ਬੁਢਲਾਡਾ ਦੇ ਵਾਰਡ ਨੰਬਰ ੯ ‘ਚ ਸੀਵਰੇਜ ਦੇ ਗੰਦੇ ਪਾਣੀ ਤੋਂ ਲੋਕ ਪਰੇਸ਼ਾਨ, ਪ੍ਰਸ਼ਾਸਨਿਕ ਅਣਦੇਖੀ ਖ਼ਿਲਾਫ਼ ਉੱਠੀ ਹੱਲ ਦੀ ਮੰਗ
ਬੁਢਲਾਡਾ ਸ਼ਹਿਰ ਦੇ ਵਾਰਡ ਨੰਬਰ ਨੌਂ ਸਥਿਤ ਕੁਲਾਣੇ ਰੋਡ ‘ਤੇ ਸਰਕਾਰੀ ਪ੍ਰਾਇਮਰੀ ਸਕੂਲ ਤੋਂ ਲੈ ਕੇ ਮੰਨੂ ਵਾਟਿਕਾ ਸਕੂਲ ਤੱਕ ਸੜਕ ‘ਤੇ ਲਗਾਤਾਰ ਓਵਰਫਲੋਅ ਹੋ ਰਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਸਥਾਨਕ ਨਿਵਾਸੀਆਂ ਅਤੇ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਵਿੱਚ ਇਸ ਪ੍ਰਸ਼ਾਸਨਿਕ ਢਿੱਲ-ਮੱਠ ਅਤੇ ਅਣਦੇਖੀ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ



