀ ਤੌਰ ‘ਤੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਮੂਲੀਅਤ ਕਰ ਲਈ ਹੈ। ਜਲੰਧਰ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦੀ ਯੋਗ ਅਗਵਾਈ ਹੇਠ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਇਨ੍ਹਾਂ ਸਾਰੇ ਆਗੂਆਂ ਨੇ ਪੰਥ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕਿਸੇ ਗੱਠਜੋੜ ਦੀ ਥਾਂ ਇੱਕ ਹੀ ਪਾਰਟੀ ਦੇ ਝੰਡੇ ਹੇਠ ਮਿਲ ਕੇ ਕੰਮ ਕਰਨ ਦਾ ਇਤਿਹਾਸਕ ਫ਼ੈਸਲਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ 21 ਜੁਲਾਈ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਲ ਇੱਕ ਸਾਂਝੀ ਮੀਡੀਆ ਵਾਰਤਾ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਕਬੂਲਣ ਦਾ ਸਪੱਸ਼ਟ ਫ਼ੈਸਲਾ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਨਿਰਣੇ ਤੋਂ ਬਾਅਦ ਉਨ੍ਹਾਂ ਨੂੰ ਅਕਾਲੀ ਦਲ ਵਿੱਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਸੀ, ਜਿਸ ਦੇ ਰੋਸ ਵਜੋਂ ਕਈ ਹੋਰ ਸੀਨੀਅਰ ਆਗੂਆਂ ਨੇ ਵੀ ਪਾਰਟੀ ਤੋਂ ਆਪਣੇ ਅਸਤੀਫ਼ੇ ਦੇ ਦਿੱਤੇ ਸਨ। ਝੂੰਦਾਂ ਨੇ ਜ਼ੋਰ ਦੇ ਕੇ ਆਖਿਆ ਕਿ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਇਹ ਹੈ ਕਿ ਸਾਰੀਆਂ ਪੰਥਕ ਧਿਰਾਂ ਆਪਣੇ ਨਿੱਜੀ ਅਤੇ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਥ ਦੇ ਅਹਿਮ ਮਸਲਿਆਂ ਦੇ ਹੱਲ ਲਈ ਇੱਕ ਮੰਚ ‘ਤੇ ਇਕੱਠੀਆਂ ਹੋਣ, ਕਿਉਂਕਿ ਇੱਕਜੁੱਟਤਾ ਨਾਲ ਹੀ ਪੰਥਕ ਹਿੱਤਾਂ ਦੀ ਮਜ਼ਬੂਤ ਢੰਗ ਨਾਲ ਨੁਮਾਇੰਦਗੀ ਕੀਤੀ ਜਾ ਸਕਦੀ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਨਵੇਂ ਸ਼ਾਮਲ ਹੋਏ ਸਾਰੇ ਸੀਨੀਅਰ ਆਗੂਆਂ ਦਾ ਤਹੇ ਦਿਲੋਂ ਸਵਾਗਤ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਨਿਰੰਤਰ ਸੰਘਰਸ਼ ਕੀਤਾ ਜਾਵੇਗਾ। ਇਸ ਉਚੇਚੀ ਮੀਟਿੰਗ ਦੌਰਾਨ ਮਾਸਟਰ ਜੌਹਰ ਸਿੰਘ, ਸਤਵਿੰਦਰ ਸਿੰਘ ਟੌਹੜਾ, ਅਮਰੀਕ ਸਿੰਘ ਸ਼ਾਹਪੁਰ, ਗੁਰਵਿੰਦਰ ਸਿੰਘ ਸ਼ਾਮਪੁਰ, ਕਸ਼ਮੀਰ ਸਿੰਘ ਬਰਿਆਰ ਅਤੇ ਬਲਦੇਵ ਸਿੰਘ ਮਾਣੂਕੇ ਸਮੇਤ ਕਈ ਹੋਰ ਪ੍ਰਮੁੱਖ ਪੰਥਕ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਜ਼ਿਲ੍ਹਾ ਬਰਨਾਲਾ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੀ ਮਸ਼ਾਲ ਦਾ ਢੋਲ ਦੀ ਥਾਪ ‘ਤੇ ਸ਼ਾਨਦਾਰ ਸਵਾਗਤ: ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖਿਡਾਰੀਆਂ ਦਾ ਵਧਾਇਆ ਹੌਸਲਾ

ਜਲੰਧਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਸਮੇਂ ਸੀਨੀਅਰ ਆਗੂ ਇਕਬਾਲ ਸਿੰਘ ਝੂੰਦਾਂ, ਬਾਪੂ ਤਰਸੇਮ ਸਿੰਘ ਅਤੇ ਹੋਰ ਪ੍ਰਮੁੱਖ ਪੰਥਕ ਆਗੂ।

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 1 9
Users Today : 110
Users Yesterday : 59
Users Last 7 days : 330

ਰਾਸ਼ੀਫਲ

error: Content is protected !!