ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਸ਼੍ਰੀ ਕੁਮਾਰ ਰਾਹੁਲ ਜੀ ਦੇ ਦਿਸ਼ਾ ਨਿਰਦੇਸ਼ਾਂ, ਡਾਇਰੈਕਟਰ ਆਯੁਰਵੈਦਾ ਪੰਜਾਬ ਡਾ ਰਮਨ ਖੰਨਾ ਅਤੇ ਡਾਇਰੈਕਟਰ ਹੋਮਿਓਪੈਥੀ ਪੰਜਾਬ ਡਾ ਹਰਿੰਦਰਪਾਲ ਸਿੰਘ ਜੀ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਡਾ ਅਮਨ ਕੌਸ਼ਲ ਜੀ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾ ਰਾਜੀਵ ਜਿੰਦੀਆਂ ਜੀ ਦੀ ਯੋਗ ਅਗਵਾਈ ਹੇਠ ਪਿੰਡ ਕੁਰੜ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਇੱਕ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਦਾ ਸਫ਼ਲ ਆਯੋਜਨ ਕੀਤਾ ਗਿਆ ਜਿਸ ਦੌਰਾਨ ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਆਪਣੀ ਸਿਹਤ ਦੀ ਮੁਫ਼ਤ ਜਾਂਚ ਕਰਵਾਈ ਅਤੇ ਇਸ ਕੈਂਪ ਦਾ ਰਸਮੀ ਉਦਘਾਟਨ ਸੁੱਖਵਿੰਦਰ, ਸਮੂਹ ਨਗਰ ਪੰਚਾਇਤ ਕੁਰੜ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਬਰਨਾਲਾ ਵੱਲੋਂ ਸਾਂਝੇ ਤੌਰ ਤੇ ਰਿਬਨ ਕੱਟ ਕੇ ਕੀਤਾ ਗਿਆ ਜਿਸ ਤੋਂ ਬਾਅਦ ਵੱਖ-ਵੱਖ ਮਾਹਿਰ ਡਾਕਟਰਾਂ ਦੀਆਂ ਟੀਮਾਂ ਨੇ ਉੱਥੇ ਪਹੁੰਚੇ ਮਰੀਜ਼ਾਂ ਦਾ ਬਹੁਤ ਹੀ ਬਰੀਕੀ ਨਾਲ ਸਿਹਤ ਨਿਰੀਖਣ ਕੀਤਾ ਅਤੇ ਇਸ ਪੂਰੇ ਦਿਨ ਦੌਰਾਨ ਚੱਲੇ ਇਸ ਮੈਡੀਕਲ ਕੈਂਪ ਵਿੱਚ ਕੁੱਲ ਪੰਜ ਸੌ ਅਠਾਹਟੀ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਿਲਕੁਲ ਮੁਫ਼ਤ ਦਵਾਈਆਂ ਦਿੱਤੀਆਂ ਗਈਆ ਜਿਨ੍ਹਾਂ ਵਿੱਚੋਂ ਆਯੁਰਵੈਦਿਕ ਵਿਭਾਗ ਵੱਲੋਂ ਤਿੰਨ ਸੌ ਦੋ ਅਤੇ ਹੋਮਿਓਪੈਥੀ ਵਿਭਾਗ ਦੀ ਟੀਮ ਵੱਲੋਂ ਦੋ ਸੌ ਛਿਆਹਠ ਮਰੀਜ਼ਾਂ ਦਾ ਨਿਰੀਖਣ ਕੀਤਾ ਗਿਆ ਅਤੇ ਆਯੁਰਵੇਦ ਵਿਭਾਗ ਵੱਲੋਂ ਡਾ ਨਵਨੀਤ ਬਾਂਸਲ ਅਤੇ ਡਾ ਸੀਮਾ ਬਾਂਸਲ ਨੇ ਮਰੀਜ਼ਾਂ ਦੀ ਜਾਂਚ ਕੀਤੀ ਜਦੋਂ ਕਿ ਉਪਵੈਦ ਹਰਵਿੰਦਰ ਸਿੰਘ, ਅਜੈ ਕੁਮਾਰ ਅਤੇ ਸ਼ਿਵ ਸ਼ੰਕਰ ਵੱਲੋਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ ਅਤੇ ਇਸੇ ਤਰ੍ਹਾਂ ਹੋਮਿਓਪੈਥੀ ਵਿਭਾਗ ਵੱਲੋਂ ਡਾਕਟਰ ਪਰਮਜੀਤ ਕੌਰ ਅਤੇ ਡਾਕਟਰ ਮਨਪ੍ਰੀਤ ਮਾਨ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਡਿਸਪੈਂਸਰ ਇੰਦਰਜੀਤ ਕੁਮਾਰ ਅਤੇ ਗੁਰਮੀਤ ਧਨੋਲਾਂ ਨੇ ਮਰੀਜ਼ਾਂ ਨੂੰ ਦਵਾਈਆਂ ਦੀ ਵੰਡ ਵਿੱਚ ਆਪਣੀ ਅਹਿਮ ਸੇਵਾ ਨਿਭਾਈ ਜਿਸ ਦੌਰਾਨ ਕੈਂਪ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਆਯੁਰਵੈਦ ਸਾਨੂੰ ਸੰਤੁਲਿਤ ਆਹਾਰ, ਨਿਯਮਿਤ ਦਿਨਚਰਿਆ, ਕਸਰਤ, ਚੰਗੀ ਨੀਂਦ ਅਤੇ ਮਾਨਸਿਕ ਸੰਤੁਲਨ ਦੀ ਮਹੱਤਤਾ ਸਮਝਾਉਂਦਾ ਹੈ ਅਤੇ ਇਸ ਲਈ ਆਯੁਰਵੈਦ ਨੂੰ ਸਿਰਫ਼ ਇਲਾਜ ਤੱਕ ਸੀਮਿਤ ਨਾ ਰੱਖ ਕੇ ਸਿਹਤਮੰਦ ਜੀਵਨ-ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾਉਣਾ ਚਾਹੀਦਾ ਹੈ ਅਤੇ ਅੰਤ ਵਿੱਚ ਕੈਂਪ ਦੇ ਨੋਡਲ ਅਫਸਰ ਅਮਨਦੀਪ ਸਿੰਘ ਵੱਲੋਂ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ਉੱਤੇ ਮੈਂਬਰ ਹਰਜੀਤ ਸਿੰਘ ਦਾ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਦਿੱਤੇ ਗਏ ਭਰਪੂਰ ਸਹਿਯੋਗ ਬਦਲੇ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਛੁੱਟੀ ਦਾ ਐਲਾਨ









Users Today : 22
Users Yesterday : 37
Users Last 7 days : 296