ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦਰੋਪਦੀ ਮੁਰਮੂ ਛੇ ਅਕਤੂਬਰ ਨੂੰ ਦਸਮੇਸ਼ ਮਾਰਸ਼ਲ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੇ ਦੌਰੇ ‘ਤੇ ਆ ਰਹੇ ਹਨ ਅਤੇ ਇਸ ਤੋਂ ਉਪਰੰਤ ਉਨ੍ਹਾਂ ਦਾ ਹਿਮਾਚਲ ਪ੍ਰਦੇਸ਼ ਸਥਿਤ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਦਾ ਵੀ ਪ੍ਰੋਗਰਾਮ ਹੈ ਜਿਸ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਖੇਤਰ ਵਿੱਚ ਅਸਲਾ ਲੈ ਕੇ ਚੱਲਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ ਜੋ ਰਾਸ਼ਟਰਪਤੀ ਦੇ ਦੌਰੇ ਵਾਲੇ ਦਿਨ ਯਾਨੀ ਛੇ ਅਕਤੂਬਰ ਨੂੰ ਪੂਰੀ ਤਰ੍ਹਾਂ ਪ੍ਰਭਾਵੀ ਰਹਿਣਗੇ ਹਾਲਾਂਕਿ ਸੁਰੱਖਿਆ ਪ੍ਰਬੰਧਾਂ ਦੀਆਂ ਜ਼ਰੂਰਤਾਂ ਨੂੰ ਦੇਖਦਿਆਂ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਅਤੇ ਫੌਜੀ ਬਲਾਂ ਨੂੰ ਇਨ੍ਹਾਂ ਹੁਕਮਾਂ ਤੋਂ ਵਿਸ਼ੇਸ਼ ਛੋਟ ਦਿੱਤੀ ਗਈ ਹੈ ਤਾਂ ਜੋ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਰੱਖਿਆ ਜਾ ਸਕੇ ਅਤੇ ਇਸ ਤੋਂ ਇਲਾਵਾ ਰਾਸ਼ਟਰਪਤੀ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇ ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਪੂਰੇ ਖੇਤਰ ਨੂੰ ਨੋ ਡਰੋਨ ਜ਼ੋਨ ਅਤੇ ਨੋ ਫਲਾਈ ਜ਼ੋਨ ਵੀ ਘੋਸ਼ਿਤ ਕਰ ਦਿੱਤਾ ਗਿਆ ਹੈ ਜਿਸ ਤਹਿਤ ਨਿਰਧਾਰਤ ਖੇਤਰ ਵਿੱਚ ਕਿਸੇ ਵੀ ਕਿਸਮ ਦੇ ਡਰੋਨ ਅਤੇ ਹੋਰ ਉਡਣ ਵਾਲੇ ਉਪਕਰਨਾਂ ਦੀ ਵਰਤੋਂ ਕਰਨ ਦੀ ਪਾਬੰਦੀ ਹੋਵੇਗੀ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਦੋਂਕਿ ਇਨ੍ਹਾਂ ਹੁਕਮਾਂ ਤੋਂ ਵੀ ਕੇਵਲ ਸੀਨੀਅਰ ਪੁਲਿਸ ਕਪਤਾਨ ਅਤੇ ਫੌਜੀ ਬਲਾਂ ਨੂੰ ਹੀ ਛੋਟ ਪ੍ਰਾਪਤ ਹੋਵੇਗੀ ਅਤੇ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਤਾਂ ਜੋ ਰਾਸ਼ਟਰਪਤੀ ਦਾ ਇਹ ਦੌਰਾ ਸੁਰੱਖਿਅਤ ਅਤੇ ਅੜਿੱਕਾ ਰਹਿਤ ਨੇਪਰੇ ਚੜ੍ਹ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਗਠਜੋੜ ਸਰਕਾਰ ਵੇਲੇ ਹੀ ਪੰਜਾਬ ਵਿੱਚ ਆਇਆ ਚਿੱਟਾ, ਅਮਨ ਅਰੋੜਾ ਦੇ ਵੱਡੇ ਖੁਲਾਸੇ









Users Today : 22
Users Yesterday : 37
Users Last 7 days : 296