ਬਰਨਾਲਾ ਜ਼ਿਲ੍ਹੇ ਦਾ ਪਹਿਲਾ ਪ੍ਰੈਸ ਕਲੱਬ ਹੋਣ ਦਾ ਮਾਣ ਮਿਲਣ ਦਾ ਸਰਪ੍ਰਸਤ ਵਿਨੋਦ ਕਲਸੀ ਨੇ ਕੀਤਾ ਦਾਅਵਾ
ਪ੍ਰੈਸ ਕਲੱਬ (ਰਜਿ.) ਭਦੌੜ ਨੂੰ ਕੇਂਦਰ ਸਰਕਾਰ ਤੋਂ ਮਾਨਤਾ ਮਿਲਣ ਦੀ ਖੁਸ਼ੀ ਵਿੱਚ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਕੇਕ ਕੱਟ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ਮੈਂਬਰਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਇਸ ਪ੍ਰਾਪਤੀ ’ਤੇ ਵਧਾਈ ਦਿੱਤੀ।
ਇਸ ਮੌਕੇ ਕਲੱਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ

ਪ੍ਰੈਸ ਕਲੱਬ ਭਦੌੜ ਨੂੰ ਪਹਿਲਾਂ ਪੰਜਾਬ ਸਰਕਾਰ ਤੋਂ ਮਾਨਤਾ ਮਿਲ ਚੁੱਕੀ ਹੈ ਅਤੇ ਹੁਣ ਕੇਂਦਰ ਸਰਕਾਰ ਤੋਂ ਵੀ ਮਾਨਤਾ ਪ੍ਰਾਪਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਲੱਬ ਦੀਆਂ ਲਗਾਤਾਰ ਸਰਗਰਮੀਆਂ ਅਤੇ ਕਾਰਜਾਂ ਨੂੰ ਦੇਖਦਿਆਂ ਇਹ ਪ੍ਰਾਪਤੀ ਹਾਸਲ ਹੋਈ ਹੈ। ਉਨ੍ਹਾਂ ਅਨੁਸਾਰ ਕਲੱਬ ਨੂੰ ਪੰਜਾਬ ਸਰਕਾਰ ਵੱਲੋਂ ਲਗਭਗ ਇੱਕ ਮਹੀਨੇ ਵਿੱਚ ਮਾਨਤਾ ਮਿਲੀ ਸੀ, ਜਦਕਿ ਇਸ ਤੋਂ ਕਰੀਬ ਦੋ ਮਹੀਨਿਆਂ ਬਾਅਦ ਕੇਂਦਰ ਸਰਕਾਰ ਤੋਂ ਵੀ ਮਾਨਤਾ ਮਿਲ ਗਈ।

ਇਸ ਮੌਕੇ ਕਲੱਬ ਦੇ ਸਰਪ੍ਰਸਤ ਵਿਨੋਦ ਕਲਸੀ ਨੇ ਸਮੂਹ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਲੱਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰੈਸ ਕਲੱਬ ਰਜਿ. ਭਦੌੜ ਬਰਨਾਲਾ ਜ਼ਿਲ੍ਹੇ ਦਾ ਪਹਿਲਾ ਪ੍ਰੈਸ ਕਲੱਬ ਹੈ, ਜਿਸ ਨੂੰ ਕੇਂਦਰ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਈ ਹੈ।
ਇਸ ਮੌਕੇ ਕਲੱਬ ਦੇ ਸਰਪ੍ਰਸਤ ਵਿਨੋਦ ਕਲਸੀ, ਪ੍ਰਧਾਨ ਗੁਰਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਪਲਾਹਾ, ਮੀਤ ਪ੍ਰਧਾਨ ਜਤਿੰਦਰ ਗਰਗ, ਜਨਰਲ ਸਕੱਤਰ ਸ਼ਸ਼ੀ ਕਾਂਤ ਕਸ਼ਿਅਪ, ਖ਼ਜ਼ਾਨਚੀ ਰਮਨੀਕ ਬੱਤਾ, ਪ੍ਰੈੱਸ ਸਕੱਤਰ ਰਜਿੰਦਰ ਸਿੰਘ , ਐਗਜੈਕਟਿਵ ਮੈਂਬਰ ਸੁਖਵਿੰਦਰ ਸਿੰਘ ਸਿੱਧੂ, ਨਿਰਮਲ ਸਿੰਘ ਝਿੰਜਰ, ਰਵਿੰਦਰ ਰਵੀ ਬੈਂਸ,ਗੁਰਵਿੰਦਰ ਸਿੰਘ ਗੱਗਾ ਤੇ ਤੇਜਿੰਦਰ ਸ਼ਰਮਾ ਸਮੇਤ ਹੋਰ ਮੈਂਬਰ ਹਾਜ਼ਰ ਸਨ।









Users Today : 134
Users Yesterday : 100
Users Last 7 days : 729