ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪਰਵਾਨਾ ਅਕਾਲ ਚਲਾਣਾ ਕਰ ਗਏ, ਪੰਜਾਬੀ ਸਾਹਿਤ ਜਗਤ ਵਿੱਚ ਸ਼ੋਕ ਦੀ ਲਹਿਰ

ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪਰਵਾਨਾ ਅਕਾਲ ਚਲਾਣਾ ਕਰ ਗਏ, ਪੰਜਾਬੀ ਸਾਹਿਤ ਜਗਤ ਵਿੱਚ ਸ਼ੋਕ ਦੀ ਲਹਿਰ

ਪੰਜਾਬੀ ਮਾਂ ਬੋਲੀ ਦੇ ਨਾਮਵਰ ਬਜ਼ੁਰਗ ਸ਼ਾਇਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਲੰਮਾ ਸਮਾਂ ਵੱਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੇ ਸ਼ੰਕਰ ਸਿੰਘ ਪਰਵਾਨਾ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ
ਸਦੀਵੀ ਵਿਛੋੜਾ ਦੇ ਗਏ ਪੰਜਾਬੀ ਜ਼ੁਬਾਨ ਦੇ ਨਾਮਵਰ ਬਜ਼ੁਰਗ ਸ਼ਾਇਰ ਸ਼ੰਕਰ ਸਿੰਘ ਪਰਵਾਨਾ।

ਬਰਨਾਲਾ ਬਿਊਰੋ

                ਪੰਜਾਬੀ ਮਾਂ ਬੋਲੀ ਦੇ ਨਾਮਵਰ ਬਜ਼ੁਰਗ ਸ਼ਾਇਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਲੰਮਾ ਸਮਾਂ ਵੱਡਮੁੱਲੀਆਂ ਸੇਵਾਵਾਂ ਨਿਭਾਉਣ ਵਾਲੇ ਸ਼ੰਕਰ ਸਿੰਘ ਪਰਵਾਨਾ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਨਾਲ ਸਮੁੱਚੇ ਸਾਹਿਤਕ ਹਲਕਿਆਂ ਵਿੱਚ ਸ਼ੋਕ ਦੀ ਲਹਿਰ ਦੌੜ ਗਈ ਹੈ। ਬੀਤੀ ਦੇਰ ਰਾਤ ਉਨ੍ਹਾਂ ਅਠਾਸੀ ਸਾਲ ਦੀ ਉਮਰ ਵਿੱਚ ਆਪਣੇ ਅੰਤਿਮ ਸਾਹ ਲਏ, ਜਿਸ ਨਾਲ ਪੰਜਾਬੀ ਸਾਹਿਤ ਜਗਤ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਮਰਹੂਮ ਸ਼ਾਇਰ ਸ਼ੰਕਰ ਸਿੰਘ ਪਰਵਾਨਾ ਨੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਪ੍ਰਕਾਸ਼ਿਤ ਵੱਖ-ਵੱਖ ਬਹੁ-ਚਰਚਿਤ ਪੁਸਤਕਾਂ ਵਿੱਚ ਆਪਣੀਆਂ ਵੱਡਮੁੱਲੀਆਂ ਕਾਵਿ-ਰਚਨਾਵਾਂ ਨਾਲ ਬਹੁਤ ਵੱਡਾ ਯੋਗਦਾਨ ਪਾਇਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਸਮੇਂ ਕਸਬਾ ਖਡੂਰ ਸਾਹਿਬ ਵਿਖੇ ਪੂਰੇ ਨਮ ਅੱਖਾਂ ਨਾਲ ਕਰ ਦਿੱਤਾ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਲੇਖਕਾਂ, ਸ਼ਾਇਰਾਂ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੁੱਖ ਦੀ ਘੜੀ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਮਨਜੀਤ ਸਿੰਘ ਵੱਸੀ, ਸਕੱਤਰ ਸਿੰਘ ਪੁਰੇਵਾਲ, ਅਜੈਬ ਸਿੰਘ ਬੋਦੇਵਾਲ ਅਤੇ ਡਾਕਟਰ ਭੁਪਿੰਦਰ ਸਿੰਘ ਕੰਮੋਕੇ ਨੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਸ਼ਰਧਾ ਦੇ ਫੁੱਲ ਅਤੇ ਦੁਸ਼ਾਲਾ ਭੇਟ ਕਰਕੇ ਅੰਤਿਮ ਸਤਿਕਾਰ ਭੇਟ ਕੀਤਾ। ਇਸ ਮੌਕੇ ਸਾਹਿਤਕ ਆਗੂਆਂ ਨੇ ਆਖਿਆ ਕਿ ਸ਼ਾਇਰ ਸ਼ੰਕਰ ਸਿੰਘ ਪਰਵਾਨਾ ਦਾ ਜਾਣਾ ਪੰਜਾਬੀ ਕਾਵਿ ਜਗਤ ਲਈ ਇੱਕ ਬਹੁਤ ਵੱਡਾ ਘਾਟਾ ਹੈ, ਜਿਸ ਦੀ ਪੂਰਤੀ ਹੋਣੀ ਅਸੰਭਵ ਹੈ। ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ, ਕੌਮੀ ਸਵਤੰਤਰ ਸਮੇਤ ਵੱਖ-ਵੱਖ ਪ੍ਰਮੁੱਖ ਸਾਹਿਤਕ ਸਭਾਵਾਂ ਅਤੇ ਲੇਖਕ ਸੰਸਥਾਵਾਂ ਨੇ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਸਾਰੇ ਸਾਹਿਤ ਪ੍ਰੇਮੀਆਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸ੍ਰੀ ਅਨੰਦਪੁਰ ਸਾਹਿਬ ਲਈ ਵਿਸ਼ਾਲ ਚੇਤਨਾ ਮਾਰਚ ਰਵਾਨਾ: ਵੱਖ-ਵੱਖ ਪੜਾਵਾਂ ‘ਤੇ ਲਗਾਏ ਲੰਗਰ 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 7
Users Today : 7
Users Yesterday : 51
Users Last 7 days : 364

ਰਾਸ਼ੀਫਲ

error: Content is protected !!