ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਨੌਜਵਾਨ ਪਾਰਟੀ ‘ਚ ਸ਼ਾਮਲ, ਬਲਦੇਵ ਸਿੰਘ ਖਹਿਰਾ ਵੱਲੋਂ ਕੀਤਾ ਗਿਆ ਉਚੇਚਾ ਸਨਮਾਨ

ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਨੌਜਵਾਨ ਪਾਰਟੀ ‘ਚ ਸ਼ਾਮਲ, ਬਲਦੇਵ ਸਿੰਘ ਖਹਿਰਾ ਵੱਲੋਂ ਕੀਤਾ ਗਿਆ ਉਚੇਚਾ ਸਨਮਾਨ

  ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਲਾਕੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਹ
 ਹਲਕਾ ਫਿਲੌਰ ਵਿਖੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੂੰ ਸਨਮਾਨਿਤ ਕਰਦੇ ਹੋਏ ਸਾਬਕਾ ਵਿਧਾਇਕ ਸਰਦਾਰ ਬਲਦੇਵ ਸਿੰਘ ਖਹਿਰਾ ਅਤੇ ਹੋਰ ਆਗੂ।

ਬੇਅੰਤ ਬਰਨਾਲਾ

          ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਲਾਕੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਨੌਜਵਾਨ ਪਾਰਟੀ ਨਾਲ ਲਗਾਤਾਰ ਜੁੜ ਰਹੇ ਹਨ, ਜਿਸ ਨਾਲ ਪਾਰਟੀ ਨੂੰ ਮਜ਼ਬੂਤੀ ਮਿਲ ਰਹੀ ਹੈ। ਹਲਕਾ ਫਿਲੌਰ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਸਰਦਾਰ ਬਲਦੇਵ ਸਿੰਘ ਖਹਿਰਾ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਨੌਜਵਾਨਾਂ ਦਾ ਵਿਸ਼ੇਸ਼ ਤੌਰ ‘ਤੇ ਮਾਣ-ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਜੀ ਆਇਆਂ ਨੂੰ ਆਖਿਆ ਗਿਆ। ਇਸ ਮੌਕੇ ਸਾਬਕਾ ਵਿਧਾਇਕ ਖਹਿਰਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਵਰਗ ਹੁਣ ਮੌਜੂਦਾ ਹਾਲਾਤਾਂ ਨੂੰ ਚੰਗੀ ਤਰ੍ਹਾਂ ਸਮਝ ਚੁੱਕਾ ਹੈ ਅਤੇ ਉਹ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਭਾਈਚਾਰਕ ਸਾਂਝ ਨੂੰ ਬਕਰਾਰ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਵੱਲ ਇੱਕ ਵੱਡੀ ਉਮੀਦ ਨਾਲ ਦੇਖ ਰਿਹਾ ਹੈ। ਉਨ੍ਹਾਂ ਆਖਿਆ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਇੱਕ ਨੌਜਵਾਨ ਵਰਕਰ ਨੂੰ ਪੂਰਾ ਮਾਣ-ਸਤਿਕਾਰ ਅਤੇ ਬਣਦੀ ਜ਼ਿੰਮੇਵਾਰੀ ਦਿੱਤੀ ਜਾਵੇਗੀ। ਨੌਜਵਾਨਾਂ ਨੇ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਅਤੇ ਪਾਰਟੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਪੂਰਾ ਭਰੋਸਾ ਦਵਾਇਆ। ਇਸ ਸਮੇਂ ਇਕੱਤਰ ਹੋਏ ਆਗੂਆਂ ਨੇ ਦਾਅਵਾ ਕੀਤਾ ਕਿ ਨੌਜਵਾਨਾਂ ਦੇ ਇਸ ਭਾਰੀ ਉਤਸ਼ਾਹ ਅਤੇ ਸਮਰਥਨ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਵਾਪਸੀ ਕਰਕੇ ਸੂਬੇ ਵਿੱਚ ਮੁੜ ਸੇਵਾ ਦੀ ਸੰਭਾਲ ਕਰੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਜੂਨੀਅਰ ਏਸ਼ੀਆ ਕੱਪ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਦਾ ਧਮਾਕਾ, ਮਲੇਸ਼ੀਆ ਨੂੰ ਗਿਆਰਾਂ-ਇੱਕ ਨਾਲ ਰੌਂਦ ਕੇ ਅੰਕ ਸੂਚੀ ਵਿੱਚ ਹਾਸਲ ਕੀਤਾ ਪਹਿਲਾ ਸਥਾਨ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 7 2
Users Today : 22
Users Yesterday : 37
Users Last 7 days : 296

ਰਾਸ਼ੀਫਲ

error: Content is protected !!