ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਮਾਣਭੱਤਾ ਵਰਕਰਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਪੂਰੀਆਂ ਨਾ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ ਦੇ ਵਿਰੋਧ ਵਿੱਚ ਮਾਣਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਤਹਿਸੀਲ ਅੰਮ੍ਰਿਤਸਰ ਅਤੇ ਅਜਨਾਲਾ ਦੀਆਂ ਸਮੂਹ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਰੈਲੀ ਕੱਢਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਫੂਕ ਕੇ ਆਪਣਾ ਗੁੱਸਾ ਜ਼ਾਹਰ ਕੀਤਾ ਗਿਆ ਹੈ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਮਾਣਭੱਤਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਮਤਾ ਸ਼ਰਮਾਂ ਅਤੇ ਸਰਬਜੀਤ ਕੌਰ ਛੱਜਲਵੱਡੀ ਨੇ ਬਹੁਤ ਹੀ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਮਿਡ ਡੇ ਮੀਲ ਅਤੇ ਆਸ਼ਾ ਵਰਕਰਾਂ ਨੂੰ ਮਿਲ ਰਹੇ ਨਿਗੂਣੇ ਮਾਣਭੱਤਿਆਂ ਨੂੰ ਦੁੱਗਣਾ ਕਰਨ ਦਾ ਵੱਡਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਮੌਜੂਦਾ ਸਰਕਾਰ ਇਨ੍ਹਾਂ ਮਿਹਨਤਕਸ਼ ਵਰਕਰਾਂ ਨਾਲ ਕੀਤੇ ਗਏ ਆਪਣੇ ਸਾਰੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁੱਕਰ ਚੁੱਕੀ ਹੈ ਅਤੇ ਸਾਢੇ ਚਾਰ ਸਾਲ ਦਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਵੀ ਇਨ੍ਹਾਂ ਦੇ ਮਾਣਭੱਤੇ ਵਿੱਚ ਇੱਕ ਰੁਪਏ ਦਾ ਵੀ ਵਾਧਾ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਸਰਕਾਰ ਦੀ ਇਸ ਬੇਰੁਖ਼ੀ ਖ਼ਿਲਾਫ਼ ਮਾਣਭੱਤਾ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਗੂਆਂ ਨੇ ਅੱਗੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਅਨੁਸਾਰ ਬਣਦੀਆਂ ਤਨਖਾਹਾਂ ਨਾ ਦੇਣ ਅਤੇ ਸੇਵਾ ਮੁਕਤੀ ਦੇ ਸਮੇਂ ਆਸ਼ਾ ਤੇ ਮਿਡ ਡੇ ਮੀਲ ਵਰਕਰਾਂ ਨੂੰ ਬਿਨਾਂ ਕਿਸੇ ਲਾਭ ਦੇ ਖਾਲੀ ਹੱਥ ਘਰ ਤੋਰਨ ਦੀ ਨੀਤੀ ਵਿਰੁੱਧ ਹੁਣ ਪੰਜਾਬ ਭਰ ਦੀਆਂ ਹਜ਼ਾਰਾਂ ਮਾਣਭੱਤਾ ਵਰਕਰਾਂ ਦੇ ਸਬਰ ਦਾ ਪਿਆਲਾ ਪੂਰੀ ਤਰ੍ਹਾਂ ਭਰ ਚੁੱਕਾ ਹੈ ਜਿਸ ਦੇ ਰੋਸ ਵਜੋਂ ਅੱਜ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ ਅਤੇ ਇਸ ਮੌਕੇ ਮੋਰਚੇ ਦੀਆਂ ਪ੍ਰਮੁੱਖ ਆਗੂਆਂ ਗੁਰਵੰਤ ਕੌਰ ਲੋਪੋਕੇ, ਬਲਜਿੰਦਰ ਕੌਰ ਵੇਰਕਾ, ਖੁਸ਼ਬੂ ਅੰਮ੍ਰਿਤਸਰ, ਕਵਲਜੀਤ ਕੌਰ ਲਸ਼ਕਰੀ ਨੰਗਲ, ਕੁਲਬੀਰ ਕੌਰ ਰਮਦਾਸ, ਹਰਜੀਤ ਕੌਰ ਅਜਨਾਲਾ, ਪਰਮਜੀਤ ਕੌਰ ਲਹਿਰਕਾ, ਰਾਜਵਿੰਦਰ ਕੌਰ ਜੇਠੂਵਾਲ, ਦਲਜੀਤ ਕੌਰ ਵੇਰਕਾ, ਹਰਜੀਤ ਕੌਰ ਛੇਹਰਟਾ, ਨਿਰਮਲ ਕੌਰ ਲੋਪੋਕੇ, ਜਸਪਾਲ ਕੌਰ ਨਿਜ਼ਾਮਪੁਰ, ਸੁਖਵੰਤ ਕੌਰ ਅੰਮ੍ਰਿਤਸਰ, ਜਸਪਾਲ ਕੌਰ ਇਸਲਾਮਾਬਾਦ, ਰਾਜਵਿੰਦਰ ਕੌਰ ਬੰਡਾਲਾ ਅਤੇ ਨਿਰਮਲ ਕੌਰ ਫੈਜਪੁਰਾ ਨੇ ਪੰਜਾਬ ਸਰਕਾਰ ਪਾਸੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਮਾਣਭੱਤਾ ਵਰਕਰਾਂ ਦੇ ਮਾਣਭੱਤਿਆਂ ਨੂੰ ਤੁਰੰਤ ਦੁੱਗਣਾ ਕਰਕੇ ਪਿਛਲੇ ਸਾਢੇ ਚਾਰ ਸਾਲਾਂ ਦੇ ਬਕਾਏ ਵੀ ਤੁਰੰਤ ਅਦਾ ਕੀਤੇ ਜਾਣ ਅਤੇ ਸਮੂਹ ਸਕੀਮ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇ ਕਾਨੂੰਨੀ ਘੇਰੇ ਵਿੱਚ ਲਿਆਂਦਾ ਜਾਵੇ ਅਤੇ ਸੇਵਾ ਮੁਕਤੀ ਸਮੇਂ ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਪੰਜ ਲੱਖ ਰੁਪਏ ਦੀ ਗਰੈਚੁਟੀ ਸਮੇਤ ਹਰ ਮਹੀਨੇ ਨੌਂ ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ ਇਨ੍ਹਾਂ ਵਰਕਰਾਂ ਦਾ ਬੀਮਾ ਅਤੇ ਭਵਿੱਖ ਨਿਧੀ ਵੀ ਕੱਟਿਆ ਜਾਵੇ ਅਤੇ ਇਸ ਰੋਸ ਪ੍ਰਦਰਸ਼ਨ ਨੂੰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਆਗੂਆਂ ਜਰਨਜੀਤ ਸਿੰਘ ਅਤੇ ਅਸ਼ਵਨੀ ਅਵਸਥੀ ਨੇ ਵੀ ਵਿਸ਼ੇਸ਼ ਤੌਰ ਉੱਤੇ ਸੰਬੋਧਨ ਕੀਤਾ ਅਤੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ









Users Today : 4
Users Yesterday : 25
Users Last 7 days : 409