ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਦੌੜ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਦਾ ਜੱਥਾ ਰਵਾਨਾ: ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਦੌੜ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਦਾ ਜੱਥਾ ਰਵਾਨਾ: ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਦੌੜ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਦਾ ਜੱਥਾ ਰਵਾਨਾ: ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਦੌੜ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਲਈ ਸੰਗਤਾਂ ਦਾ ਜੱਥਾ ਰਵਾਨਾ: ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਬਰਨਾਲਾ ਬਿਊਰੋ

        ਸ਼੍ਰੋਮਣੀ ਭਗਤ ਬਾਬਾ ਜੀਵਨ ਸਿੰਘ ਜੀ ਯਾਨੀ ਭਾਈ ਜੈਤਾ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਹੋ ਰਹੇ ਰਾਜ ਪੱਧਰੀ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਭਦੌੜ ਤੋਂ ਸਾਧ ਸੰਗਤ ਦਾ ਇੱਕ ਵਿਸ਼ੇਸ਼ ਜੱਥਾ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਸ਼ਰਧਾਲੂਆਂ ਦੀ ਬੱਸ ਨੂੰ ਨਗਰ ਕੌਂਸਲ ਭਦੌੜ ਦੇ ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਵੱਲੋਂ ਰਸਮੀ ਤੌਰ ਉੱਤੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਸ਼ੁਭ ਮੌਕੇ ਉੱਤੇ ਸੰਬੋਧਨ ਕਰਦਿਆਂ ਸਾਬਕਾ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨੇ ਆਖਿਆ ਕਿ ਇਹ ਇੱਕ ਬਹੁਤ ਹੀ ਸ਼ਲਾਘਾਯੋਗ, ਵਧੀਆ ਅਤੇ ਨੇਕ ਉਪਰਾਲਾ ਹੈ ਕਿ ਅਸੀਂ ਆਪਣੇ ਕੌਮੀ ਸ਼ਹੀਦਾਂ ਅਤੇ ਮਹਾਨ ਯੋਧਿਆਂ ਦੀਆਂ ਅਸੀਮ ਕੁਰਬਾਨੀਆਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ਤੇ ਸ਼ਤਾਬਦੀਆਂ ਮਨਾ ਰਹੇ ਹਾਂ, ਜੋ ਸਾਡੇ ਸਾਰਿਆਂ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਵੱਡਾ ਪ੍ਰੇਰਨਾ ਸਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਜ਼ੁਲਮ ਅਤੇ ਅਨਿਆਏ ਦਾ ਦਲੇਰੀ ਨਾਲ ਟਾਕਰਾ ਕਰਕੇ ਉਸ ਦਾ ਖ਼ਾਤਮਾ ਕੀਤਾ, ਕਿਉਂਕਿ ਉਨ੍ਹਾਂ ਨੇ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਮਿਲ ਕੇ ਧਰਮ ਯੁੱਧ ਵਿੱਚ ਵੈਰੀਆਂ ਦੇ ਦੰਦ ਖੱਟੇ ਕੀਤੇ ਸਨ। ਉਨ੍ਹਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਵੱਲੋਂ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਦੇ ਚਾਂਦਨੀ ਚੌਂਕ ਤੋਂ ਲਿਆ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਵਿੱਚ ਭੇਟ ਕੀਤਾ ਗਿਆ ਸੀ ਅਤੇ ਇਸ ਮਹਾਨ, ਨਿਡਰ ਅਤੇ ਲਾਸਾਨੀ ਕਾਰਜ ਲਈ ਹੀ ਦਸਮ ਪਾਤਸ਼ਾਹ ਜੀ ਵੱਲੋਂ ‘ਰੰਗਰੇਟੇ ਗੁਰੂ ਕੇ ਬੇਟੇ’ ਦਾ ਮਹਾਨ ਖਿਤਾਬ ਬਾਬਾ ਜੀਵਨ ਸਿੰਘ ਜੀ ਨੂੰ ਬਖਸ਼ਿਆ ਗਿਆ ਸੀ। ਇਸ ਖ਼ਾਸ ਮੌਕੇ ਉੱਤੇ ਨਿਹੰਗ ਸਿੰਘ ਰਾਜ ਸਿੰਘ ਖਾਲਸਾ ਨੇ ਵੀ ਇਸ ਮਹਾਨ ਧਾਰਮਿਕ ਸਮਾਗਮ ਵਿੱਚ ਹਿੱਸਾ ਲੈਣ ਜਾ ਰਹੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਅਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਉਹ ਸੰਗਤਾਂ ਬਹੁਤ ਹੀ ਵਡਭਾਗੀ ਹਨ, ਜਿਨ੍ਹਾਂ ਨੂੰ ਇਸ ਪਾਵਨ ਦਿਹਾੜੇ ਉੱਤੇ ਗੁਰੂ ਘਰ ਨਤਮਸਤਕ ਹੋਣ ਅਤੇ ਸੰਗਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਸ਼ੁਭ ਮੌਕੇ ਉੱਤੇ ਸਾਬਕਾ ਕੌਂਸਲਰ ਸੁਖਚਰਨ ਸਿੰਘ ਪੰਮਾ, ਲਾਭ ਸਿੰਘ ਲੁਹਾਰ, ਬਲਵੀਰ ਸਿੰਘ ਠੰਡੂ, ਰਾਜ ਸਿੰਘ ਖਾਲਸਾ, ਬਲਵੰਤ ਸਿੰਘ ਖਾਲਸਾ, ਚਰਨਜੀਤ ਸਿੰਘ ਤੋਂ ਇਲਾਵਾ ਇਲਾਕੇ ਦੀ ਵੱਡੀ ਗਿਣਤੀ ਵਿੱਚ ਸਾਧ ਸੰਗਤ ਅਤੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਪਾਸ਼-ਹੰਸ ਰਾਜ ਦੀ ਯਾਦਗਾਰ ਤੋਂ ਨਜਾਇਜ਼ ਕਬਜ਼ਾ ਤੁਰੰਤ ਹਟਾਉਣ ਦੀ ਮੰਗ, 9 ਸਤੰਬਰ ਨੂੰ ਤਲਵੰਡੀ ਸਲੇਮ ਵਿਖੇ ਹੋਵੇਗਾ ਹਜ਼ਾਰਾਂ ਲੋਕਾਂ ਦਾ ਇਕੱਠ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 7
Users Today : 7
Users Yesterday : 51
Users Last 7 days : 364

ਰਾਸ਼ੀਫਲ

error: Content is protected !!