ਬਰਨਾਲਾ ਬਿਊਰੋ
ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਹੋਣ ਵਾਲੀਆਂ ਸਿਆਸੀ ਹਲਚਲ ਅਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਕਾ ਮਹਿਲ ਕਲਾਂ ਦੀ ਸੀਟ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਭਖ਼ ਗਿਆ ਹੈ ਕਿਉਂਕਿ ਇੱਕ ਪਾਸੇ ਜਿੱਥੇ ਮੌਜੂਦਾ ਵਿਧਾਇਕ ਅਤੇ ਪਾਰਟੀ ਦੇ ਪ੍ਰਮੁੱਖ ਆਗੂ ਕੁਲਵੰਤ ਸਿੰਘ ਪੰਡੋਰੀ ਵੱਲੋਂ ਆਪਣੇ ਹਲਕੇ ਵਿੱਚ ਲਗਾਤਾਰ ਸਰਗਰਮੀਆਂ ਜਾਰੀ ਰੱਖਦਿਆਂ ਤੀਜੀ ਵਾਰ ਵੀ ਪਾਰਟੀ ਦਾ ਅਧਿਕਾਰਤ ਚਿਹਰਾ ਬਣਨ ਲਈ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕੀਤੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪਾਰਟੀ ਦੇ ਦੋ ਹੋਰ ਬੇਹੱਦ ਤਜਰਬੇਕਾਰ ਅਤੇ ਜ਼ਮੀਨੀ ਪੱਧਰ ਉੱਤੇ ਮਜ਼ਬੂਤ ਪਕੜ ਰੱਖਣ ਵਾਲੇ ਸੀਨੀਅਰ ਆਗੂਆਂ ਨੇ ਵੀ ਟਿਕਟ ਲਈ ਆਪਣੀ ਦਾਅਵੇਦਾਰੀ ਜਤਾਉਂਦਿਆਂ ਹਲਕੇ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਬਹੁਤ ਜ਼ਿਆਦਾ ਤੇਜ਼ ਕਰ ਦਿੱਤਾ ਹੈ ਜਿਸ ਵਿੱਚ ਬਲਾਕ ਸੰਮਤੀ ਸੇਰਪੁਰ ਦੇ ਮੌਜੂਦਾ ਚੇਅਰਮੈਨ ਚਰਨ ਸਿੰਘ ਖੇੜੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜ਼ੋਨ ਠੀਕਰੀਵਾਲਾ ਤੋਂ ਜਗਸੀਰ ਸਿੰਘ ਚੀਮਾ ਦੇ ਨਾਮ ਪ੍ਰਮੁੱਖ ਤੌਰ ਉੱਤੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਨੇ ਪਿਛਲੇ ਲੰਬੇ ਸਮੇਂ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਘਰ-ਘਰ ਜਾ ਕੇ ਅਤੇ ਲੋਕਾਂ ਦੀਆਂ ਮੁਸਕਿਲਾਂ ਸੁਣ ਕੇ ਆਪਣੀ ਇੱਕ ਵਿਸ਼ੇਸ਼ ਅਤੇ ਮਜ਼ਬੂਤ ਪਛਾਣ ਬਣਾ ਲਈ ਹੈ ਅਤੇ ਹੁਣ ਇਨ੍ਹਾਂ ਤਿੰਨਾਂ ਹੀ ਪ੍ਰਮੁੱਖ ਚਿਹਰਿਆਂ ਵੱਲੋਂ ਆਉਣ ਵਾਲੇ ਚੋਣ ਮੈਦਾਨ ਵਿੱਚ ਉਤਰਨ ਲਈ ਪੂਰੀ ਤਰ੍ਹਾਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ ਕਿਉਂਕਿ ਤਿੰਨਾਂ ਆਗੂਆਂ ਵੱਲੋਂ ਆਪਣੇ ਸਮਰਥਕਾਂ ਨਾਲ ਲਗਾਤਾਰ ਮੀਟਿੰਗਾਂ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਜਿਸ ਨਾਲ ਹਲਕਾ ਮਹਿਲ ਕਲਾਂ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਕਿਉਂਕਿ ਕੁਲਵੰਤ ਸਿੰਘ ਪੰਡੋਰੀ ਜਿੱਥੇ ਪਹਿਲਾਂ ਵੀ ਦੋ ਵਾਰ ਇਸ ਹਲਕੇ ਦੀ ਅਗਵਾਈ ਕਰ ਚੁੱਕੇ ਹਨ ਅਤੇ ਲੋਕਾਂ ਵਿੱਚ ਉਨ੍ਹਾਂ ਦਾ ਆਪਣਾ ਇੱਕ ਵੱਖਰਾ ਆਧਾਰ ਹੈ, ਉੱਥੇ ਹੀ ਚਰਨ ਸਿੰਘ ਖੇੜੀ ਅਤੇ ਜਗਸੀਰ ਸਿੰਘ ਚੀਮਾ ਵਰਗੇ ਜ਼ਮੀਨੀ ਪੱਧਰ ਦੇ ਆਗੂਆਂ ਵੱਲੋਂ ਪੇਂਡੂ ਖੇਤਰਾਂ ਵਿੱਚ ਵਿਕਾਸ ਕਾਰਜਾਂ ਅਤੇ ਲੋਕ ਸੇਵਾ ਦੇ ਬਲਬੂਤੇ ਉੱਤੇ ਆਪਣੀ ਸਥਿਤੀ ਨੂੰ ਬਹੁਤ ਜ਼ਿਆਦਾ ਮਜ਼ਬੂਤ ਕਰ ਲਿਆ ਗਿਆ ਹੈ ਜਿਸ ਕਾਰਨ ਪਾਰਟੀ ਹਾਈਕਮਾਂਡ ਲਈ ਵੀ ਆਉਣ ਵਾਲੇ ਸਮੇਂ ਵਿੱਚ ਉਮੀਦਵਾਰ ਦੀ ਚੋਣ ਕਰਨਾ ਇੱਕ ਵੱਡੀ ਚੁਣੌਤੀ ਬਣ ਸਕਦਾ ਹੈ ਕਿਉਂਕਿ ਤਿੰਨੋਂ ਹੀ ਆਗੂ ਆਪਣੀ ਜਿੱਤ ਦੇ ਪੂਰੇ ਦਾਅਵੇ ਕਰ ਰਹੇ ਹਨ ਅਤੇ ਆਪਣੇ ਪੱਧਰ ਉੱਤੇ ਹਲਕੇ ਦੇ ਵੋਟਰਾਂ ਨੂੰ ਲੁਭਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਮੁਕਾਬਲਾ ਹੋਰ ਵੀ ਜ਼ਿਆਦਾ ਰੋਮਾਂਚਕ ਹੋਣ ਦੇ ਪੂਰੇ ਆਸਾਰ ਬਣ ਗਏ ਹਨ ਅਤੇ ਹਰ ਕਿਸੇ ਦੀ ਨਜ਼ਰ ਇਸ ਗੱਲ ਉੱਤੇ ਟਿਕੀ ਹੋਈ ਹੈ ਕਿ ਅਖ਼ੀਰ ਪਾਰਟੀ ਕਿਸ ਉੱਤੇ ਆਪਣਾ ਭਰੋਸਾ ਪ੍ਰਗਟ ਕਰਦੀ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਹਿਜੜਾ ਵਿਖੇ ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਮੈਡੀਕਲ ਕੈਂਪ, 627 ਮਰੀਜ਼ਾਂ ਦਾ ਨਿਰੀਖਣ









Users Today : 80
Users Yesterday : 59
Users Last 7 days : 300