ਗੁਰਮੀਤ ਸਿੰਘ ਬਰਨਾਲਾ/ ਮਨੋਜ਼ ਸ਼ਰਮਾ
ਕਮਿਸ਼ਨਰ ਆਯੂਸ਼ ਸ਼੍ਰੀ ਕੁਮਾਰ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ, ਡਾਇਰੈਕਟਰ ਆਯੁਰਵੇਦ ਪੰਜਾਬ ਡਾਕਟਰ ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥਿਕ ਪੰਜਾਬ ਡਾਕਟਰ ਰਜੀਵ ਜਿੰਦੀਆ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਦੀ ਯੋਗ ਅਗਵਾਈ ਹੇਠ ਜਨਰਲ ਧਰਮਸ਼ਾਲਾ ਧਨੇਰ ਵਿਖੇ ਇੱਕ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਡਾਕਟਰ ਅਮਨ ਕੌਸ਼ਲ ਨੇ ਸਮੂਹ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਸਹਿਯੋਗ ਨਾਲ ਕੀਤਾ। ਇਸ ਕੈਂਪ ਦੌਰਾਨ ਨੋਡਲ ਅਫ਼ਸਰ ਡਾਕਟਰ ਅਮਨਦੀਪ ਸਿੰਘ ਅਤੇ ਡਾਕਟਰ ਹਰਜੋਤ ਸ਼ਰਮਾ ਵੀ ਉਚੇਚੇ ਤੌਰ ‘ਤੇ ਹਾਜ਼ਰ ਰਹੇ। ਕੈਂਪ ਵਿੱਚ ਆਸ-ਪਾਸ ਦੇ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਕੁੱਲ 534 ਮਰੀਜ਼ਾਂ ਦੀ ਸਿਹਤ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ, ਜਿਨ੍ਹਾਂ ਵਿੱਚ ਆਯੁਰਵੈਦਿਕ ਵਿਭਾਗ ਵੱਲੋਂ 284 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 250 ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ। ਆਯੁਰਵੈਦਿਕ ਵਿਭਾਗ ਵੱਲੋਂ ਮਰੀਜ਼ਾਂ ਦੀ ਜਾਂਚ ਕਰਨ ਲਈ ਡਾਕਟਰ ਸਵਿੰਦਰਜੀਤ ਸਿੰਘ, ਡਾਕਟਰ ਨਵਨੀਤ ਬਾਂਸਲ ਅਤੇ ਡਾਕਟਰ ਸੀਮਾ ਬਾਂਸਲ ਨੇ ਆਪਣੀਆਂ ਸੇਵਾਵਾਂ ਦਿੱਤੀਆਂ, ਜਦਕਿ ਸ਼੍ਰੀ ਗੁਰਪ੍ਰੀਤ ਸਿੰਘ ਧਾਲੀਵਾਲ, ਸ਼੍ਰੀ ਸੁਖਵਿੰਦਰ ਸਿੰਘ ਅਤੇ ਸ਼੍ਰੀ ਸ਼ਿਵ ਸ਼ੰਕਰ ਉਪਵੈਦ ਵੱਲੋਂ ਆਏ ਹੋਏ ਮਰੀਜ਼ਾਂ ਨੂੰ ਨਿਯਮ ਅਨੁਸਾਰ ਦਵਾਈਆਂ ਵੰਡੀਆਂ ਗਈਆਂ। ਹੋਮਿਓਪੈਥਿਕ ਵਿਭਾਗ ਵੱਲੋਂ ਡਾਕਟਰ ਅਨੁਪਮ ਰੂਪਾਲ ਅਤੇ ਡਾਕਟਰ ਮਨਪ੍ਰੀਤ ਸਿੰਘ ਮਾਨ ਨੇ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਸ਼੍ਰੀ ਗੁਰਚਰਨ ਸਿੰਘ ਔਲਖ ਤੇ ਸ਼੍ਰੀ ਗੁਰਚਰਨ ਸਿੰਘ ਬਰਨਾਲਾ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੀ ਵੰਡ ਕੀਤੀ ਗਈ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾਕਟਰ ਅਮਨ ਕੌਸ਼ਲ ਨੇ ਆਯੁਰਵੇਦ ਚਿਕਿਤਸਾ ਪ੍ਰਣਾਲੀ ਦੇ ਮਹੱਤਵ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਹੀ ਆਹਾਰ ਅਤੇ ਸਹੀ ਵਿਹਾਰ ਹੀ ਸਿਹਤਮੰਦ ਜੀਵਨ ਦੀ ਅਸਲ ਨੀਂਹ ਹਨ, ਜੇਕਰ ਅਸੀਂ ਆਪਣੀ ਪ੍ਰਕ੍ਰਿਤੀ, ਉਮਰ, ਰੁੱਤ ਅਤੇ ਸਰੀਰ ਦੀ ਲੋੜ ਅਨੁਸਾਰ ਖਾਣ-ਪੀਣ ਅਤੇ ਰਹਿਣ-ਸਹਿਣ ਦਾ ਤਰੀਕਾ ਅਪਣਾਈਏ ਤਾਂ ਆਪਣੀ ਸਿਹਤ ਨੂੰ ਲੰਬੇ ਸਮੇਂ ਤੱਕ ਤੰਦਰੁਸਤ ਬਣਾਈ ਰੱਖਣ ਵਿੱਚ ਵੱਡੀ ਮਦਦ ਮਿਲ ਸਕਦੀ ਹੈ। ਇਸ ਕੈਂਪ ਦੌਰਾਨ ਦਰਜਾ ਚਾਰ ਕਰਮਚਾਰੀ ਪ੍ਰੇਮ ਪਾਲ ਸਿੰਘ ਅਤੇ ਪਰਮਜੀਤ ਕੌਰ ਵੱਲੋਂ ਆਏ ਮਰੀਜ਼ਾਂ ਅਤੇ ਸਟਾਫ਼ ਦੀ ਬਹੁਤ ਸ਼ਰਧਾ ਨਾਲ ਸੇਵਾ ਕੀਤੀ ਗਈ। ਕੈਂਪ ਨੂੰ ਸਫ਼ਲ ਬਣਾਉਣ ਵਿੱਚ ਨਗਰ ਦੇ ਮੋਹਤਬਰਾਂ ਤੇਜਿੰਦਰ ਸਿੰਘ ਬਿੱਟੂ, ਕੁਲਬੀਰ ਸਿੰਘ, ਜਸਵਿੰਦਰ ਸਿੰਘ ਖਾਲਸਾ, ਗੁਰਜੀਤ ਸਿੰਘ, ਸੁਖਵਿੰਦਰ ਸਿੰਘ, ਪ੍ਰਦੀਪ ਸਿੰਘ, ਭੁਪਿੰਦਰ ਸਿੰਘ, ਪਵਨਦੀਪ ਸਿੰਘ, ਬਲਜੀਤ ਕੌਰ, ਗੁਰਦੀਪ ਕੌਰ ਅਤੇ ਬਲਜੀਤ ਕੌਰ ਵੱਲੋਂ ਵੀ ਵਿਸ਼ੇਸ਼ ਸਹਿਯੋਗ ਦਿੱਤਾ ਗਿਆ, ਜਿਸ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਸਮੂਹ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਬਠਿੰਡਾ ਵਿੱਚ ਕਾਂਗਰਸ ਨੂੰ ਲੱਗਿਆ ਵੱਡਾ ਝਟਕਾ, ਟਕਸਾਲੀ ਆਗੂਆਂ ਨੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਫੜਿਆ ਪੱਲਾ









Users Today : 22
Users Yesterday : 37
Users Last 7 days : 296