ਪੰਜਾਬ ਕਾਂਗਰਸ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਭੂਚਾਲ ਆ ਗਿਆ ਜਦੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨਾਲ ਅਹਿਮ ਮੁਲਾਕਾਤ ਕਰਕੇ ਰਸਮੀ ਤੌਰ ‘ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਅਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਉਨ੍ਹਾਂ ਤੋਂ ਕਿਸੇ ਨੇ ਅਸਤੀਫ਼ਾ ਮੰਗਿਆ ਨਹੀਂ ਸੀ ਅਤੇ ਨਾ ਹੀ ਉਨ੍ਹਾਂ ਤੋਂ ਅਸਤੀਫ਼ਾ ਜ਼ਬਰਦਸਤੀ ਲਿਆ ਗਿਆ ਹੈ ਸਗੋਂ ਉਨ੍ਹਾਂ ਨੇ ਖ਼ੁਦ ਜਾ ਕੇ ਆਪਣਾ ਅਸਤੀਫ਼ਾ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ‘ਤੇ ਜੋ ਵੀ ਮਿਹਰਬਾਨੀ ਕੀਤੀ ਹੈ ਉਹ ਸਿਰਫ਼ ਰਾਹੁਲ ਗਾਂਧੀ ਦੀ ਬਦੌਲਤ ਸੀ ਅਤੇ ਉਹ ਕਿਸੇ ਹੋਰ ਆਗੂ ਦੇ ਰਹਿਮੋ-ਕਰਮ ‘ਤੇ ਇਸ ਅਹੁਦੇ ‘ਤੇ ਨਹੀਂ ਪਹੁੰਚੇ ਸਨ। ਉਨ੍ਹਾਂ ਬੜੇ ਹੀ ਨਾਪ-ਤੋਲ ਕੇ ਜਵਾਬ ਦਿੰਦਿਆਂ ਕਿਹਾ ਕਿ ਚੋਟੀ ‘ਤੇ ਪਹੁੰਚਣਾ ਇੱਕ ਵੱਡੀ ਪ੍ਰਾਪਤੀ ਹੁੰਦੀ ਹੈ ਪਰ ਚੋਟੀ ‘ਤੇ ਸਦਾ ਲਈ ਕੋਈ ਨਹੀਂ ਟਿਕਿਆ ਰਹਿੰਦਾ ਅਤੇ ਹਰ ਵਿਅਕਤੀ ਨੇ ਇੱਕ ਨਾ ਇੱਕ ਦਿਨ ਸਾਬਕਾ ਹੋਣਾ ਹੀ ਹੁੰਦਾ ਹੈ। ਰਾਜਾ ਵੜਿੰਗ ਨੇ ਦੱਸਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਬਤੌਰ ਪ੍ਰਦੇਸ਼ ਕਾਂਗਰਸ ਪ੍ਰਧਾਨ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦਾ ਤਜਰਬਾ ਸਾਂਝਾ ਕੀਤਾ ਅਤੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਆਉਣ ਵਾਲੀਆਂ ਚੁਣੌਤੀਆਂ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ। ਵੜਿੰਗ ਨੇ ਭਰੋਸਾ ਦਿੱਤਾ ਕਿ ਉਹ ਕਾਂਗਰਸ ਦੇ ਇੱਕ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਨੂੰ ਜਿੱਥੇ ਵੀ ਉਨ੍ਹਾਂ ਦੀ ਜ਼ਰੂਰਤ ਹੋਵੇਗੀ ਉਹ ਹਮੇਸ਼ਾ ਡਟ ਕੇ ਖੜ੍ਹੇ ਰਹਿਣਗੇ ਅਤੇ ਆਉਣ ਵਾਲੇ ਨਵੇਂ ਪ੍ਰਧਾਨ ਦੇ ਨਾਲ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਮਿਲ ਕੇ ਕਮ ਕਰਨਗੇ। ਵਿਰੋਧੀ ਆਗੂਆਂ ਦੇ ਬਿਆਨਾਂ ‘ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਗੱਲ ਸਿੱਧੀ ਆਪਣੇ ਆਗੂ ਅੱਗੇ ਰੱਖ ਦਿੱਤੀ ਹੈ ਜਦਕਿ ਪਾਰਟੀ ਅੰਦਰ ਚੱਲ ਰਹੀ ਖਿੱਚੋਤਾਣ ਅਤੇ ਨਵੇਂ ਇੰਚਾਰਜ ਦੀ ਨਿਯੁਕਤੀ ਤੋਂ ਬਾਅਦ ਇਸ ਅਸਤੀਫ਼ੇ ਨਾਲ ਪੰਜਾਬ ਕਾਂਗਰਸ ਵਿੱਚ ਨਵੇਂ ਸੰਗਠਨਾਤਮਕ ਫੇਰਬਦਲ ਦਾ ਰਸਤਾ ਸਾਫ਼ ਹੋ ਗਿਆ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ









Users Today : 13
Users Yesterday : 25
Users Last 7 days : 309