ਬਰਨਾਲਾ ਬਿਊਰੋ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਅੱਜ ਇੱਕ ਬੇਹੱਦ ਅਹਿਮ ਅਤੇ ਸਨਸਨੀਖੇਜ਼ ਖ਼ੁਲਾਸਾ ਕਰਦਿਆਂ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਗੁਲਜ਼ਾਰ ਸਿੰਘ ਦੇ ਪੀੜਤ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਵੱਡਾ ਧੋਖਾ ਕਰਨ ਦੇ ਗੰਭੀਰ ਦੋਸ਼ ਲਾਏ ਗਏ ਹਨ ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਅਸਲ ਵਿੱਚ ਸਰਕਾਰ ਵੱਲੋਂ ਪਰਿਵਾਰ ਨੂੰ ਕੋਈ ਵੀ ਅਧਿਕਾਰਤ ਨੌਕਰੀ ਦਾ ਪੱਤਰ ਨਹੀਂ ਦਿੱਤਾ ਗਿਆ ਸੀ ਸਗੋਂ ਪੀੜਤ ਪਰਿਵਾਰ ਨੂੰ ਸਿਰਫ਼ ਸਥਾਨਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਸਬੰਧੀ ਸਰਕਾਰ ਨੂੰ ਲਿਖਿਆ ਗਿਆ ਮਹਿਜ਼ ਇੱਕ ਸਿਫ਼ਾਰਸ਼ੀ ਪੱਤਰ ਹੀ ਜ਼ਬਰਦਸਤੀ ਫੜਾ ਦਿੱਤਾ ਗਿਆ ਸੀ ਜਿਸ ਬਾਰੇ ਉਨ੍ਹਾਂ ਦੋਸ਼ ਲਾਇਆ ਕਿ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਪਰਿਵਾਰ ਨੂੰ ਗੁੰਮਰਾਹ ਕਰਦਿਆਂ ਇਹ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਇਹ ਅਸਲ ਨੌਕਰੀ ਦਾ ਆਫ਼ਰ ਲੈਟਰ ਹੈ ਜੋ ਕਿ ਉਸ ਮਾੜੇ ਇਨਸਾਨ ਦੇ ਪਰਿਵਾਰ ਨਾਲ ਸ਼ਰੇਆਮ ਘੋਰ ਧੋਖਾਧੜੀ ਹੈ ਜਿਸ ਨੂੰ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਬੰਦਿਆਂ ਵੱਲੋਂ ਲਗਾਤਾਰ ਡਰਾਏ-ਧਮਕਾਏ ਜਾਣ ਅਤੇ ਬੁਰੀ ਤਰ੍ਹਾਂ ਜ਼ਲੀਲ ਕੀਤੇ ਜਾਣ ਤੋਂ ਬਾਅਦ ਮਜਬੂਰ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨੀ ਪਈ ਸੀ ਜਿਸ ਕਾਰਨ ਕਾਂਗਰਸ ਪਾਰਟੀ ਵੱਲੋਂ ਆਪਣੀ ਪੁਰਾਣੀ ਮੰਗ ਨੂੰ ਮੁੜ ਜ਼ੋਰਦਾਰ ਤਰੀਕੇ ਨਾਲ ਦੁਹਰਾਇਆ ਗਿਆ ਹੈ ਕਿ ਮੰਤਰੀ ਮੰਡਲ ਵਿੱਚੋਂ ਹਰਪਾਲ ਸਿੰਘ ਚੀਮਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਖ਼ੁਦਕੁਸ਼ੀ ਲਈ ਉਕਸਾਉਣ ਦੀਆਂ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਯਕੀਨੀ ਬਾਈ ਜਾਵੇ ਕਿਉਂਕਿ ਸਰਕਾਰ ਨੂੰ ਆਖ਼ਰਕਾਰ ਅਜਿਹੇ ਭ੍ਰਿਸ਼ਟ ਅਤੇ ਦਾਗ਼ੀ ਮੰਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਹੀ ਪਵੇਗੀ ਜਦਕਿ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਰਾਜਾ ਵੜਿੰਗ ਨੂੰ ਪੁੱਛਿਆ ਗਿਆ ਕਿ ਸਰਕਾਰ ਇਸ ਪੂਰੇ ਮਾਮਲੇ ਵਿੱਚ ਵਿਰੋਧੀ ਧਿਰ ਉੱਤੇ ਸਿਆਸਤ ਕਰਨ ਦਾ ਦੋਸ਼ ਲਾ ਰਹੀ ਹੈ ਤਾਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਜਵਾਬ ਦਿੱਤਾ ਕਿ ਇੱਕ ਬੇਵੱਸ, ਲਾਚਾਰ ਅਤੇ ਗ਼ਰੀਬ ਵਿਅਕਤੀ ਜਿਸ ਦਾ ਜਵਾਨ ਪੁੱਤਰ ਨਸ਼ੇ ਦੀ ਭਿਆਨਕ ਲਤ ਦਾ ਸ਼ਿਕਾਰ ਹੋ ਚੁੱਕਾ ਸੀ, ਨੂੰ ਸਿਸਟਮ ਦੀ ਲਾਪਰਵਾਹੀ ਕਾਰਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣਾ ਪਿਆ ਹੈ ਅਤੇ ਮਰਨ ਤੋਂ ਪਹਿਲਾਂ ਉਸ ਬਦਕਿਸਮਤ ਪਿਤਾ ਨੇ ਆਪਣੇ ਲਿਖਤੀ ਬਿਆਨ ਵਿੱਚ ਖ਼ੁਦ ਸੂਬੇ ਦੇ ਮੰਤਰੀ ਦਾ ਸਪੱਸ਼ਟ ਨਾਮ ਲਿਆ ਹੈ ਜਿਸ ਕਾਰਨ ਮੁੱਖ ਵਿਰੋਧੀ ਪਾਰਟੀ ਦੇ ਆਗੂ ਹੋਣ ਦੇ ਨਾਤੇ ਪੀੜਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨਾ ਉਨ੍ਹਾਂ ਦਾ ਮੁਢਲਾ ਫ਼ਰਜ਼ ਹੈ ਅਤੇ ਉਨ੍ਹਾਂ ਪਰਿਵਾਰ ਨੂੰ ਪੂਰਾ ਭਰੋਸਾ ਦਿਵਾਇਆ ਹੈ ਕਿ ਕਾਂਗਰਸ ਪਾਰਟੀ ਇਨ੍ਹਾਂ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਤੱਕ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਪਰਿਵਾਰ ਨੂੰ ਹਰ ਹਾਲ ਵਿੱਚ ਪੂਰਾ ਇਨਸਾਫ਼ ਦਿਵਾਇਆ ਜਾਵੇਗਾ ਕਿਉਂਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਤੋਂ ਲੈ ਕੇ ਪਿੰਡਾਂ ਦੀ ਹੇਠਲੀ ਪੱਧਰ ਤੱਕ ਕੰਮ ਕਰਨ ਵਾਲੇ ਸਾਡੇ ਵਰਕਰਾਂ ਤੱਕ ਸਮੁੱਚੀ ਕਾਂਗਰਸ ਲੀਡਰਸ਼ਿਪ ਇਸ ਮੁਸ਼ਕਲ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਅੱਜ ਇਸੇ ਮੰਗ ਨੂੰ ਲੈ ਕੇ ਸੂਬੇ ਭਰ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਹਿਜੜਾ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ, 627 ਮਰੀਜ਼ਾਂ ਦਾ ਨਿਰੀਖਣ









Users Today : 18
Users Yesterday : 25
Users Last 7 days : 314