Home » ਬਰਨਾਲਾ » ਮਹਿਲ ਕਲਾਂ ਵਿੱਚ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ, ਸ਼ਹੀਦਾਂ ਦੇ ਪਰਿਵਾਰਾਂ ਅਤੇ ਮਾਣਯੋਗ ਸ਼ਖ਼ਸੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ ਵਿੱਚ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ, ਸ਼ਹੀਦਾਂ ਦੇ ਪਰਿਵਾਰਾਂ ਅਤੇ ਮਾਣਯੋਗ ਸ਼ਖ਼ਸੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ

     ਸਬ-ਡਵੀਜ਼ਨ ਮਹਿਲ ਕਲਾਂ ਦੀ ਅਨਾਜ ਮੰਡੀ ਵਿਖੇ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ 80ਵਾਂ ਆਜ਼ਾਦੀ ਦਿਹਾੜਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੂਰੇ ਜੋਸ਼, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ
ਮਹਿਲ ਕਲਾਂ ਵਿੱਚ 80ਵਾਂ ਆਜ਼ਾਦੀ ਦਿਹਾੜਾ ਧੂਮ-ਧਾਮ ਨਾਲ ਮਨਾਇਆ, ਸ਼ਹੀਦਾਂ ਦੇ ਪਰਿਵਾਰਾਂ ਅਤੇ ਮਾਣਯੋਗ ਸ਼ਖ਼ਸੀਅਤਾਂ ਦਾ ਕੀਤਾ ਵਿਸ਼ੇਸ਼ ਸਨਮਾਨ
[responsivevoice_button voice="Hindi Male"]

ਬਰਨਾਲਾ ਬਿਊਰੋ

         ਸਬ-ਡਵੀਜ਼ਨ ਮਹਿਲ ਕਲਾਂ ਦੀ ਅਨਾਜ ਮੰਡੀ ਵਿਖੇ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ 80ਵਾਂ ਆਜ਼ਾਦੀ ਦਿਹਾੜਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੂਰੇ ਜੋਸ਼, ਦੇਸ਼ ਭਗਤੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਨਾਲ ਬਹੁਤ ਹੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਸ ਪ੍ਰਭਾਵਸ਼ਾਲੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ, ਜਦਕਿ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਨੰਬਰਦਾਰਾਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ। ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਅੱਜ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਲੱਖਾਂ ਦੇਸ਼ ਭਗਤਾਂ ਦੀਆਂ ਮਹਾਨ ਅਤੇ ਅਦੁੱਤੀ ਕੁਰਬਾਨੀਆਂ ਦਾ ਹੀ ਨਤੀਜਾ ਹੈ। ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਣਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ ‘ਤੇ ਚੱਲ ਕੇ ਦੇਸ਼ ਅਤੇ ਪੰਜਾਬ ਦੀ ਤਰੱਕੀ ਲਈ ਕੰਮ ਕਰਨਾ ਸਾਡਾ ਸਭ ਦਾ ਪਰਮ ਧਰਮ ਅਤੇ ਫਰਜ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਸਿਰਫ਼ ਇੱਕ ਰਸਮੀ ਕਾਰਵਾਈ ਨਹੀਂ ਹੈ, ਸਗੋਂ ਉਨ੍ਹਾਂ ਪਰਿਵਾਰਾਂ ਪ੍ਰਤੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਜਿਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਨਿਛਾਵਰ ਕਰ ਦਿੱਤਾ। ਵਿਧਾਇਕ ਪੰਡੋਰੀ ਨੇ ਰਾਜ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ, ਸਿਹਤ, ਰੁਜ਼ਗਾਰ, ਬੁਨਿਆਦੀ ਸਹੂਲਤਾਂ ਅਤੇ ਲੋਕ-ਪੱਖੀ ਪ੍ਰਸ਼ਾਸਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਿੱਖਿਆ ਕੇਂਦਰਾਂ ਵਜੋਂ ਵਿਕਸਤ ਕਰਨ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ, ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਦੇ ਮਾਣ-ਸਨਮਾਨ ਨੂੰ ਹਮੇਸ਼ਾ ਪਹਿਲ ਦਿੱਤੀ ਜਾ ਰਹੀ ਹੈ ਅਤੇ ਇਨ੍ਹਾਂ ਪਰਿਵਾਰਾਂ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਦੀ ਬਦੌਲਤ ਸਾਨੂੰ ਆਜ਼ਾਦ ਫਜ਼ਾ ਵਿੱਚ ਸਾਹ ਲੈਣ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰਾਖੀ ਕਰਨਾ ਅਤੇ ਇਸ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਹਰੇਕ ਨਾਗਰਿਕ ਦਾ ਨੈਤਿਕ ਫਰਜ਼ ਹੈ। ਉਨ੍ਹਾਂ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਪ ਪੁਲਿਸ ਕਪਤਾਨ ਸਤਵਿੰਦਰ ਸਿੰਘ ਵਿਰਕ ਨੇ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਨੌਜਵਾਨਾਂ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਅੱਗੇ ਵਧਣ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨਾਲ ਓਤਪੋਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਕੋਰੀਓਗ੍ਰਾਫੀਆਂ, ਗਿੱਧਾ, ਭੰਗੜਾ, ਬੋਲੀਆਂ ਅਤੇ ਹੋਰ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਸਮਾਗਮ ਵਿੱਚ ਖੂਬ ਰੰਗ ਬੰਨ੍ਹਿਆ ਗਿਆ। ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ ਭਗਤੀ, ਪੰਜਾਬੀ ਵਿਰਸੇ ਅਤੇ ਸਮਾਜਿਕ ਸਰੋਕਾਰਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ, ਜਿਸ ਨੂੰ ਹਾਜ਼ਰੀਨ ਵੱਲੋਂ ਤਾੜੀਆਂ ਦੀ ਗੂੰਜ ਨਾਲ ਭਰਵਾਂ ਹੁੰਗਾਰਾ ਦਿੱਤਾ ਗਿਆ। ਸਮਾਗਮ ਦੇ ਅੰਤ ਵਿੱਚ ਉਪ ਮੰਡਲ ਮੈਜਿਸਟ੍ਰੇਟ ਬੇਅੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੀਆਂ ਮਾਣਯੋਗ ਸ਼ਖ਼ਸੀਅਤਾਂ ਦਾ ਉਚੇਚੇ ਤੌਰ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਮਹਿਲ ਕਲਾਂ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਸਰਪੰਚ ਕਿਰਨਾ ਰਾਣੀ, ਅਰੁਣ ਕੁਮਾਰ ਬਾਸਲ, ਸਰਪੰਚ ਜਤਿੰਦਰ ਪਾਲ ਸਿੰਘ ਪੰਡੋਰੀ, ਨਾਇਬ ਤਹਿਸੀਲਦਾਰ ਸੁਖਬੀਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ ਰਜਿੰਦਰ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਡੀਨਪਾਲ ਸਿੰਘ ਧੂਰੀ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਲਵੀਰ ਸਿੰਘ ਸਹੋਤਾ, ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ, ਕਮਿਊਨਿਟੀ ਸਿਹਤ ਕੇਂਦਰ ਦੇ ਮੈਡੀਕਲ ਅਫਸਰ ਡਾਕਟਰ ਸੰਜੇ ਕੁਮਾਰ, ਸਕੱਤਰ ਸੁਖਦੀਪ ਸਿੰਘ ਦੀਵਾਨਾ, ਪਟਵਾਰੀ ਹਰਦੇਵ ਸਿੰਘ ਕੱਟੂ, ਮੈਡਮ ਸਰਬਜੀਤ ਕੌਰ ਜਲਾਲਦੀਵਾਲ, ਗੌਰਵ ਪਟਿਆਲਾ, ਵਿੱਕੀ ਡਾਬਲਾ, ਖੇਤੀਬਾੜੀ ਵਿਭਾਗ ਤੋਂ ਚਰਨ ਰਾਮ, ਹਰਪਾਲ ਸਿੰਘ ਰਕਬਾ, ਰਮਨਦੀਪ ਕੌਰ, ਜੂਨੀਅਰ ਇੰਜੀਨੀਅਰ ਇੰਦਰਜੀਤ ਸਿੰਘ, ਬਲਦੇਵ ਸਿੰਘ ਗਾਗੇਵਾਲ, ਜੂਨੀਅਰ ਇੰਜੀਨੀਅਰ ਗੁਰਦਰਸ਼ਨ ਸਿੰਘ, ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ, ਪੰਚਾਇਤ ਸਕੱਤਰ ਗੁਰਪ੍ਰੀਤ ਕੌਰ ਸੇਖਾ ਅਤੇ ਸੇਵਾਦਾਰ ਕੌਰ ਸਿੰਘ ਪੰਡੋਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਮੌਜੂਦ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 3 3
Users Today : 12
Users Yesterday : 29
Users Last 7 days : 169

ਰਾਸ਼ੀਫਲ