ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਰਾਜਨੀਤੀ » ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਦੀਆਂ ਵੱਖ-ਵੱਖ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਵਾਪਸ ਮੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਬਿਊਰੋ

            ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭਲਾਈ ਅਤੇ ਵਿਕਾਸ ਦੀਆਂ ਵੱਖ-ਵੱਖ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਵਾਪਸ ਮੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ ਇੱਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਮੁਫ਼ਤ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਰਕਾਰ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਮਹੀਨੇ ਤੋਂ ਬਕਾਇਆ ਰਾਸ਼ੀ ਮਿਲ ਜਾਵੇਗੀ। ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਦਾ ਸਾਂਝਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ ਸਦੀਆਂ ਪੁਰਾਣੀ ਪਰੰਪਰਾ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਗੁਲਦਸਤਾ ਹੈ ਜਿਸ ਵਿੱਚ ਹਰ ਰੰਗ ਦਾ ਫੁੱਲ ਮੌਜੂਦ ਹੈ ਅਤੇ ਇਸ ਪਵਿੱਤਰ ਧਰਤੀ ਉੱਤੇ ਸਾਰੇ ਵਧਦੇ-ਫੁੱਲਦੇ ਹਨ। ਸਾਡੀ ਧਰਤੀ ਇੰਨੀ ਉਪਜਾਊ ਹੈ ਕਿ ਇੱਥੇ ਹਰ ਬੀਜ ਉੱਗ ਸਕਦਾ ਹੈ, ਪਰ ਨਫ਼ਰਤ ਦਾ ਬੀਜ ਕਦੇ ਨਹੀਂ ਉੱਗ ਸਕਦਾ ਕਿਉਂਕਿ ਸਾਡੀ ਭਾਈਚਾਰਕ ਏਕਤਾ ਬਹੁਤ ਮਜ਼ਬੂਤ ​​ਹੈ। ਪੰਜਾਬ ਨੇ ਹਮੇਸ਼ਾ ਫਿਰਕੂ ਸਦਭਾਵਨਾ ਦੀ ਮਿਸਾਲ ਕਾਇਮ ਕੀਤੀ ਹੈ, ਜਿੱਥੇ ਲੋਕ ਇੱਕ-ਦੂਜੇ ਦੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਂਦੇ ਹਨ। ਲਤੀਰਥ ਯਾਤਰਾ ਦੀ ਸੁਵਿਧਾ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਹੁਣ ਇਸ ਯੋਜਨਾ ਦਾ ਦਾਇਰਾ ਵਧਾ ਕੇ ਹੋਰ ਪਵਿੱਤਰ ਸ਼ਹਿਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ, ਜਿੱਥੇ ਮੁਫ਼ਤ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਔਰਤਾਂ ਲਈ ਚਲਾਈ ਗਈ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਪਹਿਲੀ ਜੁਲਾਈ ਤੋਂ ਸੂਬੇ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਤਹਿਤ ਲਗਪਗ ਪਚੱਤਰ ਲੱਖ ਔਰਤਾਂ ਨੂੰ ਪਹਿਲਾਂ ਹੀ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਚੁੱਕੀ ਹੈ। ਵਿਰੋਧੀ ਧਿਰਾਂ ਉੱਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਵਿਰੋਧੀ ਸੱਤਾ ਵਿੱਚ ਆਉਂਦੇ ਹਨ ਤਾਂ ਉਹ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਾਰੀਆਂ ਲੋਕ-ਪੱਖੀ ਯੋਜਨਾਵਾਂ ਨੂੰ ਬੰਦ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਲੋਕਾਂ ਦੀ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਕਰਵਾਉਣ ਲਈ ਉੱਨੀ ਟੌਲ ਪਲਾਜ਼ੇ ਬੰਦ ਕਰਵਾਏ ਹਨ। ਇਸ ਤੋਂ ਇਲਾਵਾ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਧੜਾਧੜ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਨੱਬੇ ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ। ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕਦਿਆਂ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਦੱਸ ਲੱਖ ਰੁਪਏ ਤੱਕ ਦਾ ਕੈਸ਼ਲੇਸ ਇਲਾਜ ਮੁਹੱਈਆ ਕਰਵਾਇਆ ਜਾ ਰਹਾ ਹੈ, ਜਿਸ ਨਾਲ ਪੰਜਾਬ ਸਰਵਪੱਖੀ ਸਿਹਤ ਕਵਰੇਜ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਸਰਕਾਰ ਦਾ ਵਿਦਿਆਰਥੀਆਂ ਦੇ ਹੱਕ ‘ਚ ਵੱਡਾ ਫ਼ੈਸਲਾ: ਪੱਛੜੀਆਂ ਸ਼੍ਰੇਣੀਆਂ ਦੇ ਬੱਚਿਆਂ ਲਈ ਜਾਰੀ ਕੀਤਾ 15.72 ਕਰੋੜ ਰੁਪਏ ਦਾ ਵਜ਼ੀਫ਼ਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 6 9
Users Today : 19
Users Yesterday : 37
Users Last 7 days : 293

ਰਾਸ਼ੀਫਲ

error: Content is protected !!