ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਚੰਡੀਗੜ੍ਹ » ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

ਮੁੱਦਿਆਂ ਲਈ ਐਨ.ਡੀ.ਏ. ‘ਚ ਸ਼ਾਮਲ ਹੋਣ ਲਈ ਤਿਆਰ: ਪ੍ਰੋ. ਚੰਦੂਮਾਜਰਾ

 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕਰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਥਕ ਅਤੇ ਪੰਜਾਬ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਕੇਂਦਰ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ।

ਚੰਡੀਗੜ੍ਹ ਬਿਊਰੋ

       ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਧਮਾਕਾ ਕਰਦਿਆਂ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਥਕ ਅਤੇ ਪੰਜਾਬ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਕੇਂਦਰ ਸਰਕਾਰ ਸਾਹਮਣੇ ਜ਼ੋਰਦਾਰ ਢੰਗ ਨਾਲ ਚੁੱਕਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਰਾਸ਼ਟਰੀ ਜਮਹੂਰੀ ਗੱਠਜੋੜ ਵਿੱਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦੇ ਰਾਜ ਦਾ ਦਰਜਾ ਦਿਵਾਉਣ ਸਮੇਤ ਕਈ ਅਜਿਹੇ ਗੰਭੀਰ ਮੁੱਦੇ ਹਨ, ਜਿਨ੍ਹਾਂ ਲਈ ਕੇਂਦਰੀ ਪੱਧਰ ‘ਤੇ ਆਵਾਜ਼ ਬੁਲੰਦ ਕਰਨੀ ਅਤਿਅੰਤ ਜ਼ਰੂਰੀ ਹੈ, ਕਿਉਂਕਿ ਇਨ੍ਹਾਂ ਵਿਸ਼ੇਸ਼ ਲੋੜਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤੇ ਬਿਨਾਂ ਪੰਜਾਬ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਬਚਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਮੁੱਦਿਆਂ ‘ਤੇ ਸਰਗਰਮ ਹੈ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੋਂ ਲੈ ਕੇ ਪੰਜਾਬ ਦੇ ਰਾਜਪਾਲ ਤੱਕ ਨਾਲ ਮੁਲਾਕਾਤਾਂ ਕਰਨ ਤੋਂ ਇਲਾਵਾ ਪ੍ਰਧਾਨ ਮੰਤਰੀ ਨੂੰ ਵੀ ਵਿਸ਼ੇਸ਼ ਪੱਤਰ ਲਿਖ ਕੇ ਧਿਆਨ ਦਿਵਾਇਆ ਗਿਆ ਹੈ। ਬੰਦੀ ਸਿੰਘਾਂ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਮਾਮਲਾ ਸਿਰਫ਼ ਕਾਨੂੰਨੀ ਜਾਂ ਸਰਕਾਰੀ ਮਾਨਤਾਵਾਂ ਤੱਕ ਸੀਮਤ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਇਨਸਾਨੀਅਤ ਨਾਲ ਜੁੜਿਆ ਹੋਇਆ ਹੈ, ਕਿਉਂਕਿ ਕਾਨੂੰਨ ਅਤੇ ਇਨਸਾਨੀਅਤ ਦੋਵੇਂ ਹੀ ਹਵਾਰਾ ਨੂੰ ਆਪਣੀ ਬਜ਼ੁਰਗ ਮਾਂ ਨੂੰ ਮਿਲਣ ਲਈ ਪੈਰੋਲ ਦੇਣ ਦੀ ਮੰਗ ਕਰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਭੇਜੇ ਜਵਾਬ ਵਿੱਚ ਇਹ ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੌਂਪਣ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਜਲਦ ਹੀ ਸਕਾਰਾਤਮਕ ਕਾਰਵਾਈ ਦੀ ਉਮੀਦ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਗੱਠਜੋੜ ਵਿੱਚ ਵਾਪਸੀ ਦੀਆਂ ਚਰਚਾਵਾਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਕੌਮੀ ਪਾਰਟੀਆਂ ਆਪਣੇ ਹਿਸਾਬ ਨਾਲ ਫ਼ੈਸਲੇ ਲੈਂਦੀਆਂ ਹਨ, ਪ੍ਰੰਤੂ ਉਨ੍ਹਾਂ ਦੀ ਪਾਰਟੀ ਆਪਣੀਆਂ ਨੀਤੀਆਂ ‘ਤੇ ਕਾਇਮ ਰਹੇਗੀ। ਇਸ ਦੇ ਨਾਲ ਹੀ ਉਨ੍ਹਾਂ ਆਪਣੀ ਵਿਧਾਨ ਸਭਾ ਚੋਣ ਲੜਨ ਦੀਆਂ ਚਰਚਾਵਾਂ ਨੂੰ ਖਾਰਜ ਕੀਤਾ ਅਤੇ ਗੁਰਦੁਆਰਾ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ਼ਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਫ਼ੋਨ ‘ਤੇ ਗੱਲਬਾਤ ਕਰਕੇ ਖ਼ੈਰੀਅਤ ਪੁੱਛੀ ਸੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਕ੍ਰੈਡਿਟ ਕਾਰਡ ਬੰਦ ਕਰਨ ਵਿੱਚ ਦੇਰੀ ਪਵੇਗੀ ਮਹਿੰਗੀ, ਬੈਂਕਾਂ ਨੂੰ ਗਾਹਕਾਂ ਨੂੰ ਦੇਣਾ ਪਵੇਗਾ ਹਰ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 8
Users Today : 8
Users Yesterday : 51
Users Last 7 days : 365

ਰਾਸ਼ੀਫਲ

error: Content is protected !!