ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਐਸ.ਐਚ.ਓ.ਰਣਜੀਤ ਸਿੰਘ ਨੂੰ ਨਵੀਂ ਤਾਇਨਾਤੀ ‘ਤੇ ਕੌਂਸਲਰ ਹਨੀ ਤੇ ਇੰਸਪੈਕਟਰ ਮਨਦੀਪ ਸਿੰਘ ਨੇ ਦਿੱਤੀਆਂ ਵਧਾਈਆਂ

ਐਸ.ਐਚ.ਓ.ਰਣਜੀਤ ਸਿੰਘ ਨੂੰ ਨਵੀਂ ਤਾਇਨਾਤੀ ‘ਤੇ ਕੌਂਸਲਰ ਹਨੀ ਤੇ ਇੰਸਪੈਕਟਰ ਮਨਦੀਪ ਸਿੰਘ ਨੇ ਦਿੱਤੀਆਂ ਵਧਾਈਆਂ

ਗੁਰਬਿੰਦਰ ਸਿੰਘ/ ਬੇਅੰਤ ਬਰਨਾਲਾ 
ਨਿਹਾਲ ਸਿੰਘ ਵਾਲਾ ਦੇ ਨਵੇਂ ਮੁੱਖ ਥਾਣਾ ਅਫ਼ਸਰ ਰਣਜੀਤ ਸਿੰਘ ਢਿੱਲੋਂ ਨੂੰ ਨਵੀਂ ਤਾਇਨਾਤੀ 'ਤੇ ਵਧਾਈ ਦਿੰਦੇ ਹੋਏ ਕੌਂਸਲਰ ਨੇਬਲਜੀਤ ਸਿੰਘ ਹਨੀ, ਖ਼ੁਰਾਕ ਸਪਲਾਈ ਇੰਸਪੈਕਟਰ ਮਨਦੀਪ ਸਿੰਘ ਅਤੇ ਹੋਰ।

 ਨਿਹਾਲ ਸਿੰਘ ਵਾਲਾ ਵਿਖੇ ਮੁੱਖ ਥਾਣਾ ਅਫ਼ਸਰ ਵਜੋਂ ਨਵੀਂ ਤਾਇਨਾਤੀ ਮਿਲਣ ‘ਤੇ ਰਣਜੀਤ ਸਿੰਘ ਢਿੱਲੋਂ ਨੂੰ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਉਚੇਚੇ ਤੌਰ ‘ਤੇ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਇਸ ਖ਼ਾਸ ਮੌਕੇ ‘ਤੇ ਨਗਰ ਕੌਂਸਲ ਭਦੌੜ ਦੇ ਵਾਰਡ ਨੰਬਰ ਦਸ ਤੋਂ ਕੌਂਸਲਰ ਨੇਬਲਜੀਤ ਸਿੰਘ ਹਨੀ (ਗੈਸ ਏਜੰਸੀ ਭਦੌੜ) ਅਤੇ ਖ਼ੁਰਾਕ ਸਪਲਾਈ ਇੰਸਪੈਕਟਰ ਮਨਦੀਪ ਸਿੰਘ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਨਵੇਂ ਤਾਇਨਾਤ ਹੋਏ ਮੁੱਖ ਥਾਣਾ ਅਫ਼ਸਰ ਰਣਜੀਤ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਜੀ ਆਇਆਂ ਨੂੰ ਆਖਦਿਆਂ ਸਨਮਾਨ ਕੀਤਾ। ਮੁਲਾਕਾਤ ਦੌਰਾਨ ਆਗੂਆਂ ਵੱਲੋਂ ਆਸ ਪ੍ਰਗਟਾਈ ਗਈ ਕਿ ਉਨ੍ਹਾਂ ਦੇ ਕੁਸ਼ਲ ਪ੍ਰਸ਼ਾਸਨਿਕ ਤਜਰਬੇ ਅਤੇ ਇਮਾਨਦਾਰ ਅਗਵਾਈ ਹੇਠ ਖੇਤਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਹੋਰ ਮਜ਼ਬੂਤ ਹੋਵੇਗੀ। ਇਸ ਦੌਰਾਨ ਨਗਰ ਕੌਂਸਲਰ ਨੇਬਲਜੀਤ ਸਿੰਘ ਹਨੀ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਆਮ ਜਨਤਾ ਵਿਚਕਾਰ ਚੰਗੇ ਤਾਲਮੇਲ ਦਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ ‘ਤੇ ਠੱਲ੍ਹ ਪਾਈ ਜਾ ਸਕੇ ਅਤੇ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ ਮਾਹੌਲ ਮਿਲ ਸਕੇ। ਖ਼ੁਰਾਕ ਸਪਲਾਈ ਇੰਸਪੈਕਟਰ ਮਨਦੀਪ ਸਿੰਘ ਨੇ ਵੀ ਨਵੇਂ ਥਾਣਾ ਮੁੱਖੀ ਦੀ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇੱਕ ਤਜਰਬੇਕਾਰ ਅਫ਼ਸਰ ਦੇ ਆਉਣ ਨਾਲ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ‘ਤੇ ਰੋਕ ਲੱਗੇਗੀ ਅਤੇ ਆਮ ਲੋਕਾਂ ਨੂੰ ਇਨਸਾਫ਼ ਮਿਲੇਗਾ। ਨਵੇਂ ਤਾਇਨਾਤ ਹੋਏ ਮੁੱਖ ਥਾਣਾ ਅਫ਼ਸਰ ਰਣਜੀਤ ਸਿੰਘ ਢਿੱਲੋਂ ਨੇ ਵਧਾਈਆਂ ਦੇਣ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਨਿਰਪੱਖਤਾ ਨਾਲ ਨਿਭਾਉਣਗੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਅਤੇ ਗ਼ੈਰ-ਕਾਨੂੰਨੀ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਇਆ ਜਾਵੇਗਾ। ਇਸ ਮੁਲਾਕਾਤ ਦੌਰਾਨ ਖੇਤਰ ਦੇ ਹੋਰ ਵੀ ਮੋਹਤਬਰ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਪੁਲਿਸ ਅਧਿਕਾਰੀ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 8
Users Today : 8
Users Yesterday : 51
Users Last 7 days : 365

ਰਾਸ਼ੀਫਲ

error: Content is protected !!