ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਪਰਾਲੀ ਦੇ ਪ੍ਰਬੰਧਨ ਲਈ ਅਹਿਮ ਮੀਟਿੰਗ

ਪਰਾਲੀ ਦੇ ਪ੍ਰਬੰਧਨ ਲਈ ਅਹਿਮ ਮੀਟਿੰਗ

ਬਰਨਾਲਾ ਬਿਊਰੋ
 ਬੇਲਰ ਮਾਲਕਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਤੇ ਹਾਜ਼ਰ ਅਧਿਕਾਰੀ।

 ਡਿਪਟੀ ਕਮਿਸ਼ਨਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬੇਲਰ ਮਾਲਕਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਬੇਲਰ ਮਾਲਕਾਂ ਦੇ ਸਹਿਯੋਗ ਸਦਕਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਵਿੱਚ ਮਹੱਤਵਪੂਰਨ ਵਾਧਾ ਹੋਇਆ ਸੀ ਅਤੇ ਪਰਾਲੀ ਦੀ ਮਾਤਰਾ ਲਗਭਗ ਪੰਦਰਾਂ ਹਜ਼ਾਰ ਮੀਟ੍ਰਿਕ ਟਨ ਤੋਂ ਵਧ ਕੇ ਦੋ ਲੱਖ ਮੀਟ੍ਰਿਕ ਟਨ ਤੱਕ ਪਹੁੰਚ ਗਈ ਸੀ ਜਿਸ ਨੂੰ ਇਸ ਸਾਲ ਹੋਰ ਵਧਾਉਂਦਿਆਂ ਲਗਭਗ ਦੁੱਗਣਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਪਰਾਲੀ ਦੇ ਇਨ-ਸਿਟੂ ਅਤੇ ਐਕਸ-ਸਿਟੂ ਪ੍ਰਬੰਧਨ ਲਈ ਇੱਕ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ ਜਿਸ ਤਹਿਤ ਬੇਲਰ ਮਾਲਕਾਂ ਨੂੰ ਪਰਾਲੀ ਦੀ ਸਟੋਰੇਜ ਅਤੇ ਡੰਪਿੰਗ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਇਸ ਮਕਸਦ ਲਈ ਪੰਚਾਇਤੀ ਜ਼ਮੀਨ ਉਪਲਬਧ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

 ਬੇਲਰ ਮਾਲਕਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਤੇ ਹਾਜ਼ਰ ਅਧਿਕਾਰੀ।
ਬੇਲਰ ਮਾਲਕਾਂ ਦੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਤੇ ਹਾਜ਼ਰ ਅਧਿਕਾਰੀ।

ਉਨ੍ਹਾਂ ਅੱਗੇ ਦੱਸਿਆ ਕਿ ਬੇਲਰਾਂ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ਲਈ ਖੇਤਰ ਦਾ ਸਪੱਸ਼ਟ ਰੋਡਮੈਪ ਤਿਆਰ ਕੀਤਾ ਗਿਆ ਹੈ ਤਾਂ ਜੋ ਹਰੇਕ ਬਲਾਕ ਅਤੇ ਪਿੰਡ ਵਿੱਚ ਬੇਲਰ ਸਮੇਂ ਸਿਰ ਅਤੇ ਆਸਾਨੀ ਨਾਲ ਪਹੁੰਚ ਸਕਣ ਅਤੇ ਇਸ ਵਾਰ ਪੈਲੇਟ ਯੂਨਿਟਾਂ ਤੇ ਸਬੰਧਤ ਉਦਯੋਗਾਂ ਨਾਲ ਬਿਹਤਰ ਤਾਲਮੇਲ ਸਥਾਪਤ ਕਰਕੇ ਪਰਾਲੀ ਦੀ ਲਿਫਟਿੰਗ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਕਟਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਸਮੇਂ ਸਿਰ ਸਹੂਲਤ ਮੁਹੱਈਆ ਕਰਵਾਉਣ ਅਤੇ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਪੂਰਾ ਸਾਥ ਦੇਣ ਜਿਸ ਦੌਰਾਨ ਹਾਜ਼ਰ ਬੇਲਰ ਮਾਲਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਮੁਕਤ ਅਭਿਆਨ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸਮੇਤ ਕਈ ਅਧਿਕਾਰੀ ਵੀ ਹਾਜ਼ਰ ਸਨ ਜਿਨ੍ਹਾਂ ਵੱਲੋਂ ਬੇਲਰ ਮਾਲਕਾਂ ਨੂੰ ਲੋੜੀਂਦੀ ਤਕਨੀਕੀ ਸਹਾਇਤਾ ਅਤੇ ਪ੍ਰਸ਼ਾਸਨਿਕ ਸਹਿਯੋਗ ਦੇਣ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਵਿਖੇ ਡਰੋਨ ਸ਼ੋਅ ਨੂੰ ਨਾ ਮਿਲਿਆ ਹੁੰਗਾਰਾ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 2 7 3
Users Today : 64
Users Yesterday : 59
Users Last 7 days : 284

ਰਾਸ਼ੀਫਲ

error: Content is protected !!