ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਲੁਧਿਆਣਾ » ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਪ੍ਰੈੱਸ ਵਾਰਤਾ, ਰਾਸ਼ਟਰੀ ਜਾਂਚ ਏਜੰਸੀ ਤੋਂ ਜਾਂਚ ਦੀ ਮੰਗ

ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਪ੍ਰੈੱਸ ਵਾਰਤਾ, ਰਾਸ਼ਟਰੀ ਜਾਂਚ ਏਜੰਸੀ ਤੋਂ ਜਾਂਚ ਦੀ ਮੰਗ

   ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਫ਼ਿਰੋਜ਼ਪੁਰ ਮਾਰਗ 'ਤੇ ਸਥਿਤ ਇਆਲੀ ਚੌਂਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗੰਭੀਰ ਚਿੰਤਾ ਦਾ
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਪ੍ਰੈੱਸ ਵਾਰਤਾ, ਰਾਸ਼ਟਰੀ ਜਾਂਚ ਏਜੰਸੀ ਤੋਂ ਜਾਂਚ ਦੀ ਮੰਗ

 ਲੁਧਿਆਣਾ ਬਿਊਰੋ

                   ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਵੱਲੋਂ ਫ਼ਿਰੋਜ਼ਪੁਰ ਮਾਰਗ ‘ਤੇ ਸਥਿਤ ਇਆਲੀ ਚੌਂਕ ਵਿਖੇ ਪਾਰਟੀ ਦੇ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਮਹਾਰਾਸ਼ਟਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ। ਪਾਰਟੀ ਆਗੂਆਂ ਨੇ ਇਸ ਘਟਨਾ ਨੂੰ ਇੱਕ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਹਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਰਾਸ਼ਟਰੀ ਜਾਂਚ ਏਜੰਸੀ ਅਤੇ ਕੇਂਦਰੀ ਤਫ਼ਤੀਸ਼ੀ ਬਿਊਰੋ ਤੋਂ ਕਰਵਾਈ ਜਾਵੇ ਤਾਂ ਜੋ ਇਸ ਪਿੱਛੇ ਛੁਪੇ ਅਸਲ ਦੋਸ਼ੀਆਂ ਅਤੇ ਸਾਜ਼ਿਸ਼ਕਰਤਾਵਾਂ ਦਾ ਪਰਦਾਫਾਸ਼ ਹੋ ਸਕੇ। ਇਸ ਪ੍ਰੈੱਸ ਵਾਰਤਾ ਦੌਰਾਨ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਸੀਨੀਅਰ ਆਗੂ ਐੱਸ.ਆਰ. ਕਲੇਰ, ਗੁਰਚਰਨ ਸਿੰਘ ਗਰੇਵਾਲ, ਚਰਨ ਸਿੰਘ ਆਲਮਗੀਰ, ਜਗਜੀਤ ਸਿੰਘ ਤਲਵੰਡੀ, ਕਮਲਜੀਤ ਸਿੰਘ ਮੱਲਾ, ਹਰਪ੍ਰੀਤ ਸਿੰਘ ਸਿੰਮਕ, ਅਮਰਜੀਤ ਸਿੰਘ ਰਸੂਰਪੁਰ ਅਤੇ ਜਸਕਰਨ ਸਿੰਘ ਦਿਓਲ ਤੋਂ ਇਲਾਵਾ ਹੋਰ ਪ੍ਰਮੁੱਖ ਅਕਾਲੀ ਆਗੂ ਸਾਹਿਬਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ। ਸਾਰੇ ਆਗੂਆਂ ਨੇ ਇੱਕਸੁਰ ਵਿੱਚ ਕਿਹਾ ਕਿ ਪਾਰਟੀ ਪ੍ਰਧਾਨ ਦੀ ਸੁਰੱਖਿਆ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਇਸ ਮਾਮਲੇ ਵਿੱਚ ਤੁਰੰਤ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!