ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਰਹੱਦ ‘ਤੇ ਦੋ ਘੁਸਪੈਠੀਏ ਢੇਰ

ਸਰਹੱਦ ‘ਤੇ ਦੋ ਘੁਸਪੈਠੀਏ ਢੇਰ

ਬਰਨਾਲਾ ਬਿਊਰੋ
ਸਰਹੱਦ ‘ਤੇ ਦੋ ਘੁਸਪੈਠੀਏ ਢੇਰ

 ਭਾਰਤ ਅਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਉੱਤੇ ਤਾਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਦੇਸ਼ ਵਿਰੋਧੀ ਅਨਸਰਾਂ ਦੀਆਂ ਨਾਪਾਕ ਹਰਕਤਾਂ ਨੂੰ ਮਿੱਟੀ ਵਿੱਚ ਮਿਲਾਉਂਦਿਆਂ ਤਰਨਤਾਰਨ ਜ਼ਿਲ੍ਹੇ ਦੇ ਖੇਮਕਰਨ ਸੈਕਟਰ ਵਿੱਚ ਸਰਹੱਦੀ ਪਿੰਡ ਰਾਜੋਕੇ ਨੇੜੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਦੋ ਪਾਕਿਸਤਾਨੀ ਘੁਸਪੈਠੀਆਂ ਨੂੰ ਗੋਲੀਬਾਰੀ ਦੌਰਾਨ ਮੌਕੇ ਉੱਤੇ ਹੀ ਢੇਰ ਕਰ ਦਿੱਤਾ ਹੈ ਜਦਕਿ ਪ੍ਰਾਪਤ ਜਾਣਕਾਰੀ ਅਨੁਸਾਰ ਜ਼ੀਰੋ ਲਾਈਨ ਨੇੜੇ ਤਾਇਨਾਤ ਜਵਾਨਾਂ ਨੇ ਰਾਤ ਦੇ ਸਮੇਂ ਦੋ ਸ਼ੱਕੀ ਵਿਅਕਤੀਆਂ ਦੀ ਹਿਲਜੁਲ ਦੇਖੀ ਜੋ ਪਾਕਿਸਤਾਨ ਵਾਲੇ ਪਾਸਿਓਂ ਭਾਰਤੀ ਸੀਮਾ ਅੰਦਰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਮੌਕੇ ਉੱਤੇ ਮੌਜੂਦ ਜਵਾਨਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਉਨ੍ਹਾਂ ਨੂੰ ਰੁਕਣ ਅਤੇ ਵਾਪਸ ਜਾਣ ਦੀ ਸਖ਼ਤ ਚੇਤਾਵਨੀ ਦਿੱਤੀ ਪਰ ਜਵਾਨਾਂ ਵੱਲੋਂ ਦਿੱਤੀ ਗਈ ਚੇਤਾਵਨੀ ਨੂੰ ਅਣਦੇਖਾ ਕਰਦਿਆਂ ਦੋਵੇਂ ਘੁਸਪੈਠੀਏ ਲਗਾਤਾਰ ਭਾਰਤੀ ਸਰਹੱਦ ਵੱਲ ਵਧਦੇ ਰਹੇ ਅਤੇ ਸੁਰੱਖਿਆ ਲਈ ਖ਼ਤਰਾ ਦੇਖਦਿਆਂ ਸੁਰੱਖਿਆ ਬਲ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ ਗਈ ਜਿਸ ਵਿੱਚ ਦੋਵੇਂ ਘੁਸਪੈਠੀਏ ਮਾਰੇ ਗਏ ਅਤੇ ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ ਜਦਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉੱਚ ਅਧਿਕਾਰੀ ਅਤੇ ਸਥਾਨਕ ਪੁਲਿਸ ਪ੍ਰਸ਼ਾਸਨ ਮੌਕੇ ਉੱਤੇ ਪਹੁੰਚ ਗਏ ਅਤੇ ਪੂਰੇ ਸਰਹੱਦੀ ਖ਼ਤਰੇ ਵਾਲੇ ਇਲਾਕੇ ਵਿੱਚ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਦੇ ਨਾਲ ਕੋਈ ਹੋਰ ਸਾਥੀ ਵੀ ਸਰਹੱਦ ਪਾਰ ਤੋਂ ਆਇਆ ਸੀ ਜਾਂ ਨਹੀਂ ਜਦਕਿ ਹਾਲਾਂਕਿ ਮੁੱਢਲੀ ਜਾਂਚ ਵਿੱਚ ਇਹ ਸਾਫ਼ ਹੋ ਗਿਆ ਹੈ ਕਿ ਇਹ ਦੋਵੇਂ ਮਾਰੇ ਗਏ ਵਿਅਕਤੀ ਪਾਕਿਸਤਾਨੀ ਨਾਗਰਿਕ ਸਨ ਪਰ ਉਨ੍ਹਾਂ ਕੋਲੋਂ ਬਰਾਮਦਗੀ ਅਤੇ ਪਛਾਣ ਬਾਰੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਇਸ ਗੱਲ ਦਾ ਵੀ ਪਤਾ ਲਗਾ ਰਹੀਆਂ ਹਨ ਕਿ ਭਾਰਤ ਵਾਲੇ ਪਾਸੇ ਇਹ ਕਿਸ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦਾ ਮੁੱਖ ਮਕਸਦ ਕੀ ਸੀ ਜਦਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦਾਂ ਉੱਤੇ ਨਿਗਰਾਨੀ ਹੋਰ ਤਿੱਖੀ ਕਰ ਦਿੱਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਵੀ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਪੰਜਾਬ ਸਰਕਾਰ ਵੱਲੋਂ ਤਿੰਨ ਪੀ ਪੀ ਐੱਸ ਅਫ਼ਸਰਾਂ ਦੇ ਤਬਾਦਲੇ

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 1 2 6
Users Today : 13
Users Yesterday : 25
Users Last 7 days : 309

ਰਾਸ਼ੀਫਲ

error: Content is protected !!