ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਚੰਡੀਗੜ੍ਹ-ਮਨਾਲੀ ਰਾਸ਼ਟਰੀ ਮਾਰਗ ‘ਤੇ ਭਿਆਨਕ ਹਾਦਸਾ, ਪੰਜਾਬ ਦੇ ਚਾਰ ਵਿਅਕਤੀਆਂ ਦੀ ਮੌਤ ਅਤੇ ਸੱਤ ਗੰਭੀਰ ਜ਼ਖਮੀ

ਚੰਡੀਗੜ੍ਹ-ਮਨਾਲੀ ਰਾਸ਼ਟਰੀ ਮਾਰਗ ‘ਤੇ ਭਿਆਨਕ ਹਾਦਸਾ, ਪੰਜਾਬ ਦੇ ਚਾਰ ਵਿਅਕਤੀਆਂ ਦੀ ਮੌਤ ਅਤੇ ਸੱਤ ਗੰਭੀਰ ਜ਼ਖਮੀ

 ਚੰਡੀਗੜ੍ਹ-ਮਨਾਲੀ ਰਾਸ਼ਟਰੀ ਮਾਰਗ 'ਤੇ ਸਥਿਤ ਦਵਾੜਾ ਸੁਰੰਗ ਦੇ ਅੰਦਰ ਵੀਰਵਾਰ ਤੜਕੇ ਇੱਕ ਦਿਲ ਕੰਬਾਊ ਹਾਦਸਾ ਵਾਪਰਿਆ, ਜਿੱਥੇ ਦੋ ਟਰੱਕਾਂ ਦੀ ਸਾਹਮਣੇ ਤੋਂ ਹੋਈ ਭੀਸ਼ਣ ਟੱਕਰ ਵਿੱਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਵੀਰਵਾਰ ਸਵੇਰੇ ਲਗਭਗ ਛੇ ਵਜੇ ਕੇ ਤੀਹ ਮਿੰਟ 'ਤੇ ਵਾਪਰਿਆ, ਜਿਸ ਤੋਂ ਬਾਅਦ ਸੁਰੰਗ ਦੇ ਅੰਦਰ ਚੀਕ-ਚਿਹਾੜਾ ਮਚ
ਚੰਡੀਗੜ੍ਹ-ਮਨਾਲੀ ਰਾਸ਼ਟਰੀ ਮਾਰਗ 'ਤੇ ਭਿਆਨਕ ਹਾਦਸਾ, ਪੰਜਾਬ ਦੇ ਚਾਰ ਵਿਅਕਤੀਆਂ ਦੀ ਮੌਤ ਅਤੇ ਸੱਤ ਗੰਭੀਰ ਜ਼ਖਮੀ

ਚੰਡੀਗੜ੍ਹ ਬਿਊਰੋ

             ਚੰਡੀਗੜ੍ਹ-ਮਨਾਲੀ ਰਾਸ਼ਟਰੀ ਮਾਰਗ ‘ਤੇ ਸਥਿਤ ਦਵਾੜਾ ਸੁਰੰਗ ਦੇ ਅੰਦਰ ਵੀਰਵਾਰ ਤੜਕੇ ਇੱਕ ਦਿਲ ਕੰਬਾਊ ਹਾਦਸਾ ਵਾਪਰਿਆ, ਜਿੱਥੇ ਦੋ ਟਰੱਕਾਂ ਦੀ ਸਾਹਮਣੇ ਤੋਂ ਹੋਈ ਭੀਸ਼ਣ ਟੱਕਰ ਵਿੱਚ ਪੰਜਾਬ ਦੇ ਚਾਰ ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ, ਜਦੋਂ ਕਿ ਸੱਤ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਇਹ ਹਾਦਸਾ ਵੀਰਵਾਰ ਸਵੇਰੇ ਲਗਭਗ ਛੇ ਵਜੇ ਕੇ ਤੀਹ ਮਿੰਟ ‘ਤੇ ਵਾਪਰਿਆ, ਜਿਸ ਤੋਂ ਬਾਅਦ ਸੁਰੰਗ ਦੇ ਅੰਦਰ ਚੀਕ-ਚਿਹਾੜਾ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਅਤੇ ਰਾਹਤ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕੀਤੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਨੰਬਰ ਦਾ ਇੱਕ ਟਰੱਕ ਮੰਡੀ ਤੋਂ ਕੁੱਲੂ ਵੱਲ ਜਾ ਰਿਹਾ ਸੀ, ਜਿਸ ਵਿੱਚ ਕੁੱਲ ਨੌਂ ਵਿਅਕਤੀ ਸਵਾਰ ਸਨ। ਇਹ ਸਾਰੇ ਵਿਅਕਤੀ ਪੰਜਾਬ ਦੇ ਰਹਿਣ ਵਾਲੇ ਸਨ ਅਤੇ ਸ਼ੀਸ਼ੇ ਲਗਾਉਣ ਦਾ ਕੰਮ ਕਰਦੇ ਸਨ। ਉਹ ਟਰੱਕ ਵਿੱਚ ਸ਼ੀਸ਼ੇ ਲੱਦ ਕੇ ਕੁੱਲੂ ਵਿਖੇ ਆਪਣੇ ਕੰਮ ਲਈ ਜਾ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਹਿਮਾਚਲ ਪ੍ਰਦੇਸ਼ ਨੰਬਰ ਦੇ ਦੂਜੇ ਟਰੱਕ ਨਾਲ ਦਵਾੜਾ ਸੁਰੰਗ ਦੇ ਅੰਦਰ ਉਹਨਾਂ ਦੀ ਜ਼ਬਰਦਸਤ ਟੱਕਰ ਹੋ ਗਈ। ਟੱਕਰ ਐਨੀ ਭਿਆਨਕ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਟਰੱਕ ਵਿੱਚ ਸਵਾਰ ਲੋਕ ਅੰਦਰ ਹੀ ਫਸ ਗਏ।ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਅਤੇ ਰਾਹਗੀਰ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕਰਦਿਆਂ ਜ਼ਖਮੀਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ। ਪੁਲਿਸ ਟੀਮ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਸਾਰੇ ਜ਼ਖਮੀਆਂ ਨੂੰ ਨਗਵਾਈ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਚਾਰ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਬਾਕੀ ਸੱਤ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਜ਼ਖਮੀਆਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਮੰਡੀ-ਕੁੱਲੂ ਮਾਰਗ ‘ਤੇ ਕੁਝ ਸਮੇਂ ਲਈ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋਈ, ਪਰ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਵਾਹਨਾਂ ਨੂੰ ਹਟਾ ਕੇ ਆਵਾਜਾਈ ਮੁੜ ਚਾਲੂ ਕਰਵਾਈ। ਮੰਡੀ ਦੇ ਪੁਲਿਸ ਮੁੱਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ। ਪੁਲਿਸ ਵੱਲੋਂ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਰੂਰੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ   ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਲਾਪਤਾ ਭਤੀਜਾ ਅੰਮ੍ਰਿਤਸਰ ਤੋਂ ਸੁਰੱਖਿਅਤ ਮਿਲਿਆ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 3
Users Today : 23
Users Yesterday : 37
Users Last 7 days : 297

ਰਾਸ਼ੀਫਲ

error: Content is protected !!