ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਮਹਿਲ ਕਲਾਂ ਦੇ ਪਿੰਡ ਸਹੌਰ ’ਚ ਚੋਰਾਂ ਦਾ ਕਹਿਰ, 18 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ

ਮਹਿਲ ਕਲਾਂ ਦੇ ਪਿੰਡ ਸਹੌਰ ’ਚ ਚੋਰਾਂ ਦਾ ਕਹਿਰ, 18 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ

ਬੇਅੰਤ ਬਰਨਾਲਾ
ਪਿੰਡ ਸਹੌਰ ਵਿਖੇ ਚੋਰੀ ਹੋਈਆਂ ਕੇਬਲਾਂ ਵਾਲੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਅਤੇ ਰੋਸ ਪ੍ਰਗਟ ਕਰਦੇ ਹੋਏ ਪਿੰਡ ਦੇ ਪੀੜਤ ਕਿਸਾਨ।)

ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਆਉਂਦੇ ਪਿੰਡ ਸਹੌਰ ਵਿਖੇ ਚੋਰਾਂ ਵੱਲੋਂ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਸ ਨੇ ਪੂਰੇ ਇਲਾਕੇ ਦੇ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ ਅਤੇ ਬੀਤੀ ਰਾਤ ਚੋਰਾਂ ਨੇ ਬੇਖੌਫ਼ ਹੋ ਕੇ ਇੱਕੋ ਰਾਤ ਵਿੱਚ ਅਠਾਰਾਂ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਤੋਂ ਸੈਂਕੜੇ ਫੁੱਟ ਲੰਬੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਹਨ ਜਿਸ ਕਾਰਨ ਸਵੇਰ ਵੇਲੇ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਮੋਟਰਾਂ ਦੀਆਂ ਕੋਠੀਆਂ ਵਿੱਚੋਂ ਕੇਬਲਾਂ ਗਾਇਬ ਮਿਲੀਆਂ ਅਤੇ ਇਹ ਦ੍ਰਿਸ਼ ਦੇਖਦਿਆਂ ਹੀ ਕਿਸਾਨਾਂ ਦੇ ਹੋਸ਼ ਉੱਡ ਗਏ ਕਿਉਂਕਿ ਪਿੰਡ ਵਿੱਚ ਪਿਛਲੇ ਲਗਭਗ ਦੋ ਸਾਲਾਂ ਤੋਂ ਇਸ ਤਰ੍ਹਾਂ ਦੀਆਂ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ ਜਿਸ ਕਾਰਨ ਕਿਸਾਨਾਂ ਵਿੱਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸਰਕਲ ਮਹਿਲ ਕਲਾਂ ਦੇ ਪ੍ਰਧਾਨ ਸਰਬਜੀਤ ਸਿੰਘ ਸਹੌਰ ਨੇ ਦੱਸਿਆ ਕਿ ਚੋਰਾਂ ਨੇ ਹਨੇਰੇ ਦਾ ਫਾਇਦਾ ਉਠਾਉਂਦਿਆਂ ਬੇਖੌਫ਼ ਹੋ ਕੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਨੂੰ ਨਿਸ਼ਾਨਾ ਬਣਾਇਆ ਹੈ ਅਤੇ ਉਨ੍ਹਾਂ ਨੇ ਵਿਸਥਾਰ ਨਾਲ ਦੱਸਿਆ ਕਿ ਦਲੀਪ ਸਿੰਘ ਦੀ ਮੋਟਰ ਤੋਂ ਤਹਿੰਹ ਫੁੱਟ, ਬਹਾਦਰ ਸਿੰਘ ਤੋਂ ਪੈਂਤ੍ਹੀ ਫੁੱਟ, ਕੁਲਦੀਪ ਸਿੰਘ ਤੋਂ ਚਾਲੀ ਫੁੱਟ, ਭੁਪਿੰਦਰ ਸਿੰਘ ਤੋਂ ਚਾਲੀ ਫੁੱਟ, ਹਰਜੀਤ ਸਿੰਘ ਤੋਂ ਪੈਂਤੀ ਫੁੱਟ, ਮੇਜਰ ਸਿੰਘ ਤੋਂ ਪੰਜਾਹ ਫੁੱਟ, ਵਰਿਆਮ ਸਿੰਘ ਤੋਂ ਚਾਲੀ ਫੁੱਟ ਅਤੇ ਬਿੰਦਰ ਸਿੰਘ ਤੋਂ ਚਾਲੀ ਫੁੱਟ ਕੇਬਲ ਚੋਰੀ ਕੀਤੀ ਗਈ ਹੈ ਇਸੇ ਤਰ੍ਹਾਂ ਹੀ ਬਹਾਦਰ ਸਿੰਘ ਦੀ ਇੱਕ ਹੋਰ ਮੋਟਰ ਤੋਂ ਪੈਂਤੀ ਫੁੱਟ, ਸਰਬਜੀਤ ਸਿੰਘ ਤੋਂ ਚਾਲੀ ਫੁੱਟ, ਭਗਵੰਤ ਸਿੰਘ ਤੋਂ ਤਹਿੰਹ ਫੁੱਟ, ਜਗਤਾਰ ਸਿੰਘ ਤੋਂ ਤਹਿੰਹ ਫੁੱਟ, ਗੁਰਜੰਟ ਸਿੰਘ ਤੋਂ ਤਹਿੰਹ ਫੁੱਟ, ਅਜਮੇਰ ਸਿੰਘ ਤੋਂ ਪੈਂਤੀ ਫੁੱਟ, ਗੁਰਚਰਨ ਸਿੰਘ ਤੋਂ ਪੈਂਤ੍ਹੀ ਫੁੱਟ, ਤਰਸੇਮ ਚੰਦ ਤੋਂ ਤਹਿੰਹ ਫੁੱਟ ਅਤੇ ਦਰਬਾਰਾ ਸਿੰਘ ਦੀ ਮੋਟਰ ਤੋਂ ਵੀ ਪੈਂਤੀ ਫੁੱਟ ਕੇਬਲ ਚੋਰੀ ਕਰ ਲਈ ਗਈ ਹੈ ਅਤੇ ਇਸ ਚੋਰੀ ਦਾ ਖੁਲਾਸਾ ਸਵੇਰ ਦੇ ਸਮੇਂ ਉਸ ਵੇਲੇ ਹੋਇਆ ਜਦੋਂ ਕਿਸਾਨ ਆਪਣੇ ਪਸ਼ੂਆਂ ਲਈ ਹਰਾ ਚਾਰਾ ਲੈਣ ਅਤੇ ਆਪੋ ਆਪਣੀਆਂ ਫ਼ਸਲਾਂ ਦੀ ਦੇਖਭਾਲ ਕਰਨ ਲਈ ਖੇਤਾਂ ਵੱਲ ਗਏ ਸਨ ਅਤੇ ਜਦੋਂ ਉਨ੍ਹਾਂ ਨੇ ਮੋਟਰਾਂ ਦੀਆਂ ਕੋਠੀਆਂ ਵੱਲ ਦੇਖਿਆ ਤਾਂ ਉੱਥੋਂ ਕੇਬਲਾਂ ਵੱਢੀਆਂ ਹੋਈਆਂ ਸਨ ਜਿਸ ਤੋਂ ਬਾਅਦ ਪਿੰਡ ਵਿੱਚ ਅੱਗ ਵਾਂਗ ਖ਼ਬਰ ਫੈਲ ਗਈ ਅਤੇ ਸਾਰੇ ਕਿਸਾਨ ਮੌਕੇ ’ਤੇ ਇਕੱਠੇ ਹੋ ਗਏ ਜਿਨ੍ਹਾਂ ਨੇ ਦੱਸਿਆ ਕਿ ਪਿੰਡ ਦੇ ਖੇਤ ਆਬਾਦੀ ਅਤੇ ਪਿੰਡ ਤੋਂ ਕਾਫੀ ਦੂਰ ਸਥਿਤ ਹਨ ਜਿਸ ਦਾ ਫਾਇਦਾ ਚੋਰ ਅਕਸਰ ਰਾਤ ਦੇ ਹਨੇਰੇ ਵਿੱਚ ਉਠਾਉਂਦੇ ਹਨ ਅਤੇ ਇਨ੍ਹਾਂ ਕੇਬਲਾਂ ਦੇ ਚੋਰੀ ਹੋ ਜਾਣ ਕਾਰਨ ਕਿਸਾਨਾਂ ਨੂੰ ਜਿੱਥੇ ਆਰਥਿਕ ਤੌਰ ਉੱਤੇ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਹੀ ਮੋਟਰਾਂ ਬੰਦ ਹੋਣ ਦੇ ਕਾਰਨ ਉਨ੍ਹਾਂ ਦੀਆਂ ਖੜ੍ਹੀਆਂ ਫ਼ਸਲਾਂ ਦੀ ਸਿੰਚਾਈ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਕਿਉਂਕਿ ਮੌਜੂਦਾ ਸਮੇਂ ਵਿੱਚ ਫ਼ਸਲਾਂ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੁੰਦੀ ਹੈ ਅਤੇ ਇਸ ਤਰ੍ਹਾਂ ਮੋਟਰਾਂ ਦਾ ਬੰਦ ਹੋਣਾ ਕਿਸਾਨਾਂ ਲਈ ਮਾਰੂ ਸਾਬਤ ਹੋ ਰਿਹਾ ਹੈ ਜਿਸ ਦੇ ਚਲਦਿਆਂ ਕਿਸਾਨ ਆਗੂ ਸਰਬਜੀਤ ਸਿੰਘ ਸਹੌਰ ਨੇ ਪੁਲਿਸ ਪ੍ਰਸ਼ਾਸਨ ਕੋਲ ਜ਼ੋਰਦਾਰ ਮੰਗ ਕੀਤੀ ਹੈ ਕਿ ਖੇਤਾਂ ਅਤੇ ਪਿੰਡਾਂ ਦੇ ਆਲੇ ਦੁਆਲੇ ਰਾਤ ਦੀ ਗਸ਼ਤ ਨੂੰ ਪੂਰੀ ਤਰ੍ਹਾਂ ਤੇਜ਼ ਕੀਤਾ ਜਾਵੇ ਤਾਂ ਜੋ ਅਜਿਹੇ ਮਾੜੇ ਅਨਸਰਾਂ ਉੱਤੇ ਨਕੇਲ ਕੱਸੀ ਜਾ ਸਕੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਇਨ੍ਹਾਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜੋ ਲੋਕ ਚੋਰੀ ਦਾ ਇਹ ਸਾਮਾਨ ਖਰੀਦਦੇ ਹਨ ਜਾਂ ਅੱਗੇ ਵੇਚਣ ਦਾ ਧੰਦਾ ਕਰਦੇ ਹਨ ਉਨ੍ਹਾਂ ਵਿਰੁੱਧ ਵੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਇਸ ਨਾਜੁਕ ਧੰਦੇ ਨੂੰ ਪੂਰੀ ਤਰ੍ਹਾਂ ਠੱਲ੍ਹ ਪਾਈ ਜਾ ਸਕੇ ਅਤੇ ਇਸ ਦੇ ਨਾਲ ਹੀ ਕਿਸਾਨ ਆਗੂ ਨੇ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਪਿੰਡ ਦੇ ਮੁੱਖ ਰਸਤਿਆਂ, ਆਉਣ ਜਾਣ ਵਾਲੇ ਮਾਰਗਾਂ ਅਤੇ ਗਲੀਆਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਲਈ ਸਰਕਾਰ ਵੱਲੋਂ ਵਿਸ਼ੇਸ਼ ਫੰਡ ਜਾਰੀ ਕੀਤੇ ਜਾਣ ਤਾਂ ਜੋ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਾਹਨ ਦੀ ਆਵਾਜਾਈ ਉੱਤੇ ਤਿੱਖੀ ਨਜ਼ਰ ਰੱਖੀ ਜਾ ਸਕੇ ਅਤੇ ਇਸ ਪੂਰੀ ਘਟਨਾ ਦੀ ਸੂਚਨਾ ਤੁਰੰਤ ਸਥਾਨਕ ਥਾਣਾ ਠੁੱਲੀਵਾਲ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਕਿਸਾਨ ਆਗੂ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਦੋਸ਼ੀ ਕਾਬੂ ਨਾ ਕੀਤੇ ਗਏ ਤਾਂ ਉਨ੍ਹਾਂ ਨੂੰ ਮਜ਼ਬੂਰਨ ਸੰਘਰਸ਼ ਦਾ ਰਾਹ ਅਪਣਾਉਣਾ ਪਵੇਗਾ ਜਦਕਿ ਦੂਜੇ ਪਾਸੇ ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਥਾਣਾ ਠੁੱਲੀਵਾਲ ਦੇ ਤਫ਼ਤੀਸ਼ੀ ਅਫ਼ਸਰ ਏਐਸਆਈ ਗੁਰਨਾਮ ਸਿੰਘ ਚੌਹਾਨਕੇ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਅਤੇ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਨੇੜਲੇ ਇਲਾਕਿਆਂ ਦੇ ਸ਼ੱਕੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਜਲਦੀ ਤੋਂ ਜਲਦੀ ਚੋਰਾਂ ਦਾ ਸੁਰਾਗ ਲੱਭ ਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 1 7
Users Today : 4
Users Yesterday : 25
Users Last 7 days : 409

ਰਾਸ਼ੀਫਲ

error: Content is protected !!