ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਅਵਸਥੀ ਵੱਲੋਂ ਆਪਣੀ ਧਰਮ ਪਤਨੀ ਸ਼੍ਰੀਮਤੀ ਮੋਨਿਕਾ ਅਵਸਥੀ ਦੀ ਯਾਦ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਦੇਵ ਕਲਾਂ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸਕੂਲ ਦੇ ਹੁਸ਼ਿਆਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਵੰਡੇ ਗਏ ਕਿਉਂਕਿ ਸਵਰਗੀ ਮੋਨਿਕਾ ਅਵਸਥੀ ਆਪ ਇਸੇ ਸਕੂਲ ਵਿੱਚ ਬਤੌਰ ਅੰਗਰੇਜ਼ੀ ਅਧਿਆਪਕਾ ਸੇਵਾਵਾਂ ਨਿਭਾਉਂਦੇ ਰਹੇ ਸਨ ਅਤੇ ਸਿੱਖਿਆ ਜਗਤ ਵਿੱਚ ਉਨ੍ਹਾਂ ਦੀ ਵੱਡੀ ਦੇਣ ਰਹੀ ਹੈ ਜਿਨ੍ਹਾਂ ਨੇ ਆਪਣੇ ਸੇਵਾ ਕਾਲ ਦੌਰਾਨ ਹਮੇਸ਼ਾ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਸੀ ਅਤੇ ਇਸ ਮੌਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕਾਵਾਂ ਸੌ ਰੁਪਏ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਕਤੀ ਸੌ ਰੁਪਏ ਦੀ ਰਾਸ਼ੀ ਵਜ਼ੀਫ਼ੇ ਵਜੋਂ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਕਾਪੀਆਂ ਵੀ ਵੰਡੀਆਂ ਗਈਆਂ ਅਤੇ ਠੰਢੇ ਪਾਣੀ ਦਾ ਲੰਗਰ ਵੀ ਵਿਸ਼ੇਸ਼ ਤੌਰ ’ਤੇ ਲਗਾਇਆ ਗਿਆ ਜਦਕਿ ਅਸ਼ਵਨੀ ਅਵਸਥੀ ਵੱਲੋਂ ਐਲਾਨ ਕੀਤਾ ਗਿਆ ਕਿ ਆਉਂਦੇ ਵਰ੍ਹਿਆਂ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੋਰ ਵੀ ਵੱਧ ਰਾਸ਼ੀ ਵਜ਼ੀਫ਼ੇ ਵਜੋਂ ਦਿੱਤੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਆਪਣੇ ਉੱਜਵਲ ਭਵਿੱਖ ਲਈ ਹੋਰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਅਵਸਥੀ ਪਰਿਵਾਰ ਦੇ ਇਸ ਨੇਕ ਅਤੇ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਵਿਖੇ ਡਰੋਨ ਸ਼ੋਅ ਨੂੰ ਨਾ ਮਿਲਿਆ ਹੁੰਗਾਰ









Users Today : 23
Users Yesterday : 37
Users Last 7 days : 297