ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਰਤਾਨੀਆ ਦੀ ਹਵਾਈ ਫ਼ੌਜ ‘ਚ ਫਲਾਈਟ ਲੈਫਟੀਨੈਂਟ ਬਣਨ ‘ਤੇ ਜਥੇਦਾਰ ਗੜਗੱਜ ਵੱਲੋਂ ਅਰਸ਼ਦੀਪ ਸਿੰਘ ਨੂੰ ਵਿਸ਼ੇਸ਼ ਵਧਾਈ

ਬਰਤਾਨੀਆ ਦੀ ਹਵਾਈ ਫ਼ੌਜ ‘ਚ ਫਲਾਈਟ ਲੈਫਟੀਨੈਂਟ ਬਣਨ ‘ਤੇ ਜਥੇਦਾਰ ਗੜਗੱਜ ਵੱਲੋਂ ਅਰਸ਼ਦੀਪ ਸਿੰਘ ਨੂੰ ਵਿਸ਼ੇਸ਼ ਵਧਾਈ

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਰਤਾਨੀਆ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਤੇ ਵੱਕਾਰੀ ਅਹੁਦਾ ਹਾਸਲ ਕਰਨ 'ਤੇ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ। ਜਥੇਦਾਰ ਸਾਹਿਬ ਨੇ ਖ਼ੁਸ਼ੀ
ਬਰਤਾਨੀਆ ਦੀ ਹਵਾਈ ਫ਼ੌਜ 'ਚ ਫਲਾਈਟ ਲੈਫਟੀਨੈਂਟ ਬਣਨ 'ਤੇ ਜਥੇਦਾਰ ਗੜਗੱਜ ਵੱਲੋਂ ਅਰਸ਼ਦੀਪ ਸਿੰਘ ਨੂੰ ਵਿਸ਼ੇਸ਼ ਵਧਾਈ

ਅੰਮ੍ਰਿਤਸਰ ਬਿਊਰੋ

                   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਰਤਾਨੀਆ ਦੀ ਹਵਾਈ ਫ਼ੌਜ ਵਿੱਚ ਲੰਮੇ ਸਮੇਂ ਬਾਅਦ ਸਿੱਖ ਫਲਾਈਟ ਲੈਫਟੀਨੈਂਟ ਵਜੋਂ ਉੱਚ ਅਤੇ ਵੱਕਾਰੀ ਅਹੁਦਾ ਹਾਸਲ ਕਰਨ ‘ਤੇ ਪੰਜਾਬੀ ਮੂਲ ਦੇ ਸਾਊਥਾਲ, ਯੂਕੇ ਵਿੱਚ ਰਹਿਣ ਵਾਲੇ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦੇ ਮਾਪਿਆਂ ਸ. ਜਗਦੀਪ ਸਿੰਘ ਅਤੇ ਬੀਬੀ ਗਗਨਦੀਪ ਕੌਰ ਨੂੰ ਤਹਿ ਦਿਲੋਂ ਵਧਾਈ ਦਿੱਤੀ ਹੈ। ਜਥੇਦਾਰ ਸਾਹਿਬ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹਾ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿੱਖ ਨੇ ਯੂਕੇ ਦੀ ਹਵਾਈ ਫ਼ੌਜ ਵਿੱਚ ਇਹ ਵੱਡਾ ਅਤੇ ਮਾਣਮੱਤਾ ਅਹੁਦਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਵੱਡੀ ਖੁਸ਼ੀ ਦੀ ਗੱਲ ਹੈ ਕਿ ਫਲਾਈਟ ਲੈਫਟੀਨੈਂਟ ਸ. ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਵਿਦੇਸ਼ ਦੀ ਧਰਤੀ ‘ਤੇ ਰਹਿੰਦਿਆਂ ਵੀ ਆਪਣੀਆਂ ਸਿੱਖੀ ਰਵਾਇਤਾਂ, ਗੁਰਸਿੱਖੀ ਜੀਵਨ ਅਤੇ ਪੰਜਾਬੀ ਮਾਂ ਬੋਲੀ ਨਾਲ ਨਿਰੰਤਰ ਜੁੜਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਮਹਾਨ ਸਿਧਾਂਤ ਉੱਤੇ ਚੱਲਦਿਆਂ ਅੱਜ ਪੂਰੀ ਦੁਨੀਆ ਵਿੱਚ ਉੱਚੇ ਮੁਕਾਮ ਹਾਸਲ ਕੀਤੇ ਹਨ ਅਤੇ ਸ. ਅਰਸ਼ਦੀਪ ਸਿੰਘ ਦੀ ਇਸ ਵਿਲੱਖਣ ਪ੍ਰਾਪਤੀ ਨਾਲ ਸਮੁੱਚੀ ਸਿੱਖ ਕੌਮ ਦਾ ਸਿਰ ਦੁਨੀਆ ਭਰ ਵਿੱਚ ਮਾਣ ਨਾਲ ਉੱਚਾ ਹੋਇਆ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼-ਵਿਦੇਸ਼ ਦੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਸਿੱਖ ਨੌਜਵਾਨ ਸ. ਅਰਸ਼ਦੀਪ ਸਿੰਘ ਤੋਂ ਸਕਾਰਾਤਮਕ ਸੇਧ ਲੈ ਕੇ ਉੱਚ ਪੱਧਰੀ ਵਿਦਿਆ ਅਤੇ ਇਮਾਨਦਾਰਾਨਾ ਮਿਹਨਤ ਰਾਹੀਂ ਸੰਸਾਰ ਵਿੱਚ ਵੱਡੇ ਅਹੁਦਿਆਂ ‘ਤੇ ਪਹੁੰਚਣ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਵਿੱਚ ਪਾਵਨ ਸਿੱਖਿਆ ਦਿੱਤੀ ਹੈ ਕਿ ਸਾਨੂੰ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਅਗਾਂਹ ਵਧਣ ਲਈ ਸੱਚੀ ਤਾਂਘ ਅਤੇ ਉੱਦਮ ਕਰਨੇ ਚਾਹੀਦੇ ਹਨ ਅਤੇ ਕਦੇ ਵੀ ਪਿਛਾਂਹ ਵੱਲ ਨਹੀਂ ਮੁੜਣਾ ਚਾਹੀਦਾ। ਉਨ੍ਹਾਂ ਆਸ ਪ੍ਰਗਟਾਈ ਕਿ ਅਰਸ਼ਦੀਪ ਸਿੰਘ ਦੀ ਇਹ ਇਤਿਹਾਸਕ ਸਫ਼ਲਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੀ ਰਹੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਸਪੈਸ਼ਲ ਕੇਡਰ ਅਧਿਆਪਕਾਂ ਦਾ ਧਰਨਾ ਛੇਵੇਂ ਦਿਨ ਵੀ ਜਾਰੀ, ਹੱਲ ਨਾ ਨਿਕਲਣ ’ਤੇ 19 ਅਗਸਤ ਨੂੰ ਗੰਭੀਰਪੁਰੇ ਵਿਖੇ ਕੈਂਡਲ ਮਾਰਚ ਕੱਢਣ ਦਾ ਐਲਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 7 3
Users Today : 64
Users Yesterday : 59
Users Last 7 days : 284

ਰਾਸ਼ੀਫਲ

error: Content is protected !!