ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਡਾ. ਮਨਮੋਹਨ ਸਿੰਘ ਦੀ ਧਰਮਪਤਨੀ ਗੁਰਸ਼ਰਨ ਕੌਰ ਨਾਲ ਮਿਲੇ ਸਾਂਸਦ ਗੁਰਜੀਤ ਸਿੰਘ ਔਜਲਾ, ਕਿਹਾ- ਸੱਚ ਅਤੇ ਇਮਾਨਦਾਰੀ ਦੀ ਹਮੇਸ਼ਾ ਹੁੰਦੀ ਹੈ ਜਿੱਤ

ਡਾ. ਮਨਮੋਹਨ ਸਿੰਘ ਦੀ ਧਰਮਪਤਨੀ ਗੁਰਸ਼ਰਨ ਕੌਰ ਨਾਲ ਮਿਲੇ ਸਾਂਸਦ ਗੁਰਜੀਤ ਸਿੰਘ ਔਜਲਾ, ਕਿਹਾ- ਸੱਚ ਅਤੇ ਇਮਾਨਦਾਰੀ ਦੀ ਹਮੇਸ਼ਾ ਹੁੰਦੀ ਹੈ ਜਿੱਤ

  ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸੰਵੇਦਨਸ਼ੀਲ ਮੌਕੇ 'ਤੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਪ੍ਰਸਾਦ ਅਤੇ ਸਿਰੋਪਾਓ ਭੇਟ ਕਰਕੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਸਾਂਸਦ ਔਜਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਰਗੀ ਮਹਾਨ ਅਤੇ ਵਿਲੱਖਣ ਸ਼ਖ਼ਸੀਅਤ ਦੀ ਅਦਭੁਤ
ਡਾ. ਮਨਮੋਹਨ ਸਿੰਘ ਦੀ ਧਰਮਪਤਨੀ ਗੁਰਸ਼ਰਨ ਕੌਰ ਨਾਲ ਮਿਲੇ ਸਾਂਸਦ ਗੁਰਜੀਤ ਸਿੰਘ ਔਜਲਾ, ਕਿਹਾ- ਸੱਚ ਅਤੇ ਇਮਾਨਦਾਰੀ ਦੀ ਹਮੇਸ਼ਾ ਹੁੰਦੀ ਹੈ ਜਿੱਤ

ਅੰਮ੍ਰਿਤਸਰ ਬਿਊਰੋ

            ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਲੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਗੁਰਸ਼ਰਨ ਕੌਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਸੰਵੇਦਨਸ਼ੀਲ ਮੌਕੇ ‘ਤੇ ਸੰਸਦ ਮੈਂਬਰ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਪ੍ਰਸਾਦ ਅਤੇ ਸਿਰੋਪਾਓ ਭੇਟ ਕਰਕੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਨਿਸ਼ਕਾਮ ਸੇਵਾਵਾਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕੀਤਾ। ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਸਾਂਸਦ ਔਜਲਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਵਰਗੀ ਮਹਾਨ ਅਤੇ ਵਿਲੱਖਣ ਸ਼ਖ਼ਸੀਅਤ ਦੀ ਅਦਭੁਤ ਕਾਬਲੀਅਤ, ਅਟੁੱਟ ਇਮਾਨਦਾਰੀ ਅਤੇ ਸਾਦਗੀ ਦਾ ਲੋਹਾ ਪੂਰੀ ਦੁਨੀਆ ਮੰਨਦੀ ਹੈ। ਉਨ੍ਹਾਂ ਕਿਹਾ ਕਿ ਡਾ. ਸਾਹਿਬ ਨੇ ਆਪਣਾ ਸਾਰਾ ਜੀਵਨ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ, ਦੇਸ਼ ਵਾਸੀਆਂ ਦੀ ਸੇਵਾ ਅਤੇ ਸਰਵਪੱਖੀ ਤਰੱਕੀ ਲਈ ਸਮਰਪਿਤ ਕੀਤਾ ਅਤੇ ਕਈ ਇਤਿਹਾਸਕ ਤੇ ਮਹੱਤਵਪੂਰਨ ਕੰਮ ਕੀਤੇ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਆਪਣੇ ਜੀਵਨ ਕਾਲ ਦੌਰਾਨ ਕਈ ਤਰ੍ਹਾਂ ਦੀਆਂ ਬਿਨਾਂ ਵਜ੍ਹਾ ਆਲੋਚਨਾਵਾਂ ਅਤੇ ਸਿਆਸੀ ਦੋਸ਼ਾਂ ਦਾ ਸਾਹਮਣਾ ਕਰਨਾ ਪਿਆ। ਔਜਲਾ ਨੇ ਵਿਰੋਧੀ ਧਿਰਾਂ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹੀ ਇਮਾਨਦਾਰ ਅਤੇ ਦੇਸ਼ ਭਗਤ ਸ਼ਖ਼ਸੀਅਤ ਨੂੰ ਵੀ ਰਾਜਨੀਤਕ ਹਿੱਤਾਂ ਲਈ ਕਟਹਿਰੇ ਵਿੱਚ ਖੜ੍ਹਾ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਰੱਬ ਦੇ ਘਰ ਦੇਰ ਹੈ ਅੰਧੇਰ ਨਹੀਂ। ਅੱਜ ਦਾ ਸਮਾਂ ਅਤੇ ਸਮੁੱਚਾ ਦੇਸ਼ ਡਾ. ਮਨਮੋਹਨ ਸਿੰਘ ਦੀ ਇਮਾਨਦਾਰੀ, ਨਿਸ਼ਕਾਮ ਭਾਵ ਨਾਲ ਕੀਤੀ ਸੇਵਾ ਅਤੇ ਦੇਸ਼ ਲਈ ਦਿੱਤੇ ਅਮੁੱਲ ਯੋਗਦਾਨ ਦੀ ਖ਼ੁਦ ਗਵਾਹੀ ਦੇ ਰਿਹਾ ਹੈ। ਸੰਸਦ ਮੈਂਬਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਡਾ. ਮਨਮੋਹਨ ਸਿੰਘ ਸਿਰਫ਼ ਇੱਕ ਮਹਾਨ ਰਾਜਨੇਤਾ ਹੀ ਨਹੀਂ ਸਨ, ਸਗੋਂ ਸਮੁੱਚੀ ਮਾਨਵਤਾ ਲਈ ਪ੍ਰਮਾਤਮਾ ਵਲੋਂ ਬਖ਼ਸ਼ੀ ਗਈ ਇੱਕ ਅਨਮੋਲ ਦਾਤ ਸਨ, ਜਿਨ੍ਹਾਂ ਦਾ ਜੀਵਨ, ਸਾਦਗੀ, ਇਮਾਨਦਾਰੀ ਅਤੇ ਦੇਸ਼ ਪ੍ਰਤੀ ਅਥਾਹ ਸਮਰਪਣ ਆਉਣ ਵਾਲੀਆਂ ਸਭ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ। ਇਸ ਮੌਕੇ ਔਜਲਾ ਨੇ ਸ਼੍ਰੀਮਤੀ ਗੁਰਸ਼ਰਨ ਕੌਰ ਅਤੇ ਸਮੁੱਚੇ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਸਭ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!