ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ: ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਤਬਾਦਲਾ ਰੱਦ ਕਰਨ ਦੀ ਮੰਗ

ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ: ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਤਬਾਦਲਾ ਰੱਦ ਕਰਨ ਦੀ ਮੰਗ

   ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਸਮਾਜਿਕ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁਲਾਜ਼ਮ ਆਗੂ ਸਰਦਾਰ ਸੁਖਚੈਨ ਸਿੰਘ ਖਹਿਰਾ ਦੇ ਕੀਤੇ ਗਏ
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੇ ਤਬਾਦਲੇ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ: ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਤਬਾਦਲਾ ਰੱਦ ਕਰਨ ਦੀ ਮੰਗ

ਬਰਨਾਲਾ ਬਿਊਰੋ

       ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਅਤੇ ਸਮਾਜਿਕ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਮੁਲਾਜ਼ਮ ਆਗੂ ਸਰਦਾਰ ਸੁਖਚੈਨ ਸਿੰਘ ਖਹਿਰਾ ਦੇ ਕੀਤੇ ਗਏ ਤਬਾਦਲੇ ਦੀ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਉਨ੍ਹਾਂ ਦੱਸਿਆ ਕਿ ਸਮੂਹ ਮੁਲਾਜ਼ਮਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰ ਰਹੇ ਮੁਲਾਜ਼ਮ ਆਗੂ ਖਹਿਰਾ ਦਾ ਤਬਾਦਲਾ ਸਿਰਫ਼ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਹ ਮਹਿੰਗਾਈ ਭੱਤੇ, ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਵਿੱਤੀ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਆਵਾਜ਼ ਉਠਾ ਰਹੇ ਸਨ, ਜੋ ਕਿ ਰਾਜ ਸਰਕਾਰ ਨੂੰ ਪਸੰਦ ਨਹੀਂ ਆਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਆਗੂ ਖਹਿਰਾ ਅਤੇ ਉਨ੍ਹਾਂ ਦੇ ਨਾਲ ਹੋਰਨਾਂ ਆਗੂਆਂ ਦੇ ਤਬਾਦਲੇ ਕਰਨਾ ਅਤਿ ਨਿੰਦਣਯੋਗ ਕਾਰਵਾਈ ਹੈ ਅਤੇ ਸਰਕਾਰ ਨੂੰ ਤੁਰੰਤ ਇਸ ਤਬਾਦਲੇ ‘ਤੇ ਰੋਕ ਲਗਾ ਕੇ ਉਨ੍ਹਾਂ ਨੂੰ ਪਹਿਲਾਂ ਵਾਲੀ ਜਗ੍ਹਾ ‘ਤੇ ਹੀ ਤਾਇਨਾਤ ਕਰਨਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਬਾਉਣ ਲਈ ਕੀਤੇ ਜਾ ਰਹੇ ਅਜਿਹੇ ਹੱਥਕੰਡੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆ ਰੌਣੀ, ਹਰਕ੍ਰਿਸ਼ਨ ਮੋਹਾਲੀ, ਬੀ.ਕੇ. ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿੰਘ, ਸੋਹਣ ਸਿੰਘ, ਖੁਸ਼ਪ੍ਰੀਤ ਸਿੰਘ ਕੰਗ, ਅੰਮ੍ਰਿਤਪਾਲ ਸਿੰਘ ਸੇਖੋਂ, ਰਵੀ ਵਾਹੀ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਦੀਦਾਰ ਸਿੰਘ, ਲਖਵਿੰਦਰ ਸਿੰਘ ਸੇਖੋਂ, ਸਤਬੀਰ ਸਿੰਘ ਬੋਪਾਰਾਏ, ਤਰਸੇਮ ਲਾਲ ਜਲੰਧਰ, ਰਿਸ਼ੀ ਕੁਮਾਰ ਜਲੰਧਰ, ਸੰਜੀਤ ਸਿੰਘ ਨਿੱਜਰ, ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂਆਂ ਨੇ ਵੀ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਰੋਸ ਪ੍ਰਗਟਾਇਆ।

ਹੋੇਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 8
Users Today : 8
Users Yesterday : 51
Users Last 7 days : 365

ਰਾਸ਼ੀਫਲ

error: Content is protected !!