ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਫ਼ਿਲਮ “ਬੋਲ ਭਾਵੇਂ ਨਾ ਬੋਲ” ਦੀ ਸਟਾਰ ਕਾਸਟ ਦਾ ਨਿਘਾ ਸਵਾਗਤ: ਕਲਾਕਾਰਾਂ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਨੁਭਵ

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਫ਼ਿਲਮ “ਬੋਲ ਭਾਵੇਂ ਨਾ ਬੋਲ” ਦੀ ਸਟਾਰ ਕਾਸਟ ਦਾ ਨਿਘਾ ਸਵਾਗਤ: ਕਲਾਕਾਰਾਂ ਨੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਅਨੁਭਵ

ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਅੱਜ ਉਸ ਸਮੇਂ ਵਿਸ਼ੇਸ਼ ਖੁਸ਼ੀ ਅਤੇ ਭਾਰੀ ਉਤਸ਼ਾਹ ਦੀ ਲਹਿਰ ਦੌੜ ਗਈ, ਜਦੋਂ ਆਉਣ ਵਾਲੀ ਪੰਜਾਬੀ ਫ਼ਿਲਮ “ਬੋਲ ਭਾਵੇਂ ਨਾ ਬੋਲ
ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਪੰਜਾਬੀ ਫ਼ਿਲਮ "ਬੋਲ ਭਾਵੇਂ ਨਾ ਬੋਲ" ਦੀ ਸਟਾਰ ਕਾਸਟ ਸਿਦਕ ਗਿੱਲ ਅਤੇ ਜਾਨਿਆ ਜੋਸ਼ੀ ਦਾ ਸਵਾਗਤ ਕਰਦੇ ਹੋਏ ਚੇਅਰਮੈਨ ਡਾਕਟਰ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾਕਟਰ ਅਜੈ ਮਿੱਤਲ ਅਤੇ ਹੋਰ ਪਦ-ਅਧਿਕਾਰੀ।

ਬਰਨਾਲਾ ਬਿਊਰੋ:

 ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਬਰਨਾਲਾ ਵਿਖੇ ਅੱਜ ਉਸ ਸਮੇਂ ਵਿਸ਼ੇਸ਼ ਖੁਸ਼ੀ ਅਤੇ ਭਾਰੀ ਉਤਸ਼ਾਹ ਦੀ ਲਹਿਰ ਦੌੜ ਗਈ, ਜਦੋਂ ਆਉਣ ਵਾਲੀ ਪੰਜਾਬੀ ਫ਼ਿਲਮ “ਬੋਲ ਭਾਵੇਂ ਨਾ ਬੋਲ” ਦੀ ਮੁੱਖ ਸਟਾਰ ਕਾਸਟ ਸਿਦਕ ਗਿੱਲ ਅਤੇ ਜਾਨਿਆ ਜੋਸ਼ੀ ਨੇ ਸੰਸਥਾ ਦਾ ਵਿਸ਼ੇਸ਼ ਦੌਰਾ ਕੀਤਾ। ਸਟਾਰ ਕਾਸਟ ਦੀ ਇਸ ਵਿਸ਼ੇਸ਼ ਆਮਦ ਨੇ ਵਿਦਿਆਰਥੀਆਂ ਵਿੱਚ ਇੱਕ ਵੱਖਰਾ ਹੀ ਜੋਸ਼ ਭਰ ਦਿੱਤਾ ਅਤੇ ਪੂਰਾ ਕੈਂਪਸ ਮਨੋਰੰਜਨ, ਖੁਸ਼ੀ ਅਤੇ ਉਤਸ਼ਾਹ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਇਸ ਅਹਿਮ ਮੌਕੇ ਉੱਤੇ ਆਰੀਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਦੇ ਚੇਅਰਮੈਨ ਡਾਕਟਰ ਰਾਕੇਸ਼ ਕੁਮਾਰ ਗੁਪਤਾ, ਡਾਇਰੈਕਟਰ ਡਾਕਟਰ ਅਜੈ ਮਿੱਤਲ ਅਤੇ ਡੀਨ ਅਕਾਦਮਿਕਸ ਡਾਕਟਰ ਭਵੇਤ ਗਰਗ ਵੱਲੋਂ ਫ਼ਿਲਮ ਦੀ ਪੂਰੀ ਟੀਮ ਦਾ ਬਹੁਤ ਹੀ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਦੇ ਸਮੂਹ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਕਲਾਕਾਰਾਂ ਦਾ ਗਰਮਜੋਸ਼ੀ ਨਾਲ ਅਭਿਨੰਦਨ ਕਰਦਿਆਂ ਉਨ੍ਹਾਂ ਦਾ ਸੰਸਥਾ ਵਿੱਚ ਪਹੁੰਚਣ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਪੰਜਾਬੀ ਫ਼ਿਲਮ ਉਦਯੋਗ ਨਾਲ ਜੁੜੀਆਂ ਪ੍ਰਸਿੱਧ ਹਸਤੀਆਂ ਨਾਲ ਰੂਬਰੂ ਕਰਵਾਉਣ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਆਯੋਜਿਤ ਕੀਤਾ ਗਿਆ ਸੀ। ਕਲਾਕਾਰਾਂ ਨੇ ਵਿਦਿਆਰਥੀਆਂ ਨਾਲ ਬਹੁਤ ਹੀ ਖੁੱਲ੍ਹੇ, ਸੁਹਾਵਣੇ ਅਤੇ ਦੋਸਤਾਨਾ ਮਾਹੌਲ ਵਿੱਚ ਗੱਲਬਾਤ ਕੀਤੀ ਅਤੇ ਆਪਣੇ ਫ਼ਿਲਮੀ ਸਫ਼ਰ, ਅਦਾਕਾਰੀ, ਮਿਹਨਤ, ਸੰਘਰਸ਼ ਅਤੇ ਸਫਲਤਾ ਨਾਲ ਸਬੰਧਤ ਅਨੁਭਵ ਸਾਂਝੇ ਕੀਤੇ। ਵਿਦਿਆਰਥੀਆਂ ਨੂੰ ਆਪਣੇ ਪਸੰਦੀਦਾ ਕਲਾਕਾਰਾਂ ਨੂੰ ਨੇੜਿਓਂ ਮਿਲਣ, ਗੱਲਬਾਤ ਕਰਨ ਅਤੇ ਯਾਦਗਾਰੀ ਤਸਵੀਰਾਂ ਖਿਚਵਾਉਣ ਦਾ ਸੁਨਹਿਰੀ ਮੌਕਾ ਮਿਲਿਆ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਰਾਜੀਵ ਮੰਗਲਾ, ਵਿੱਕੀ ਸਿੰਗਲ, ਇੰਦਰਪਾਲ ਗੋਇਲ, ਮੋਹਿਤ ਮੰਗਲਾ, ਅਸ਼ਵਨੀ ਕੁਮਾਰ ਅਤੇ ਹਰਭਜਨ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸੱਭਿਆਚਾਰ, ਕਲਾ, ਮੀਡੀਆ ਅਤੇ ਮਨੋਰੰਜਨ ਜਗਤ ਨਾਲ ਜੋੜਨਾ ਉਨ੍ਹਾਂ ਦੀ ਸ਼ਖ਼ਸੀਅਤ ਅਤੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦਾ ਹੈ। ਪ੍ਰੋਗਰਾਮ ਦੌਰਾਨ ਕਰਵਾਏ ਗਏ ਇੱਕ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਵਿੱਚ ਵਿਦਿਆਰਥੀਆਂ ਨੇ ਅਦਾਕਾਰੀ, ਫ਼ਿਲਮ ਨਿਰਮਾਣ, ਸ਼ੂਟਿੰਗ, ਕਿਰਦਾਰਾਂ ਦੀ ਤਿਆਰੀ ਅਤੇ ਫ਼ਿਲਮੀ ਕਰੀਅਰ ਬਾਰੇ ਕਈ ਸਵਾਲ ਪੁੱਛੇ। ਸਿਦਕ ਗਿੱਲ ਅਤੇ ਜਾਨਿਆ ਜੋਸ਼ੀ ਨੇ ਸਾਰਿਆਂ ਦੇ ਜਵਾਬ ਬਹੁਤ ਹੀ ਸਾਦਗੀ ਨਾਲ ਦਿੱਤੇ ਅਤੇ ਦੱਸਿਆ ਕਿ ਮਨੋਰੰਜਨ ਜਗਤ ਵਿੱਚ ਸਫਲਤਾ ਲਈ ਲਗਾਤਾਰ ਮਿਹਨਤ, ਸਬਰ, ਅਨੁਸ਼ਾਸਨ ਅਤੇ ਸਮਰਪਣ ਬਹੁਤ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਰਾਕੇਸ਼ ਧਵਨ ਵੱਲੋਂ ਲਿਖੀ ਤੇ ਨਿਰਦੇਸ਼ਿਤ ਕੀਤੀ ਗਈ ਅਤੇ ਕਰਾਜ ਗਿੱਲ ਤੇ ਦਰਸ਼ਨ ਸ਼ਰਮਾ ਵੱਲੋਂ ਨਿਰਮਿਤ ਇਹ ਫ਼ਿਲਮ ਇੱਕ ਸਾਂਝੀ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਅਦਾਕਾਰੀ ਤੋਂ ਇਲਾਵਾ ਲੇਖਨ, ਨਿਰਦੇਸ਼ਨ, ਕੈਮਰਾਮੈਨ, ਵੀਡੀਓ ਸੰਪਾਦਨ, ਸੰਗੀਤ, ਨ੍ਰਿਤ ਨਿਰਦੇਸ਼ਨ, ਪ੍ਰੋਡਕਸ਼ਨ, ਡਿਜ਼ੀਟਲ ਸਮੱਗਰੀ, ਸੋਸ਼ਲ ਮੀਡੀਆ, ਲੋਕ ਸੰਪਰਕ ਅਤੇ ਸਮਾਗਮ ਪ੍ਰਬੰਧਨ ਵਰਗੇ ਖੇਤਰਾਂ ਵਿੱਚ ਵੀ ਨੌਜਵਾਨਾਂ ਲਈ ਵਧੀਆ ਭਵਿੱਖ ਹੈ। ਇਸ ਮੌਕੇ ਵਿਭਾਗ ਮੁਖੀ ਪ੍ਰੋਫੈਸਰ ਭਾਵੁਕਤਾ ਸ਼ਰਮਾ, ਡਾਕਟਰ ਜਸ਼ਨਜੋਤ ਗੋਇਲ, ਡੀਨ ਇੰਜੀਨੀਅਰਿੰਗ ਰਜਨੀਸ਼ ਨਰੂਲਾ, ਵਿਜੈ ਕੁਮਾਰ, ਚਤਿੰਦਰ, ਜਤਿੰਦਰ ਦਹੀਆ, ਕੁਲਦੀਪ ਸਿੰਘ, ਕੁਲਵਿੰਦਰ ਕੌਰ ਅਤੇ ਕਮਲਜੀਤ ਕੌਰ ਨੇ ਵੀ ਸਟਾਰ ਕਾਸਟ ਦਾ ਸਵਾਗਤ ਕੀਤਾ। ਡਾਇਰੈਕਟਰ ਡਾਕਟਰ ਅਜੈ ਮਿੱਤਲ ਅਤੇ ਚੇਅਰਮੈਨ ਡਾਕਟਰ ਰਾਕੇਸ਼ ਕੁਮਾਰ ਗੁਪਤਾ ਨੇ ਕਿਹਾ ਕਿ ਆਧੁਨਿਕ ਸਿੱਖਿਆ ਸਿਰਫ਼ ਜਮਾਤਾਂ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਵਿਦਿਆਰਥੀਆਂ ਨੂੰ ਹਰ ਖੇਤਰ ਦੀਆਂ ਸਫਲ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਣ ਦੇ ਮੌਕੇ ਮਿਲਣੇ ਚਾਹੀਦੇ ਹਨ। ਸਮਾਗਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਆਏ ਹੋਏ ਕਲਾਕਾਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 5
Users Today : 5
Users Yesterday : 51
Users Last 7 days : 362

ਰਾਸ਼ੀਫਲ

error: Content is protected !!