ਪੰਜਾਬ ਵਿੱਚ ਅੱਜ ਪਹਿਲੀ ਅਕਤੂਬਰ ਤੋਂ ਝੋਨੇ ਦਾ ਸਰਕਾਰੀ ਖਰੀਦ ਸੀਜ਼ਨ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਚੁੱਕਾ ਹੈ ਜਿਸ ਦੇ ਤਹਿਤ ਸੂਬੇ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ‘ਤੇ ਬਟਾਲਾ ਦੀ ਦਾਣਾ ਮੰਡੀ ਵਿਖੇ ਪਹੁੰਚੇ ਅਤੇ ਉੱਥੇ ਕਿਸਾਨਾਂ ਵੱਲੋਂ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਖਰੀਦ ਦੀ ਰਸਮੀ ਸ਼ੁਰੂਆਤ ਕਰਵਾਈ ਜਦੋਂਕਿ ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਕਈ ਉੱਚ ਅਧਿਕਾਰੀ ਅਤੇ ਮਾਰਕੀਟ ਕਮੇਟੀ ਦੇ ਅਹੁਦੇਦਾਰ ਵੀ ਮੌਜੂਦ ਸਨ ਅਤੇ ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਰੇ ਸੀਜ਼ਨਾਂ ਦੌਰਾਨ ਫ਼ਸਲਾਂ ਦੀ ਖਰੀਦ ਬਹੁਤ ਹੀ ਸਫਲਤਾਪੂਰਵਕ ਨੇਪਰੇ ਚਾੜ੍ਹੀ ਹੈ ਅਤੇ ਇਸ ਵਾਰ ਵੀ ਇਹ ਖਰੀਦ ਸੀਜ਼ਨ ਪੂਰੀ ਤਰ੍ਹਾਂ ਸਫ਼ਲ ਰਹੇਗਾ ਜਿਸ ਲਈ ਸਰਕਾਰ ਵੱਲੋਂ ਪਹਿਲਾਂ ਹੀ ਅਕਤੂਬਰ ਮਹੀਨੇ ਲਈ ਵੱਡੀ ਰਾਹਤ ਦਿੰਦਿਆਂ ਨਕਦ ਕਰਜ਼ਾ ਹੱਦ ਦੀ ਮਨਜ਼ੂਰੀ ਹਾਸਲ ਕਰ ਲਈ ਗਈ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਜਿਣਸ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਦੇ ਤੁਰੰਤ ਮਿਲ ਸਕੇ ਅਤੇ ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਤੈਅ ਕੀਤੇ ਗਏ ਭਾਅ ਅਨੁਸਾਰ ਖ਼ਰੀਦਿਆ ਜਾਵੇਗਾ ਅਤੇ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਤੋਂ ਬਚਣ ਲਈ ਲੋੜੀਂਦਾ ਬਾਰਦਾਨਾ ਅਤੇ ਮਜ਼ਦੂਰਾਂ ਲਈ ਸਾਫ਼ ਪਾਣੀ ਸਮੇਤ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤਾਂ ਜੋ ਅੰਨਦਾਤੇ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਗਠਜੋੜ ਸਰਕਾਰ ਵੇਲੇ ਹੀ ਪੰਜਾਬ ਵਿੱਚ ਆਇਆ ਚਿੱਟਾ, ਅਮਨ ਅਰੋੜਾ ਦੇ ਵੱਡੇ ਖੁਲਾਸੇ









Users Today : 22
Users Yesterday : 37
Users Last 7 days : 296