ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪੰਜਾਬ » ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਸਿੱਖਿਆ ਵਿਭਾਗ ਵਿੱਚ ਤੁਰੰਤ ਪੱਕਾ ਕਰਨ ਦੀ ਕੀਤੀ ਮੰਗ

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਸਿੱਖਿਆ ਵਿਭਾਗ ਵਿੱਚ ਤੁਰੰਤ ਪੱਕਾ ਕਰਨ ਦੀ ਕੀਤੀ ਮੰਗ

ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਧਿਆਪਕ ਦਿਵਸ ਯਾਨੀ
 ਅਧਿਆਪਕ ਦਿਵਸ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੈਰੀਟੋਰੀਅਸ ਅਧਿਆਪਕ।

ਬਰਨਾਲਾ ਬਿਊਰੋ

         ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਅਧਿਆਪਕ ਦਿਵਸ ਯਾਨੀ ਟੀਚਰ ਡੇਅ ਵਾਲੇ ਦਿਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਜ਼ਬਰਦਸਤ ਅਤੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਸਕੂਲਾਂ ਦੇ ਮੁੱਖ ਗੇਟਾਂ ਅੱਗੇ ਇਕੱਠੇ ਹੋ ਕੇ ਮੈਰੀਟੋਰੀਅਸ ਅਧਿਆਪਕਾਂ ਵੱਲੋਂ ਸਕੂਲ ਦਾ ਸਮਾਂ ਖ਼ਤਮ ਹੋਣ ਤੋਂ ਬਾਅਦ ਦੁਪਹਿਰ ਸਵਾ ਦੋ ਵਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਯੂਨੀਅਨ ਆਗੂਆਂ ਨੇ ਸਰਕਾਰ ਉੱਤੇ ਵਾਅਦਾਖ਼ਲਾਫ਼ੀ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਪੂਰੀ ਮਿਹਨਤ, ਲਗਨ ਅਤੇ ਉੱਚ ਯੋਗਤਾ ਨਾਲ ਪੰਜਾਬ ਦੇ ਗਰੀਬ ਅਤੇ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਰਹੇ ਹਨ ਅਤੇ ਬਹਤੁ ਹੀ ਵਧੀਆ ਨਤੀਜੇ ਦੇ ਰਹੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨ ਦੀ ਜਾਇਜ਼ ਅਤੇ ਹੱਕੀ ਮੰਗ ਨੂੰ ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਲਗਾਤਾਰ ਲਟਕਾਇਆ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਪ੍ਰਧਾਨ ਡਾਕਟਰ ਟੀਨਾ ਨੇ ਆਖਿਆ ਕਿ ਜਿਹੜੇ ਅਧਿਆਪਕ ਦਿਨ-ਰਾਤ ਇੱਕ ਕਰਕੇ ਪੰਜਾਬ ਦੇ ਬੱਚਿਆਂ ਦੇ ਰੌਸ਼ਨ ਭਵਿੱਖ ਦੀ ਨਿਰਮਾਣਕਾਰੀ ਕਰ ਰਹੇ ਹਨ, ਉਨ੍ਹਾਂ ਦੇ ਆਪਣੇ ਭਵਿੱਖ ਨੂੰ ਇਸ ਤਰ੍ਹਾਂ ਘੋਰ ਅਨਿਸ਼ਚਿਤਤਾ ਦੇ ਛਾਏ ਹੇਠ ਰੱਖਣਾ ਬੇਹੱਦ ਮੰਦਭਾਗਾ ਅਤੇ ਚਿੰਤਾਜਨਕ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਹੁਣ ਅਧਿਆਪਕਾਂ ਨੂੰ ਸਰਕਾਰ ਦੇ ਖੋਖਲੇ ਆਸ਼ਵਾਸਨਾਂ ਅਤੇ ਝੂਠੇ ਭਰੋਸਿਆਂ ਦੀ ਲੋੜ ਨਹੀਂ ਹੈ, ਸਗੋਂ ਸਰਕਾਰ ਨੂੰ ਤੁਰੰਤ ਪ੍ਰਭਾਵ ਨਾਲ ਰੈਗੂਲਰਾਈਜ਼ੇਸ਼ਨ ਸਬੰਧੀ ਠੋਸ ਅਤੇ ਸਥਾਈ ਫ਼ੈਸਲਾ ਲੈਣਾ ਚਾਹੀਦਾ ਹੈ। ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਸਮੂਹ ਅਧਿਆਪਕਾਂ ਨੇ ਇਕਜੁੱਟ ਹੋ ਕੇ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਿੱਖਿਆ ਵਿਭਾਗ ਵਿੱਚ ਮਿਲਾ ਕੇ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਸਾਰੇ ਸਮਾਜਿਕ ਅਤੇ ਵਿੱਤੀ ਜਾਇਜ਼ ਹੱਕ ਪ੍ਰਦਾਨ ਕੀਤੇ ਜਾਣ। ਇਸ ਦੇ ਨਾਲ ਹੀ ਯੂਨੀਅਨ ਆਗੂਆਂ ਨੇ ਸੂਬਾ ਸਰਕਾਰ ਨੂੰ ਤਾਕੀਦ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਇਸ ਅਹਿਮ ਮੰਗ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਹੋਰ ਜ਼ਿਆਦਾ ਤਿੱਖਾ, ਉਗਰ ਅਤੇ ਵਿਆਪਕ ਰੂਪ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਸਾਫ਼ ਕਰ ਦਿੱਤਾ ਕਿ ਮੈਰੀਟੋਰੀਅਸ ਅਧਿਆਪਕ ਆਪਣੇ ਜਾਇਜ਼ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਦੀ ਰਾਹ ਤੋਂ ਕਿਸੇ ਵੀ ਕੀਮਤ ‘ਤੇ ਪਿੱਛੇ ਨਹੀਂ ਹਟਣਗੇ। ਅਧਿਆਪਕ ਦਿਵਸ ਵਰਗੇ ਪਵਿੱਤਰ ਦਿਹਾੜੇ ‘ਤੇ ਅਧਿਆਪਕਾਂ ਵੱਲੋਂ ਸਰਕਾਰ ਵਿਰੁੱਧ ਚੁੱਕੇ ਗਏ ਇਸ ਸਖ਼ਤ ਕਦਮ ਨੇ ਪੰਜਾਬ ਦੇ ਸਿੱਖਿਆ ਹਲਕਿਆਂ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਵੱਡੀ ਹਲਚਲ ਪੈਦਾ ਕਰ ਦਿੱਤੀ ਹੈ, ਜਿਸ ਨਾਲ ਸਰਕਾਰ ਉੱਤੇ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦੀ ਪ੍ਰਵਾਨ ਕਰਨ ਦਾ ਭਾਰੀ ਦਬਾਅ ਬਣ ਗਿਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਰਾਜਾਸਾਂਸੀ ਦੇ ਪਿੰਡ ਕੜਿਆਲ ‘ਚ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕਾਇਤ ਕਰਨੀ ਪਈ ਭਾਰੀ: ਦਬੰਗਾਂ ਨੇ ਦੋ ਭਰਾਵਾਂ ਦੇ ਘਰਾਂ ‘ਚ ਵੜ ਕੇ ਕੀਤੀ ਭੰਨਤੋੜ ਤੇ ਲਗਾਈ ਅੱਗ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 8 4
Users Today : 4
Users Yesterday : 51
Users Last 7 days : 361

ਰਾਸ਼ੀਫਲ

error: Content is protected !!