ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਵਪਾਰ ਮੰਡਲ ਭਦੌੜ ਵੱਲੋਂ ਆਜ਼ਾਦੀ ਦਿਹਾੜੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਗਿਆ ਛੇਵਾਂ ਵਿਸ਼ਾਲ ਖੂਨਦਾਨ ਕੈਂਪ

ਵਪਾਰ ਮੰਡਲ ਭਦੌੜ ਵੱਲੋਂ ਆਜ਼ਾਦੀ ਦਿਹਾੜੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਗਿਆ ਛੇਵਾਂ ਵਿਸ਼ਾਲ ਖੂਨਦਾਨ ਕੈਂਪ

   ਵਪਾਰ ਮੰਡਲ ਭਦੌੜ ਦੇ ਪ੍ਰਧਾਨ ਗੁਰਦੀਪ ਕੁਮਾਰ ਦੀਪਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ, ਬਲੱਡ ਡੋਨਰ ਸੁਸਾਇਟੀ ਭਦੌੜ, ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਛੇਵਾਂ ਖੂਨਦਾਨ ਕੈਂਪ ਬਹੁਤ ਹੀ ਉਤਸ਼ਾਹ ਨਾਲ ਲਗਾਇਆ ਗਿਆ। ਇਹ ਸਮਾਜ ਭਲਾਈ ਕੈਂਪ ਸਥਾਨਕ ਸ੍ਰੀ ਗਿਆਰਾ ਰੁੱਦਰ ਸ਼ਿਵ ਮੰਦਿਰ ਪੱਥਰਾਂ ਭਦੌੜ ਵਿਖੇ ਬਣੇ ਵਾਤਾਵਰਨ ਅਨੁਕੂਲ ਸ਼ਾਂਤੀ ਹਾਲ ਵਿੱਚ ਸਵੇਰੇ ਨੌਂ ਵਜੇ ਤੋਂ ਲੈ ਕੇ ਸ਼ਾਮ ਤਿੰਨ ਵਜੇ ਤੱਕ ਸਫ਼ਲਤਾਪੂਰਵਕ ਚੱਲਿਆ। ਇਸ ਪਰਉਪਕਾਰੀ ਕਾਰਜ ਵਿੱਚ ਖੂਨ ਦੇ ਸੰਗ੍ਰਹਿ ਲਈ ਸਰਕਾਰੀ
ਵਪਾਰ ਮੰਡਲ ਭਦੌੜ ਵੱਲੋਂ ਆਜ਼ਾਦੀ ਦਿਹਾੜੇ ਦੇ ਸ਼ਹੀਦਾਂ ਨੂੰ ਸਮਰਪਿਤ ਲਗਾਇਆ ਗਿਆ ਛੇਵਾਂ ਵਿਸ਼ਾਲ ਖੂਨਦਾਨ ਕੈਂਪ

ਬਰਨਾਲਾ ਬਿਊਰੋ

               ਵਪਾਰ ਮੰਡਲ ਭਦੌੜ ਦੇ ਪ੍ਰਧਾਨ ਗੁਰਦੀਪ ਕੁਮਾਰ ਦੀਪਾ ਦੀ ਅਗਵਾਈ ਹੇਠ ਸਮੂਹ ਮੈਂਬਰਾਂ, ਬਲੱਡ ਡੋਨਰ ਸੁਸਾਇਟੀ ਭਦੌੜ, ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਛੇਵਾਂ ਖੂਨਦਾਨ ਕੈਂਪ ਬਹੁਤ ਹੀ ਉਤਸ਼ਾਹ ਨਾਲ ਲਗਾਇਆ ਗਿਆ। ਇਹ ਸਮਾਜ ਭਲਾਈ ਕੈਂਪ ਸਥਾਨਕ ਸ੍ਰੀ ਗਿਆਰਾ ਰੁੱਦਰ ਸ਼ਿਵ ਮੰਦਿਰ ਪੱਥਰਾਂ ਭਦੌੜ ਵਿਖੇ ਬਣੇ ਵਾਤਾਵਰਨ ਅਨੁਕੂਲ ਸ਼ਾਂਤੀ ਹਾਲ ਵਿੱਚ ਸਵੇਰੇ ਨੌਂ ਵਜੇ ਤੋਂ ਲੈ ਕੇ ਸ਼ਾਮ ਤਿੰਨ ਵਜੇ ਤੱਕ ਸਫ਼ਲਤਾਪੂਰਵਕ ਚੱਲਿਆ। ਇਸ ਪਰਉਪਕਾਰੀ ਕਾਰਜ ਵਿੱਚ ਖੂਨ ਦੇ ਸੰਗ੍ਰਹਿ ਲਈ ਸਰਕਾਰੀ ਬਲੱਡ ਸੈਂਟਰ ਬਰਨਾਲਾ ਦੀ ਮਾਹਰ ਡਾਕਟਰੀ ਟੀਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਕੈਂਪ ਦਾ ਉਦਘਾਟਨ ਤਪ ਅਸਥਾਨ ਗੁਰਦੁਆਰਾ ਸਾਹਿਬ ਸੰਤ ਬਾਬਾ ਭਾਨ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਚਮਕੌਰ ਸਿੰਘ ਜੀ ਵੱਲੋਂ ਰਿਬਨ ਕੱਟਣ ਦੀ ਰਸਮ ਅਦਾ ਕਰਕੇ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮਨੀਸ਼ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੇਰਨਾਦਾਇਕ ਕੈਂਪ ਵਿੱਚ ਇਲਾਕੇ ਦੇ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੁੱਲ ਪੈਂਤੀ ਯੂਨਿਟ ਖੂਨ ਦਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਮਨੀਸ਼ ਗਰਗ ਨੇ ਵਪਾਰ ਮੰਡਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਸ਼ਹੀਦਾਂ ਨੂੰ ਸਮਰਪਿਤ ਇਹ ਕੈਂਪ ਲਗਾਉਣ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਦਾਨ ਕਰਨ ਦੀ ਮਹੱਤਤਾ ਹਰ ਧਰਮ ਦੇ ਪਵਿੱਤਰ ਗ੍ਰੰਥਾਂ ਵਿੱਚ ਦਰਜ ਹੈ ਪਰ ਖੂਨਦਾਨ ਨੂੰ ਸਭ ਤੋਂ ਉੱਤਮ ਦਾਨ ਮੰਨਿਆ ਗਿਆ ਹੈ ਕਿਉਂਕਿ ਇਹ ਕਿਸੇ ਵੀ ਲੋੜਵੰਦ ਜਾਂ ਜ਼ਖ਼ਮੀ ਵਿਅਕਤੀ ਨੂੰ ਨਵਾਂ ਜੀਵਨ ਦਾਨ ਦੇ ਸਕਦਾ ਹੈ। ਇਸ ਦੌਰਾਨ ਬਾਬਾ ਚਮਕੌਰ ਸਿੰਘ, ਸਾਬਕਾ ਪ੍ਰਧਾਨ ਮਨੀਸ਼ ਕੁਮਾਰ ਗਰਗ, ਪ੍ਰਧਾਨ ਗੁਰਦੀਪ ਕੁਮਾਰ, ਨਵਦੀਪ ਦੀਪੂ ਅਤੇ ਸ੍ਰੀ ਕ੍ਰਿਸ਼ਨਾ ਕਲੱਬ ਭਦੌੜ ਦੇ ਅਹੁਦੇਦਾਰਾਂ ਨੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਨਿਵਾਜਿਆ। ਵਪਾਰ ਮੰਡਲ ਦੇ ਪ੍ਰਧਾਨ ਗੁਰਦੀਪ ਕੁਮਾਰ ਨੇ ਖੂਨਦਾਨ ਕਰਨ ਵਾਲੇ ਸਾਰੇ ਸੱਜਣਾਂ, ਸਰਕਾਰੀ ਬਲੱਡ ਸੈਂਟਰ ਬਰਨਾਲਾ ਦੇ ਡਾਕਟਰਾਂ, ਬਲੱਡ ਡੋਨਰ ਸੁਸਾਇਟੀ ਦੇ ਅਹੁਦੇਦਾਰਾਂ ਇਕਬਾਲ ਸਿੰਘ, ਸੰਦੀਪ ਸਿੰਘ, ਜਸਵਿੰਦਰ ਸਿੰਘ, ਕੁਲਦੀਪ ਸਿੰਘ, ਲਵਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਸ੍ਰੀ ਕ੍ਰਿਸ਼ਨਾ ਕਲੱਬ ਦੇ ਪ੍ਰਧਾਨ ਨਿਤਿਨ ਸਿੰਗਲਾ, ਗਗਨ ਸ਼ਰਮਾ, ਪ੍ਰਿੰਸ ਸੇਠੀ, ਮਨਦੀਪ ਬਾਂਸਲ ਅਤੇ ਹਰਿਆਵਲ ਲਹਿਰ ਦੇ ਮੈਂਬਰਾਂ ਦਾ ਪੂਰਨ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਕੈਂਪ ਵਿੱਚ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੁਸਾਇਟੀ ਆਗੂ ਸੰਦੀਪ ਸਿੰਘ ਅਤੇ ਕੁਲਦੀਪ ਸਿੰਘ ਨੇ ਬਹੁਤ ਵਧੀਆ ਢੰਗ ਨਾਲ ਨਿਭਾਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਕੁਮਾਰ ਨੀਟਾ, ਕੌਂਸਲਰ ਨੇਬਲਜੀਤ ਸਿੰਘ, ਪੰਡਤ ਦੀਪਕ ਸ਼ਰਮਾ, ਸਮਾਜ ਸੇਵੀ ਚੰਦਰ ਸ਼ੇਖਰ, ਸਾਬਕਾ ਕੌਂਸਲਰ ਸੁਖਚਰਨ ਸਿੰਘ, ਡਾਕਟਰ ਬਲਵੀਰ ਸਿੰਘ, ਹਰੀਸ਼ ਕੁਮਾਰ ਗਰਗ, ਡਾਕਟਰ ਸੰਜੀਵ ਕੁਮਾਰ, ਹੀਰਾ ਲਾਲ ਸਿੰਗਲਾ, ਪਰਮਜੀਤ ਤਲਵਾੜ, ਤਰਨੀ ਗਰਗ, ਦੀਨਾ ਨਾਥ ਸਿੰਗਲਾ, ਡਾਕਟਰ ਸੋਨੂੰ, ਬੀਰਵੱਲ ਦਾਸ, ਮੁਨੀਸ਼ ਮਿੱਤਲ, ਮੋਹਿਤ ਜੈਨ, ਅਜੈ ਬੱਤਾ ਸਮੇਤ ਬਹੁਤ ਸਾਰੇ ਵਪਾਰੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋੋ। ਖੁੱਲ੍ਹੀਆਂ ਅੱਖਾਂ

ਕੌਮੀ ਇਨਸਾਫ਼ ਮੋਰਚੇ ਵੱਲੋਂ ਇੱਕੀ ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਸਕੂਲ-ਕਾਲਜ ਅਤੇ ਬਾਜ਼ਾਰ ਬੰਦ ਰਹਿਣ ਸਬੰਧੀ ਪ੍ਰਸ਼ਾਸਨਿਕ ਨੋਟੀਫ਼ਿਕੇਸ਼ਨ ਦੀ ਉਡੀਕ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 9 7
Users Today : 17
Users Yesterday : 51
Users Last 7 days : 354

ਰਾਸ਼ੀਫਲ

error: Content is protected !!