ਆਜ਼ਾਦੀ ਦਿਹਾੜੇ ਮੌਕੇ ਫ਼ਿਰੋਜ਼ਪੁਰ ‘ਚ ਹੱਕ ਮੰਗਦੇ 1158 ਸਹਾਇਕ ਪ੍ਰੋਫੈਸਰਾਂ ਅਤੇ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ, ਜੋਆਇੰਟ ਐਕਸ਼ਨ ਕਮੇਟੀ ਨੇ ਸਰਕਾਰ ‘ਤੇ ਚੁੱਕੇ ਗੰਭੀਰ ਸਵਾਲ
ਦੇਸ਼ ਭਰ ਵਿੱਚ ਜਿੱਥੇ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸੀ, ਉੱਥੇ ਹੀ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰ ਰਹੇ ਅਧਿਆਪਕਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੇ ਇੱਕ ਨਵਾਂ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਪ੍ਰਤੀ ਸਰਕਾਰ ਦਾ ਧਿਆਨ ਦਿਵਾਉਣ



