ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅਹਿਮ ਮੀਟਿੰਗ: ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਉਠਾਈਆਂ ਭਖਦੀਆਂ ਮੰਗਾਂ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅਹਿਮ ਮੀਟਿੰਗ: ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਉਠਾਈਆਂ ਭਖਦੀਆਂ ਮੰਗਾਂ

  ਗੁਰਮੀਤ ਸਿੰਘ ਬਰਨਾਲਾ / ਗੁਰਬਿੰਦਰ ਸਿੰਘ /ਬੇਅੰਤ ਬਰਨਾਲਾ 
ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅਹਿਮ ਮੀਟਿੰਗ: ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਉਠਾਈਆਂ ਭਖਦੀਆਂ ਮੰਗਾਂ

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅਹਿਮ ਮੀਟਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬਰਨਾਲਾ ਦੇ ਸਿਲਵਰ ਸਪੂਨ ਹੋਟਲ ਵਿਖੇ ਹੋਈ।

ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਬਰਨਾਲਾ ਵਿਖੇ ਹੋਈ ਮੀਟਿੰੰਗ ਦਾ ਦ੍ਰਿਸ਼। ।
ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਬਰਨਾਲਾ ਵਿਖੇ ਹੋਈ ਮੀਟਿੰੰਗ ਦਾ ਦ੍ਰਿਸ਼। ।

ਇਸ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜ਼ਮੀਨੀ ਪੱਧਰ ‘ਤੇ ਦਰਪੇਸ਼ ਆ ਰਹੀਆਂ ਗੰਭੀਰ ਮੁਸ਼ਕਲਾਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਚਿਰੋਕਣੀਆਂ ਮੰਗਾਂ ਨੂੰ ਪੰਜਾਬ ਸਰਕਾਰ ਅੱਗੇ ਬਹੁਤ ਹੀ ਜ਼ੋਰਦਾਰ ਢੰਗ ਨਾਲ ਉਠਾਇਆ।

ਬਰਨਾਲਾ ਦੇ ਹੋਟਲ ਸਿਲਵਰ ਸਪੂਨ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਨਾਲ ਹਾਜ਼ਰ ਜਥੇਬੰਦੀ ਦੇ ਅਹੁਦੇਦਾਰ ਤੇ ਵਰਕਰ।
ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਬਰਨਾਲਾ ਵਿਖੇ ਹੋਈ ਮੀਟਿੰੰਗ ਦਾ ਦ੍ਰਿਸ਼। ।

ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਾਤ-ਦਿਨ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਦਾ ਦਰਜਾ ਐਲਾਨਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਸਕੂਲਾਂ ਵਿੱਚ ਭੇਜੇ ਗਏ ਤਿੰਨ ਤੋਂ ਛੇ ਸਾਲ ਤੱਕ ਦੇ ਬੱਚਿਆਂ ਨੂੰ ਤੁਰੰਤ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ ਦੇ ਆਦੇਸ਼ ਜਾਰੀ ਕੀਤੇ ਜਾਣ ਤਾਂ ਜੋ ਆਂਗਣਵਾੜੀ ਸੈਂਟਰਾਂ ਦੀ ਹੋਂਦ ਨੂੰ ਬਚਾਇਆ ਜਾ ਸਕੇ।

ਬਰਨਾਲਾ ਦੇ ਹੋਟਲ ਸਿਲਵਰ ਸਪੂਨ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਨਾਲ ਹਾਜ਼ਰ ਜਥੇਬੰਦੀ ਦੇ ਅਹੁਦੇਦਾਰ ਤੇ ਵਰਕਰ।
ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਬਰਨਾਲਾ ਵਿਖੇ ਹੋਈ ਮੀਟਿੰੰਗ ਦਾ ਦ੍ਰਿਸ਼।

ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਸਿਕ ਮਾਣ-ਭੱਤਾ ਦੁੱਗਣਾ ਕਰਕੇ ਉਨ੍ਹਾਂ ਨੂੰ ਵੱਡੀ ਆਰਥਿਕ ਰਾਹਤ ਦੇਣ ਦੀ ਵਕਾਲਤ ਕੀਤੀ। ਨਾਲ ਹੀ ਗਰਮੀਆਂ ਦੀਆਂ ਛੁੱਟੀਆਂ ਸਬੰਧੀ ਨਿਯਮਾਂ ਵਿੱਚ ਢੁਕਵਾਂ ਸੁਧਾਰ ਕਰਨ, ਸੇਵਾਮੁਕਤੀ ਦੇ ਮੌਕੇ ਪੈਨਸ਼ਨ, ਗ੍ਰੈਚੁਟੀ ਅਤੇ ਮੁਲਾਜ਼ਮਾਂ ਲਈ ਮੁਫ਼ਤ ਮੈਡੀਕਲ ਸਹੂਲਤਾਂ ਤੁਰੰਤ ਲਾਗੂ ਕਰਨ ਦੀ ਪੁਰਜ਼ੋਰ ਮੰਗ ਕੀਤੀ। ਵਰਕਰਾਂ ਦੀਆਂ ਤਰੱਕੀਆਂ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਮੋਸ਼ਨ ਦੇ ਨਿਯਮਾਂ ਵਿੱਚ ਲੋੜੀਂਦੀ ਢਿੱਲ ਦਿੱਤੀ ਜਾਵੇ ਤਾਂ ਜੋ ਯੋਗ ਵਰਕਰਾਂ ਨੂੰ ਸਮੇਂ ਸਿਰ ਇਨਸਾਫ਼ ਮਿਲ ਸਕੇ।

ਬਰਨਾਲਾ ਦੇ ਹੋਟਲ ਸਿਲਵਰ ਸਪੂਨ ਵਿਖੇ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਨਾਲ ਹਾਜ਼ਰ ਜਥੇਬੰਦੀ ਦੇ ਅਹੁਦੇਦਾਰ ਤੇ ਵਰਕਰ।
ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਬਰਨਾਲਾ ਵਿਖੇ ਹੋਈ ਮੀਟਿੰੰਗ ਦਾ ਦ੍ਰਿਸ਼।

ਇਸ ਮੌਕੇ ਸਮੂਹ ਆਗੂਆਂ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਦਾ ਦ੍ਰਿੜ੍ਹ ਅਹਿਦ ਲਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਬਰਨਾਲਾ, ਸਕੱਤਰ ਗੁਰਮੀਤ ਕੌਰ ਕਾਲੇਕੇ, ਖ਼ਜ਼ਾਨਚੀ ਗੁਰਮੀਤ ਕੌਰ ਸੰਘੇੜਾ, ਪ੍ਰੈੱਸ ਸਕੱਤਰ ਜਸਪਾਲ ਕੌਰ ਬਰਨਾਲਾ, ਸਹਾਇਕ ਕਿਰਨਾ ਰਾਣੀ ਹੰਡਿਆਇਆ, ਪਰਮਜੀਤ ਕੌਰ ਬਡਬਰ, ਸਹਾਇਕ ਖ਼ਜ਼ਾਨਚੀ ਕਿਰਨਦੀਪ ਕੌਰ ਸੰਘੇੜਾ, ਅੰਗੂਰੀ ਦੇਵੀ ਹੰਡਿਆਇਆ, ਸਰੋਜ ਬੰਤੀ ਬਰਨਾਲਾ, ਗੁਰਪ੍ਰੀਤ ਕੌਰ ਨਾਈਵਾਲ, ਹਰਕੀਰਤ ਕੌਰ ਧੌਲਾ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਦੇ ਹੋਰ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂਂ ਸਨਅਤੀ ਖੇਤਰਾਂ ਵਿੱਚ ਲਗਾਤਾਰ ਪੰਜ ਘੰਟੇ ਬਿਜਲੀ ਕੱਟ ਲੱਗਣ ਕਾਰਨ ਕਾਰੋਬਾਰੀ ਪਰੇਸ਼ਾਨ, ਫੈਕਟਰੀਆਂ ਵਿੱਚ ਉਤਪਾਦਨ ਬੁਰੇ ਤਰੀਕੇ ਨਾਲ ਪ੍ਰਭਾਵਿਤ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 8
Users Today : 8
Users Yesterday : 51
Users Last 7 days : 365

ਰਾਸ਼ੀਫਲ

error: Content is protected !!