Home » ਪ੍ਰਮੁੱਖ ਖ਼ਬਰਾਂ » ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ

ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ

ਭਦੌੜ ਵਿਖੇ 77ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ: ਨਗਰ ਕੌਂਸਲ ਪ੍ਰਧਾਨ ਮਨੀਸ਼ ਗਰਗ ਨੇ ਲਹਿਰਾਇਆ ਤਿਰੰਗਾ
[responsivevoice_button voice="Hindi Male"]


ਦੇਸ਼ ਦੇ 77ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਸੋਮਵਾਰ ਨੂੰ ਨਗਰ ਕੌਂਸਲ ਭਦੌੜ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਗਰਗ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਤਿਰੰਗਾ ਲਹਿਰਾਉਣ ਉਪਰੰਤ ਸਾਰਿਆਂ ਨੇ ਰਾਸ਼ਟਰੀ ਗੀਤ ਗਾਇਆ ਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਦਾ ਪ੍ਰਣ ਲਿਆ।              ਸਮਾਗਮ ਦੌਰਾਨ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮਨੀਸ਼ ਗਰਗ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਤੇ ਸੰਵਿਧਾਨ ਨਿਰਮਾਤਾ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਆਪਣੇ ਲੋਕਤੰਤਰੀ ਮੁੱਲਾਂ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਦੀ ਯਾਦ ਦਿਵਾਉਂਦਾ ਹੈ।

ਉਨ੍ਹਾਂ ਨੇ ਭਦੌੜ ਦੇ ਵਿਕਾਸ ਤੇ ਸ਼ਹਿਰ ਦੀ ਸੁੰਦਰਤਾ ਲਈ ਕੌਂਸਲ ਵਲੋਂ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਤੇ ਮੀਤ ਪ੍ਰਧਾਨ ਅਸ਼ੋਕ ਰਾਮ ਨੇ ਵੀ ਸੰਬੋਧਨ ਕੀਤਾ ਤੇ ਗਣਤੰਤਰ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਸਮਾਗਮ ’ਚ ਕੌਂਸਲਰ ਨਾਹਰ ਸਿੰਘ ਔਲਖ, ਕੌਂਸਲਰ ਸੁਖਚਰਨ ਸਿੰਘ, ਕੌਂਸਲਰ ਵਕੀਲ ਸਿੰਘ, ਕੌਂਸਲਰ ਗੁਰਪਾਲ ਸਿੰਘ ਤੇ ਕੌਂਸਲਰ ਬਲਵੀਰ ਸਿੰਘ ਨੇ ਸ਼ਿਰਕਤ ਕਰਕੇ ਦੇਸ਼ ਦੇ ਸੰਵਿਧਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਪ੍ਰਧਾਨ ਮਨੀਸ਼ ਗਰਗ ਦਾ ਭਦੌੜ ਵਾਸੀਆਂ ਲਈ ਵਿਸ਼ੇਸ਼ ਸੰਦੇਸ਼

ਮੁਨੀਸ਼ ਗਰਗ ਪ੍ਰਧਾਨ ਨਗਰ ਕੌਂਸਲ ਭਦੌੜ



ਗਣਤੰਤਰ ਦਿਵਸ ਦੇ ਇਸ ਪਵਿੱਤਰ ਦਿਹਾੜੇ ‘ਤੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਗਰਗ ਨੇ ਸਮੂਹ ਨਗਰ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ। ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਇਕ ਆਜ਼ਾਦ ਤੇ ਲੋਕਤੰਤਰੀ ਦੇਸ਼ ਦੇ ਵਾਸੀ ਹਾਂ। ਪ੍ਰਧਾਨ ਗਰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੰਵਿਧਾਨ ਸਾਨੂੰ ਜਿਥੇ ਵਧੇਰੇ ਅਧਿਕਾਰ ਦਿੰਦਾ ਹੈ। ਉੱਥੇ ਹੀ ਸਾਡੇ ਕੁਝ ਫ਼ਰਜ਼ ਵੀ ਤੈਅ ਕਰਦਾ ਹੈ। ਉਨ੍ਹਾਂ ਭਦੌੜ ਵਾਸੀਆਂ ਨੂੰ ਅਪੀਲ ਕੀਤੀ ਕਿ ਅਸੀਂ ਸਾਰੇ ਰਲ-ਮਿਲ ਕੇ ਸ਼ਹਿਰ ਦੀ ਤਰੱਕੀ, ਸਾਫ਼-ਸਫ਼ਾਈ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਅਹਿਦ ਲਈਏ ਤਾਂ ਜੋ ਅਸੀਂ ਆਪਣੇ ਦੇਸ਼ ਦੇ ਲੋਕਤੰਤਰ ਨੂੰ ਹੇਠਲੇ ਪੱਧਰ ਤਕ ਮਜ਼ਬੂਤ ਕਰ ਸਕੀਏ। ਉਨ੍ਹਾਂ ਕਿਹਾ ਕਿ ਸਹੀ ਮਾਇਨਿਆਂ ’ਚ ਗਣਤੰਤਰ ਦਿਵਸ ਦੀ ਸਾਰਥਕਤਾ ਤਦ ਹੀ ਹੈ। ਜੇਕਰ ਅਸੀਂ ਇਕ ਜ਼ਿੰਮੇਵਾਰ ਨਾਗਰਿਕ ਬਣ ਕੇ ਆਪਣੇ ਸ਼ਹਿਰ ਤੇ ਦੇਸ਼ ਦੇ ਵਿਕਾਸ ’ਚ ਆਪਣਾ ਨਿਰਸਵਾਰਥ ਯੋਗਦਾਨ ਪਾਈਏ।

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 2
Users Today : 1
Users Yesterday : 6
Users Last 7 days : 45

ਰਾਸ਼ੀਫਲ