ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਭਦੌੜ ਦੀ ਪੁਲਿਸ ਨੇ ਸੰਘਣੀ ਆਬਾਦੀ ਵਿੱਚ ਇੱਕ ਘਰ ’ਤੇ ਛਾਪੇਮਾਰੀ ਕਰਕੇ 20 ਲੀਟਰ ਲਾਹਣ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਮੁਖ਼ਬਰ ਤੋਂ ਪੱਕੀ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਰਿਹਾਇਸ਼ੀ ਇਲਾਕੇ ਵਿੱਚ ਗ਼ੈਰ-ਕਾਨੂੰਨੀ ਢੰਗ ਨਾਲ ਲਾਹਣ ਤਿਆਰ ਕਰ ਰੱਖੀ ਬੈਠਾ ਹੈ। ਸੂਚਨਾ ਦੇ ਆਧਾਰ ’ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਹਰਕਤ ਵਿੱਚ ਆਉਂਦਿਆਂ ਭਦੌੜ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿੱਚ ਸਥਿਤ ਲਾਲ ਚੰਦ ਪੁੱਤਰ ਭਗਵਾਨ ਦਾਸ ਦੇ ਘਰ ਅਚਾਨਕ ਛਾਪੇਮਾਰੀ ਕੀਤੀ ਗਈ। ਤਲਾਸ਼ੀ ਦੌਰਾਨ ਘਰ ਅੰਦਰੋਂ 20 ਲੀਟਰ ਲਾਹਣ ਬਰਾਮਦ ਹੋਈ।
ਥਾਣਾ ਮੁਖੀ ਨੇ ਦੱਸਿਆ ਕਿ ਇਸ ਸਬੰਧੀ ਲਾਲ ਚੰਦ ਜੋ ਕਿ ਕੈਨੇਡਾ ਦਾ ਸਿਟੀਜਨ ਹੈ ਖਿਲਾਫ਼ ਥਾਣਾ ਭਦੌੜ ਵਿਖੇ ਆਬਕਾਰੀ ਐਕਟ ਦੀ ਧਾਰਾ 61 EX ਅਧੀਨ ਮੁਕੱਦਮਾ ਨੰਬਰ 84, ਮਿਤੀ 27-10-2026 ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
ਫੋਟੋ ਕੈਪਸ਼ਨ: ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਭਦੌੜ ਮੁਖੀ ਅਮਰੀਕ ਸਿੰਘ ਗਰੇਵਾਲ।









Users Today : 28
Users Yesterday : 64
Users Last 7 days : 238