ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਵੱਡੀ ਕਾਰਵਾਈ: 200 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ

ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਵੱਡੀ ਕਾਰਵਾਈ: 200 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ

ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਕ ਬਹੁਤ ਹੀ ਵੱਡੀ ਅਤੇ ਤਬਾੜਤੋੜ ਕਾਰਵਾਈ ਕੀਤੀ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇੱਕੋ ਝਟਕੇ ਵਿੱਚ ਕਰੀਬ ਦੋ ਸੌ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਪੂਰੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਭਾਰੀ ਹੜਕੰਪ
ਪੰਜਾਬ ਸਰਕਾਰ ਦੇ ਆਦੇਸ਼ਾਂ 'ਤੇ ਬਾਬਾ ਫ਼ਰੀਦ ਯੂਨੀਵਰਸਿਟੀ ਦੀ ਵੱਡੀ ਕਾਰਵਾਈ: 200 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ

ਬਰਨਾਲਾ ਬਿਊਰੋ

              ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿੱਚ ਪਿਛਲੇ ਸਮੇਂ ਦੌਰਾਨ ਕੀਤੀਆਂ ਗਈਆਂ ਨਿਯੁਕਤੀਆਂ ਨੂੰ ਲੈ ਕੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਕ ਬਹੁਤ ਹੀ ਵੱਡੀ ਅਤੇ ਤਬਾੜਤੋੜ ਕਾਰਵਾਈ ਕੀਤੀ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇੱਕੋ ਝਟਕੇ ਵਿੱਚ ਕਰੀਬ ਦੋ ਸੌ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਨਾਲ ਪੂਰੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਭਾਰੀ ਹੜਕੰਪ ਮਚ ਗਿਆ ਹੈ। ਇਨ੍ਹਾਂ ਮੁਅੱਤਲ ਕੀਤੇ ਗਏ ਮੁਲਾਜ਼ਮਾਂ ਵਿੱਚ ਚਪੜਾਸੀ ਤੋਂ ਲੈ ਕੇ ਸੁਪਰਡੈਂਟ ਪੱਧਰ ਤੱਕ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਬਹੁਤ ਹੀ ਵੱਡੀ ਗਿਣਤੀ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਭਰਤੀਆਂ ਕੀਤੀਆਂ ਗਈਆਂ ਸਨ। ਇਨ੍ਹਾਂ ਨਿਯੁਕਤੀਆਂ ਤੋਂ ਤੁਰੰਤ ਬਾਅਦ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਕੋਲ ਕਥਿਤ ਧਾਂਦਲੀਆਂ ਅਤੇ ਵੱਡੀਆਂ ਬੇਨਿਯਮੀਆਂ ਦੀਆਂ ਲਗਾਤਾਰ ਗੰਭੀਰ ਸ਼ਿਕਾਇਤਾਂ ਪਹੁੰਚ ਰਹੀਆਂ ਸਨ। ਸ਼ਿਕਾਇਤਾਂ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਨਿਰਧਾਰਤ ਸਰਕਾਰੀ ਨਿਯਮਾਂ, ਕਾਨੂੰਨੀ ਪ੍ਰਬੰਧਾਂ ਅਤੇ ਯੋਗਤਾ ਦੇ ਮਾਪਦੰਡਾਂ ਦੀ ਸ਼ਰੇਆਮ ਧੱਜੀਆਂ ਉਡਾਈਆਂ ਗਈਆਂ ਹਨ ਅਤੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਪ੍ਰਕਿਰਿਆ ਵਿੱਚ ਗੜਬੜੀ ਕੀਤੀ ਗਈ ਹੈ। ਇਸ ਪੂਰੇ ਮਾਮਲੇ ਦੀ ਗੰਭੀਰਤਾ ਅਤੇ ਨਜ਼ਾਕਤ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਤੁਰੰਤ ਵੱਡਾ ਕਦਮ ਚੁੱਕਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਸੀ। ਨਵੇਂ ਕਾਰਜਕਾਰੀ ਵਾਈਸ ਚਾਂਸਲਰ ਦੇ ਅਹੁਦਾ ਸੰਭਾਲਦਿਆਂ ਹੀ ਪਿਛਲੇ ਸਮੇਂ ਹੋਈਆਂ ਇਨ੍ਹਾਂ ਸਾਰੀਆਂ ਨਿਯੁਕਤੀਆਂ ਦੀ ਸਮੀਖਿਆ ਅਤੇ ਡੂੰਘੀ ਜਾਂਚ ਦੀ ਪ੍ਰਕਿਰਿਆ ਬਹੁਤ ਤੇਜ਼ ਕਰ ਦਿੱਤੀ ਗਈ, ਜਿਸ ਤੋਂ ਬਾਅਦ ਇਹ ਵੱਡੀ ਮੁਅੱਤਲੀ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਕਾਰਵਾਈ ਨਾਲ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਸਰਕਾਰ ਦੀ ਇਸ ਸਖ਼ਤੀ ਤੋਂ ਬਾਅਦ ਬੇਨਿਯਮੀਆਂ ਕਰਨ ਵਾਲੇ ਹੋਰ ਅਧਿਕਾਰੀਆਂ ਵਿੱਚ ਵੀ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾ

ਨਸ਼ੇ ਦੇ ਖ਼ਿਲਾਫ਼ ਭੜਕਿਆ ਲੋਕਾਂ ਦਾ ਗੁੱਸਾ, ਅਨਾਜ ਮੰਡੀ ਰੋਡ ‘ਤੇ ਧਰਨਾ ਲਗਾ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 8 1
Users Today : 72
Users Yesterday : 59
Users Last 7 days : 292

ਰਾਸ਼ੀਫਲ

error: Content is protected !!