Home » ਪ੍ਰਮੁੱਖ ਖ਼ਬਰਾਂ » ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਇਕੋ ਛੱਤ ਹੇਠ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਣਾਏ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਹਨ।
ਬਰਨਾਲਾ ’ਚ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਦਾ 7ਵਾਂ ਦਿਨ: ਸਰਕਾਰ ਦੀ ਲੰਮੀ ਚੁੱਪ ਨੇ ਜਨਤਾ ਤੇ ਮੁਲਾਜ਼ਮਾਂ ਨੂੰ ਕੀਤਾ ਬੇਹਾਲ!
[responsivevoice_button voice="Hindi Male"]

ਬੇਅੰਤ ਬਰਨਾਲਾ

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਇੱਕੋ ਛੱਤ ਹੇਠ ਪ੍ਰਸ਼ਾਸਨਿਕ ਸੇਵਾਵਾਂ ਦੇਣ ਦੇ ਦਾਅਵੇ ਨਾਲ ਖੋਲ੍ਹੇ ਗਏ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ 7 ਦਿਨਾਂ ਤੋਂ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਹਨ। 27 ਮਈ ਤੋਂ ਸ਼ੁਰੂ ਹੋਏ ਇਸ ਸੰਘਰਸ਼ ਕਾਰਨ ਬਰਨਾਲਾ ਜ਼ਿਲ੍ਹੇ ਦੇ ਬਰਨਾਲਾ, ਤਪਾ, ਮਹਿਲ ਕਲਾਂ, ਭਦੌੜ ਅਤੇ ਸ਼ਹਿਣਾ ਸਮੇਤ ਸਾਰੇ 14 ਸੇਵਾ ਕੇਂਦਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਪਿਆ ਹੈ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਵਾਈਸ ਪ੍ਰਧਾਨ ਬੇਅੰਤ ਸਿੰਘ ਤੇ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਸੈਂਬਰ ਸਿੰਘ, ਖਜਾਨਚੀ ਜਗਸੀਰ ਸਿੰਘ, ਸਲਾਹਕਾਰ ਲਵਪ੍ਰੀਤ ਸਿੰਘ, ਚਰਨਜੀਤ ਸਿੰਘ, ਜਗਦੀਪ ਸਿੰਘ, ਮਨਜੀਤ ਸਿੰਘ, ਗੁਰਵਿੰਦਰ ਕੌਰ, ਸੰਦੀਪ ਕੌਰ, ਪੂਨਮ ਰਾਣੀ ਨੇ ਦੱਸਿਆ ਕਿ ਉਹ 10 ਸਾਲਾਂ ਤੋਂ ਸੇਵਾ ਕੇਂਦਰਾਂ ’ਚ ਕੰਮ ਕਰ ਰਹੇ ਹਨ। ਪਰ ਮਹਿੰਗਾਈ ਦੇ ਇਸ ਦੌਰ ’ਚ ਉਨ੍ਹਾਂ ਨੂੰ ਮਿਲ ਰਹੀਆਂ ਤਨਖਾਹਾਂ ਨਾ-ਮਾਤਰ ਹਨ। ਠੇਕੇਦਾਰੀ ਸਿਸਟਮ ਕਾਰਨ ਉਨ੍ਹਾਂ ਦੀ ਨੌਕਰੀ ਅਸੁਰੱਖਿਅਤ ਬਣੀ ਹੋਈ ਹੈ ਤੇ ਲਗਾਤਾਰ ਟਾਰਗੇਟਾਂ ਦਾ ਦਬਾਅ ਉਨ੍ਹਾਂ ਨੂੰ ਮਾਨਸਿਕ ਤਣਾਅ ਵੱਲ ਧੱਕ ਰਿਹਾ ਹੈ। ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਤਨਖਾਹਾਂ ’ਚ ਵਾਧਾ, ਨੌਕਰੀਆਂ ਰੈਗੂਲਰ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ, ਸਮਾਨ ਹੱਕ ਤੇ ਸਤਿਕਾਰ ਦੇਣ ਤੇ ਤੈਅ ਸਮੇਂ ਅਨੁਸਾਰ ਡਿਊਟੀ ਲੈਣ ਵਰਗੀਆਂ ਮੰਗਾਂ ਰੱਖੀਆਂ ਹਨ। ਪਰ ਹੜਤਾਲ ਦੇ ਛੇ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਜਾਂ ਸੰਬੰਧਿਤ ਵਿਭਾਗ ਵਲੋਂ ਕੋਈ ਢੁੱਕਵੀਂ ਗੱਲਬਾਤ ਨਾ ਹੋਣ ਕਾਰਨ ਮੁਲਾਜ਼ਮਾਂ ’ਚ ਰੋਸ ਵੱਧਦਾ ਜਾ ਰਿਹਾ ਹੈ। ਰਾਜਨੀਤਿਕ ਤੌਰ ’ਤੇ ਵੀ ਇਹ ਮਾਮਲਾ ਸਰਕਾਰ ਲਈ ਚੁਣੌਤੀ ਬਣਦਾ ਨਜ਼ਰ ਆ ਰਿਹਾ ਹੈ। ਇਕ ਪਾਸੇ ਸਰਕਾਰ ਰੁਜ਼ਗਾਰ ਤੇ ਕਰਮਚਾਰੀ ਭਲਾਈ ਦੇ ਦਾਅਵੇ ਕਰ ਰਹੀ ਹੈ। ਜਦਕਿ ਦੂਜੇ ਪਾਸੇ ਸੇਵਾ ਕੇਂਦਰਾਂ ਦੇ ਮੁਲਾਜ਼ਮ ਆਪਣੀਆਂ ਬੁਨਿਆਦੀ ਮੰਗਾਂ ਲਈ ਸੜਕਾਂ ’ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਹੜਤਾਲ ਕਾਰਨ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਤੇ ਹੋਰ ਜ਼ਰੂਰੀ ਸਰਕਾਰੀ ਸੇਵਾਵਾਂ ਲੈਣ ਆਏ ਲੋਕ ਨਿਰਾਸ਼ ਹੋ ਕੇ ਵਾਪਸ ਮੁੜ ਰਹੇ ਹਨ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਉਕਤ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਚੁੱਪੀ ਕਰਮਚਾਰੀਆਂ ਤੇ ਆਮ ਲੋਕਾਂ ਲਈ ਨੁਕਸਾਨਦੇਹ ਸਾਬਤ ਹੋ ਰਹੀ ਹੈ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਦੀ ਹੈ ਜਾਂ ਫਿਰ ਇਹ ਸੰਘਰਸ਼ ਹੋਰ ਵੱਡੇ ਰੂਪ ’ਚ ਸਾਹਮਣੇ ਆਉਂਦਾ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਆਜ਼ਾਦ ਜੇਤੂ ਕੌਂਸਲਰਾਂ ਦੀ ਸ਼ਮੂਲੀਅਤ ਨਾਲ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ, ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਵਾਗਤ

0 0 votes
Article Rating
Subscribe
Notify of
guest
0 Comments
Oldest
Newest Most Voted